15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕੰਪਿਊਟਰ ਅਧਿਆਪਕ 20 ਨੂੰ ਸੰਗਰੂਰ ਵਿਖੇ ਕਰਨਗੇ ਪੱਕੇ ਮੋਰਚੇ ਦੀ ਸ਼ੁਰੂਆਤ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ ਕੈਂਥ)- ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਯੂਨੀਅਨ ਦੇ ਸੂਬਾ ਆਗੂ ਜੋਨੀ ਸਿੰਗਲਾ ਅਤੇ ਜਿਲ੍ਹਾ ਪ੍ਰਧਾਨ ਈਸ਼ਰ ਸਿੰਘ ਨੇ ਆਪਣੇ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਠਿੰਡਾ, 15 ਸਤੰਬਰ (ਅਵਤਾਰ ਸਿੰਘ ਕੈਂਥ)- ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਯੂਨੀਅਨ ਦੇ ਸੂਬਾ ਆਗੂ ਜੋਨੀ ਸਿੰਗਲਾ ਅਤੇ ਜਿਲ੍ਹਾ ਪ੍ਰਧਾਨ ਈਸ਼ਰ ਸਿੰਘ ਨੇ ਆਪਣੇ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂਅ ’ਤੇ ਗੰੁਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿਚ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜ਼ਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਯੂਨੀਅਨ ਇਕਾਈ ਬਠਿੰਡਾ ਦੇ ਜ਼ਿਲ੍ਹਾ ਆਗੂ ਗੁਰਬਖਸ਼ ਲਾਲ ਨੇ ਦੱਸਿਆ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਬਠਿੰਡਾ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ 21 ਤੋਂ ਅਗਲੀ ਖ਼ਬਰ ਐਸ.ਬੀ.ਆਈ. ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮਹਿਮਾ ਨੂੰ ਫਰਨੀਚਰ ਤੇ ਸਾਜ਼ੋ-ਸਾਮਾਨ ਭੇਟ
Ad Position 24