ਪੰਜਾਬ ਨੰਬਰਦਾਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਖੇਤੀਬਾੜੀ ਮੰਤਰੀ ਨੂੰ ਸੌਂਪਿਆ ਮੰਗ-ਪੱਤਰ
ਬਠਿੰਡਾ, 15 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਦੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗ-ਪੱਤਰ ਸੌਂਪਿਆ ਗਿਆ। ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਨੇ ਕਿਹਾ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਨੇ ਨੰਬਰਦਾਰਾਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਬਠਿੰਡਾ, 15 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਦੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗ-ਪੱਤਰ ਸੌਂਪਿਆ ਗਿਆ। ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਨੇ ਕਿਹਾ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਨੇ ਨੰਬਰਦਾਰਾਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਰਾਹੀਂ ਪੱਤਰ ਭੇਜ ਕੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਕਰਦੇ ਹੋਏ ਸਰਪੰੰਚਾਂ ਵਾਂਗ ਉਨ੍ਹਾਂ ਦਾ ਮਾਣ ਭੱਤਾ ਵੀ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਕਿਉਂਕਿ 2015 ਤੋਂ ਬਾਅਦ ਉਨ੍ਹਾਂ ਦੇ ਮਹਿਜ਼ 1500 ਮਾਣ ਭੱਤੇ ਵਿਚ ਪਿਛਲੇ 12 ਸਾਲਾਂ ਦੌਰਾਨ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਕਿਸੇ ਵੀ ਨੰਬਰਦਾਰ ਦੀ ਮੌਤ ਤੋਂ ਬਾਅਦ ਉਸ ਦੀ ਥਾਂ ਦੋ ਸਾਲ ਦੇ ਅੰਦਰ-ਅੰਦਰ ਉਸ ਦੇ ਵਾਰਿਸ ਨੂੰ ਨੰਬਰਦਾਰ ਨਿਯੁਕਤ ਕੀਤਾ ਜਾਵੇ, ਚੌਕੀਦਾਰਾ ਨਾ ਦੇਣ ਵਾਲੇ ਲੋਕਾਂ ‘ਤੇ ਨੰਬਰਦਾਰ ਦੀ ਸ਼ਿਫਾਰਿਸ਼ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਗਵਾਹੀ ਸਮੇਂ ਆਧਾਰ ਕਾਰਡ ਦੀ ਥਾਂ ਨੰਬਰਦਾਰ ਦਾ ਸਰਕਾਰ ਵਲੋਂ ਜਾਰੀ ਕੀਤਾ ਸ਼ਨਾਖਤੀ ਕਾਰਡ ਯੋਗ ਸਮਝਿਆ ਜਾਵੇ ਅਤੇ ਸਰਕਾਰੀ ਜ਼ਿਲ੍ਹਾ ਕਮੇਟੀਆਂ ਵਿਚ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ। ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਨੇ ਕਿਹਾ ਕਿ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਭਰੋਸਾ ਦਿੱਤਾ ਕਿ ਇਹ ਪੱਤਰ ਮੁੱਖ ਮੰਤਰੀ ਕੋਲ ਪਹੁੰਚਾ ਕੇ ਛੇਤੀ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਕਰਵਾਇਆ ਜਾਵੇਗਾ।