17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਰ ਐਸੋਸੀਏਸ਼ਨ ਫੂਲ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਭਾਈਰੂਪਾ ਤੇ ਹੋਰ ਅਹੁਦੇਦਾਰਾਂ ਦਾ ਸਨਮਾਨ

ਭਾਈਰੂਪਾ, 17 ਸਤੰਬਰ (ਵਰਿਦਰ ਲੱਕੀ)- ਨਗਰ ਪੰਚਾਇਤ ਭਾਈਰੂਪਾ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਯੂਥ ਅਕਾਲੀ ਆਗੂ ਲਖਵੀਰ ਸਿੰਘ ਲੱਖੀ ਜਵੰਧਾ ਤੇ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਬਾਰ ਐਸੋਸੀਏਸ਼ਨ ਫੂਲ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਸੱਤਪਾਲ ਸਿੰਘ ਭਾਈਰੂਪਾ ਤੇ ਉਨ੍ਹਾਂ ਨਾਲ ਚੁਣੇ ਗਏ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਜਵੰਧਾ ਨੇ ਕਿਹਾ ਕਿ ਨਗਰ ਭਾਈਰੂਪਾ ਲਈ ਮਾਣ ਦੀ ਗੱਲ ਹੈ ਕਿ ਉਨ੍ਹਾਂ ਦੇ ਨਗਰ ਦੇ ਬਾਸ਼ਿੰਦੇ ਤੇ ਨਿਮਰ ਸੁਭਾਅ ਦੇ ਮਾਲਕ ਐਡਵੋਕੇਟ ਸੱਤਪਾਲ ਸਿੰਘ ਬਾਰ ਐਸੋਸੀਏਸ਼ਨ ਫੂਲ ਦੇ ਪ੍ਰਧਾਨ ਬਣੇ ਹਨ ।

Ad Position 21
No active advertisement
ਅਜੀਤ ਡੈਸਕ 18-09-2026
ਭਾਈਰੂਪਾ, 17 ਸਤੰਬਰ (ਵਰਿਦਰ ਲੱਕੀ)- ਨਗਰ ਪੰਚਾਇਤ ਭਾਈਰੂਪਾ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਯੂਥ ਅਕਾਲੀ ਆਗੂ ਲਖਵੀਰ ਸਿੰਘ ਲੱਖੀ ਜਵੰਧਾ ਤੇ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਬਾਰ ਐਸੋਸੀਏਸ਼ਨ ਫੂਲ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਸੱਤਪਾਲ ਸਿੰਘ ਭਾਈਰੂਪਾ ਤੇ ਉਨ੍ਹਾਂ ਨਾਲ ਚੁਣੇ ਗਏ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਜਵੰਧਾ ਨੇ ਕਿਹਾ ਕਿ ਨਗਰ ਭਾਈਰੂਪਾ ਲਈ ਮਾਣ ਦੀ ਗੱਲ ਹੈ ਕਿ ਉਨ੍ਹਾਂ ਦੇ ਨਗਰ ਦੇ ਬਾਸ਼ਿੰਦੇ ਤੇ ਨਿਮਰ ਸੁਭਾਅ ਦੇ ਮਾਲਕ ਐਡਵੋਕੇਟ ਸੱਤਪਾਲ ਸਿੰਘ ਬਾਰ ਐਸੋਸੀਏਸ਼ਨ ਫੂਲ ਦੇ ਪ੍ਰਧਾਨ ਬਣੇ ਹਨ । ਉਨ੍ਹਾਂ ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਤੇ ਦੂਸਰੇ ਅਹੁਦੇਦਾਰਾਂ ਨੂੰ ਯਾਦਗਾਰੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨ ਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਕੌਰ ਸਿੰਘ ਜਵੰਧਾ, ਸਾਬਕਾ ਸਰਪੰਚ ਮੱਲ ਸਿੰਘ ਮੁੱਟੇ, ਸਰਪੰਚ ਸ਼ਿੰਦਾ ਮਡੇਰ, ਗੁਰਤੇਜ ਸਿੰਘ ਮੰਡੇਰ, ਜਗਤਾਰ ਸਿੰਘ ਜਵੰਧਾ ਆਦਿ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਕੀਤਾ ਵੇਰਕਾ ਮਿਲਕ ਪਲਾਂਟ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ
Ad Position 24