17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਨੂੰ ਕੌਮਾਂਤਰੀ ਪੱਧਰ ’ਤੇ ਨਵੀਂ ਪਹਿਚਾਣ ਮਿਲੀ- ਮਲੂਕਾ

ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਸਮੁੱਚੀ ਜ਼ਿਲ੍ਹਾ ਜਥੇਬੰਦੀ ਨੇ ਪ੍ਰਧਾਨ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ।

Ad Position 21
No active advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਦੇ ਹੋਏ ਗੁਰਪ੍ਰੀਤ ਸਿੰਘ ਮਲੂਕਾ। ਅਜੀਤ ਤਸਵੀਰ 18-09-2026
ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਸਮੁੱਚੀ ਜ਼ਿਲ੍ਹਾ ਜਥੇਬੰਦੀ ਨੇ ਪ੍ਰਧਾਨ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ । ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਦੇਸ਼ ਨੂੰ ਲੰਬੇ ਅਰਸੇ ਬਾਅਦ ਅਜਿਹਾ ਪ੍ਰਧਾਨ ਮੰਤਰੀ ਮਿਲਿਆ ਹੈ, ਜਿਸ ਦੀ ਅਗਵਾਈ ਹੇਠ ਭਾਰਤ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਰਾਹੀਂ ਵੱਖ-ਵੱਖ ਵਰਗਾਂ ਨੂੰ ਸਹੂਲਤਾਂ ਮਿਲ ਰਹੀਆਂ ਹਨ ਅਤੇ ‘ਵਿਕਸਤ ਭਾਰਤ’ ਦੇ ਟੀਚੇ ਨੂੰ ਪੂਰਾ ਕਰਨ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੌਮਾਂਤਰੀ ਮੰਚ ‘ਤੇ ਭਾਰਤ ਦੀ ਪਹਿਚਾਣ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਸਬੰਧਿਤ ਮਸਲਿਆਂ ਪ੍ਰਤੀ ਵੀ ਕੇਂਦਰ ਸਰਕਾਰ ਵਲੋਂ ਹਾਂ-ਪੱਖੀ ਪਹੁੰਚ ਅਪਣਾਈ ਗਈ ਹੈ। ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਨੂੰ ਵੀ ਅਹਿਮ ਕਦਮ ਦੱਸਿਆ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ, ਮੀਤ ਪ੍ਰਧਾਨ ਨਵਜੋਤ ਸਿੰਘ ਗੁਣੀ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ, ਗੁਰਤੇਜ ਸਿੰਘ ਰਾਣਾ ਫੂਲ, ਜਨਰਲ ਸਕੱਤ ਰ ਮੇਜਰ ਸਿੰਘ ਬਰਾੜ, ਐੱਸ.ਸੀ. ਵਿੰਗ ਪ੍ਰਧਾਨ ਸਵਰਨ ਸਿੰਘ ਚੰਦਨ, ਕਾਂਤ ਕਰਮਪਾਲ ਭੁੱਲਰ, ਕਾਕਾ ਢਪਾਲੀ, ਗੁਰਜੀਤ ਸਿੰਘ ਗੋਰਾ ਦਿਉਣ, ਭਾਰਤ ਭੂਸ਼ਣ ਜੈਨ, ਵਿਵੇਕ ਗਰਗ ਸਮੇਤ ਹੋਰ ਆਗੂਆਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਲ.ਓਜ਼ ਦੀਆਂ ਸਮੱਸਿਆਵਾਂ ਸੰਬੰਧੀ ਐੱਸ.ਡੀ.ਐੱਮ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਵਿਗਿਆਨਕ ਖੇਤੀ ਦੇ ਰਾਹ ਦਸੇਰੇ ਹਨ ਪੀ.ਏ.ਯੂ. ਦੇ ਕਿਸਾਨ ਮੇਲੇ
Ad Position 24