18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਤਲਵੰਡੀ ਸਾਬੋ, 17 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪਹਿਲਕਦਮੀ ਤਹਿਤ ਆਈ. ਏ.

Ad Position 21
No active advertisement
ਅਜੀਤ ਡੈਸਕ 18-09-2026
ਤਲਵੰਡੀ ਸਾਬੋ, 17 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪਹਿਲਕਦਮੀ ਤਹਿਤ ਆਈ.ਏ.ਕਿਊ.ਸੀ. ਅਤੇ ਕਾਮਰਸ ਵਿਭਾਗ ਵਲੋਂ ਮਨੈਟਾ ਸਕਿੱਲਜ਼ ਲਿਮਟਿਡ ਦੇ ਸਹਿਯੋਗ ਨਾਲ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਪਰਵੀਨ ਕੁਮਾਰ, ਟ੍ਰੇਨਰ ਐਨ.ਸੀ.ਐਫ.ਈ ਅਤੇ ਐਸ.ਈ.ਬੀ.ਆਈ. ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਪਹਿਲੇ ਦੋ ਸੈਸ਼ਨਾਂ ਦੌਰਾਨ ਉਕਤ ਵਿਸ਼ੇ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਤੀਸਰੇ ਸੈਸ਼ਨ ਦੌਰਾਨ ਕਾਲਜ ਦੇ ਸਮੂਹ ਸਟਾਫ਼ ਨੂੰ ਵਿੱਤੀ ਸਾਖਰਤਾ ਬਾਰੇ ਦੱਸਿਆ ਗਿਆ। ਮੁੱਖ ਬੁਲਾਰੇ ਨੇ ਵਿਦਿਆਰਥਣਾਂ ਨੂੰ ਵਿੱਤੀ ਸਾਖਰਤਾ, ਬੱਚਤ ਅਤੇ ਨਿਵੇਸ਼, ਸੁਰੱਖਿਅਤ ਡਿਜੀਟਲ ਲੈਣ-ਦੇਣ, ਸਾਈਬਰ ਧੋਖਾਧੜੀ ਤੋਂ ਬਚਾਅ ਅਤੇ ਨਿੱਜੀ ਵਿੱਤੀ ਜਾਣਕਾਰੀ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਸੈਸ਼ਨ ਦੌਰਾਨ ਵਿਦਿਆਰਥਣਾਂ ਨੂੰ ਓ.ਟੀ.ਪੀ, ਪਿੰਨ ਪਾਸਵਰਡ ਅਤੇ ਬੈਂਕਿੰਗ ਜਾਣਕਾਰੀ ਸਾਂਝੀ ਨਾ ਕਰਨ, ਸ਼ੱਕੀ ਲਿੰਕਾਂ ਤੇ ਕਾਲਾਂ ਤੋਂ ਸੁਚੇਤ ਰਹਿਣ ਅਤੇ ਆਨਲਾਈਨ ਲੈਣ-ਦੇਣ ਸਮੇਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਬਾਰੇ ਵੀ ਜਾਗਰੂਕ ਕੀਤਾ ਗਿਆ । ਪ੍ਰਬੰਧਕਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਵਿੱਤੀ ਸਮਝ, ਸਾਈਬਰ ਸੁਰੱਖਿਆ ਅਤੇ ਜ਼ਿੰਮੇਵਾਰ ਡਿਜੀਟਲ ਵਿਹਾਰ ਨੂੰ ਉਤਸ਼ਾਹਿਤ ਕਰਨਾ ਸੀ। ਉਪਰੰਤ ਵਿਦਿਆਰਥਣਾਂ ਨੇ ਵਿੱਤੀ ਤੇ ਸਾਈਬਰ ਸੁਰੱਖਿਆ ਨਾਲ ਸੰਬੰਧਿਤ ਆਪਣੇ ਸਵਾਲ ਵੀ ਪੁੱਛੇ । ਸਮਾਪਤੀ ‘ਤੇ ਪ੍ਰਬੰਧਕਾਂ ਵਲੋਂ ਮੁੱਖ ਬੁਲਾਰੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਸ਼ਾਲਿਨੀ ਸਹਿਗਲ ਤੇ ਕੋਆਰਡੀਨੇਟਰ ਪ੍ਰੋ . ਰਾਜਨਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ’ਚ ਮਨਾਇਆ ਇੰਜੀਨੀਅਰਜ਼ ਦਿਵਸ ਅਗਲੀ ਖ਼ਬਰ ਹਾਕੀ ਖਿਡਾਰਨ ਦਾ ਜੱਦੀ ਪਿੰਡ ਭਾਈਰੂਪਾ ’ਚ ਸ਼ਾਨਦਾਰ ਸਵਾਗਤ
Ad Position 24