18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੂਲਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮਾਨਸਾ, 17 ਸਤੰਬਰ (ਸਹੋਤਾ)- ਨੇੜਲੇ ਪਿੰਡ ਮੂਲਾ ਸਿੰਘ ਵਾਲਾ ਵਿਖੇ 30ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਡਾਕਟਰਾਂ ਦੀ ਮਾਹਿਰ ਟੀਮ ਵਲੋਂ ਕਈ ਵਿਅਕਤੀਆਂ ਦੇ ਸ਼ੂਗਰ ਟੈੱਸਟ, ਬਲੱਡ ਪ੍ਰੈਸ਼ਰ, ਈ.

Ad Position 21
No active advertisement
ਅਜੀਤ ਡੈਸਕ 18-09-2026
ਮਾਨਸਾ, 17 ਸਤੰਬਰ (ਸਹੋਤਾ)- ਨੇੜਲੇ ਪਿੰਡ ਮੂਲਾ ਸਿੰਘ ਵਾਲਾ ਵਿਖੇ 30ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਡਾਕਟਰਾਂ ਦੀ ਮਾਹਿਰ ਟੀਮ ਵਲੋਂ ਕਈ ਵਿਅਕਤੀਆਂ ਦੇ ਸ਼ੂਗਰ ਟੈੱਸਟ, ਬਲੱਡ ਪ੍ਰੈਸ਼ਰ, ਈ.ਸੀ.ਜੀ. ਅਤੇ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਗਈ। ਡਾ. ਜਨਕ ਰਾਜ ਸਿੰਗਲਾ ਐਮ. ਡੀ. ਨੇ ਦੱਸਿਆ ਕਿ ਵੱਖ - ਵੱਖ ਪਿੰਡਾਂ ਵਿਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ ਲੋਕਾਂ ਦੀ ਆਮ ਸਿਹਤ ਜਾਂਚ ਕਰਨ ਦੇ ਨਾਲ ਉਪਰੋਕਤ ਬਿਮਾਰੀਆਂ ਦੀ ਜਾਂਚ ਕੀਤੀ ਜਾਂਦੀ ਹੈ। ਅੱਖਾਂ ਦੇ ਮਾਹਿਰ ਡਾ. ਅਨਿਲ ਕੁਮਾਰ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਕੁਲਵਿੰਦਰ ਸਿੰਘ, ਰਮਨ ਸਿੰਘ, ਲਾਲੀ ਸਿੰਘ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ ਜੱਗੀ ਸਰਪੰਚ, ਰਘਵੀਰ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਬੂਟਾ ਸਿੰਘ ਨੰਬਰਦਾਰ, ਸ਼ਿੰਗਾਰਾ ਸਿੰਘ, ਮਨਜੀਤ ਕੌਰ, ਸ਼ਰਨਦੀਪ ਕੌਰ ਤੇ ਜਸਵੰਤ ਕੌਰ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਮਾਂ ਹੇਮ ਕੁੰਵਰ ਦਾ 102ਵੇਂ ਜਨਮ ਦਿਵਸ ਦਾ ਆਯੋਜਨ ਕੱਲ੍ਹ ਅਗਲੀ ਖ਼ਬਰ ਲਿਬਰੇਸ਼ਨ ਵਲੋਂ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਤਸ਼ੱਦਦ ਦੀ ਨਿੰਦਾ
Ad Position 24