ਝੁਨੀਰ, 17 ਸਤੰਬਰ (ਪ.ਪ.)- ਸਥਾਨਕ ਦਾ ਐਨਲਾਈਟੈਂਡ ਡਿਗਰੀ ਕਾਲਜ ਵਿਖੇ ਐਨ.ਐਨ.ਸੀ. ਯੂਨਿਟ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਗੁਰਦੀਪ ਸਿੰਘ ਨੇ ‘ਕਿਵੇਂ ਨਸ਼ਿਆਂ ਤੋਂ ਰਹਿਤ ਰਹਿ ਕੇ ਜੀਵਨ ਨੂੰ ਸਾਰਥਿਕ ਦਿਸ਼ਾ ਵੱਲ ਲਿਜਾਇਆ ਜਾ ਸਕਦਾ ਹੈ’ ਵਿਸ਼ੇ ’ਤੇ ਜਾਣਕਾਰੀ ਸਾਂਝੀ ਕੀਤੀ। ਥੀਏਟਰ ਵਿਭਾਗ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਕੁਲਦੀਪ ਸਿੰਘ ਨੇ ਆਪਣੀ ਨਸ਼ਿਆਂ ਵਿਰੁੱਧ ਕਵਿਤਾ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ । ਸਹਾਇਕ ਪ੍ਰੋਫੈਸਰ ਜਗਦੀਪ ਸਿੰਘ ਵਲੋਂ ਨਸ਼ਿਆਂ ਦੀਆਂ ਕਿਸਮਾਂ, ਕਾਰਨ ਅਤੇ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ । ਐਨ.ਸੀ.ਸੀ. ਦੇ ਇੰਚਾਰਜ ਸੀ.ਟੀ.ਓ. ਸਹਾਇਕ ਪ੍ਰੋਫੈਸਰ ਅਮਨਦੀਪ ਸਿੰਘ ਅਤੇ ਐਨ.ਸੀ.ਸੀ ਕੈਡਿਟਾਂ ਦੁਆਰਾ ਨੁੱਕੜ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਅਵਤਾਰ ਸਿੰਘ ਨੇ ਨਿਭਾਈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।