16 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ
ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜੀ. ਟੀ.
ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜੀ.ਟੀ. ਰੋਡ ਨੇੜੇ ਪਿੰਡ ਢਿੱਲਵਾਂ ਕਲਾਂ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੂੰ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਸੁਖਚੈਨ ਸਿੰਘ ਉਰਫ਼ ਚੈਨਾ ਵਾਸੀ ਪਿੰਡ ਢਿੱਲਵਾਂ ਕਲਾਂ ਜੋ ਬਿਨਾਂ ਲਾਇਸੰਸ/ਪਰਮਿਟ ਤੋਂ ਸ਼ਰਾਬ ਠੇਕਾ ਦੇਸੀ/ਅੰਗਰੇਜ਼ੀ ਬਾਹਰੋਂ ਸਸਤੇ ਭਾਅ ’ਤੇ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਜੋ ਅੱਜ ਵੀ ਨੇੜੇ ਆਕਸਬਿ੍ਰਜ ਸਕੂਲ ਢਿੱਲਵਾਂ ਪਾਸ ਬਣੇ ਆਰਜ਼ੀ ਕਮਰੇ ਵਿਚ ਬੈਠ ਕੇ ਜੀ.ਟੀ.ਰੋਡ ਨੇੜੇ ਹੀ ਬਿਨ੍ਹਾਂ ਲਾਇਸੰਸ/ਪਰਮਿਟ ਦੇ ਬਾਹਰੋਂ ਠੇਕਾ ਸ਼ਰਾਬ ਦੇਸੀ/ਅੰਗਰੇਜ਼ੀ ਲਿਆ ਕੇ ਮਹਿੰਗੇ ਭਾਅ ਵੇਚ ਰਿਹਾ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਸੁਖਚੈਨ ਸਿੰਘ ਉਰਫ ਚੈਨਾ ਠੇਕਾ ਸ਼ਰਾਬ ਦੇਸੀ/ਅੰਗਰੇਜ਼ੀ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ 16 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।