17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ਼ਹਿਰ ਵਿਚ 8 ਘੰਟਿਆਂ ਤੋਂ ਬਿਜਲੀ ਬੰਦ ਰਹਿਣ ਕਰ ਕੇ ਜਨਜੀਵਨ ਪ੍ਰਭਾਵਿਤ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਅੱਜ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਗਪਗ 8 ਘੰਟਿਆਂ ਤੋਂ ਬਿਜਲੀ ਬੰਦ ਰਹਿਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦਾ ਵੱਡਾ ਹਿੱਸਾ ਬਿਜਲੀ ਸਪਲਾਈ ਤੋਂ ਪ੍ਰਭਾਵਿਤ ਰਿਹਾ, ਜਿਸ ਕਾਰਨ ਘਰਾਂ, ਦੁਕਾਨਾਂ ਤੇ ਵਪਾਰਕ ਅਦਾਰਿਆਂ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।

Ad Position 21
No active advertisement
ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਅੱਜ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਗਪਗ 8 ਘੰਟਿਆਂ ਤੋਂ ਬਿਜਲੀ ਬੰਦ ਰਹਿਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦਾ ਵੱਡਾ ਹਿੱਸਾ ਬਿਜਲੀ ਸਪਲਾਈ ਤੋਂ ਪ੍ਰਭਾਵਿਤ ਰਿਹਾ, ਜਿਸ ਕਾਰਨ ਘਰਾਂ, ਦੁਕਾਨਾਂ ਤੇ ਵਪਾਰਕ ਅਦਾਰਿਆਂ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਇਸ ਮੌਕੇ ਭਾਜਪਾ ਦੇ ਪ੍ਰੈੱਸ ਸਕੱਤਰ ਅਨੁਰਾਗ ਸ਼ਰਮਾ ਨੇ ਕਿਹਾ ਕਿ ਭਿਆਨਕ ਗਰਮੀ ਦੇ ਮੌਸਮ ਵਿਚ ਘੰਟਿਆਂਬੱਧੀ ਬਿਜਲੀ ਕੱਟ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਘਰਾਂ ਦੇ ਇਨਵਰਟਰ ਜਵਾਬ ਦੇ ਚੁੱਕੇ ਹਨ ਤੇ ਜਿਨ੍ਹਾਂ ਕੋਲ ਜਨਰੇਟਰ ਹਨ, ਉਹ ਲਗਾਤਾਰ ਡੀਜ਼ਲ ਦਾ ਖ਼ਰਚਾ ਝੱਲਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਮੁਸ਼ਕਿਲ ਮਰੀਜ਼ਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਝੱਲਣੀ ਪੈ ਰਹੀ ਹੈ। ਕਈ ਘਰਾਂ ਵਿਚ ਮਰੀਜ਼ ਬਿਮਾਰੀ ਨਾਲ ਜੂਝ ਰਹੇ ਹਨ ਅਤੇ ਬਿਜਲੀ ਨਾ ਹੋਣ ਕਾਰਨ ਉਨ੍ਹਾਂ ਦੀ ਦੇਖਭਾਲ ਕਰਨਾ ਵੀ ਪਰਿਵਾਰਾਂ ਲਈ ਮੁਸ਼ਕਿਲ ਹੋ ਗਿਆ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਪੇਪਰ ਚੱਲ ਰਹੇ ਹਨ ਪਰ ਬਿਜਲੀ ਬੰਦ ਹੋਣ ਕਾਰਨ ਉਨ੍ਹਾਂ ਦੀ ਪੜ੍ਹਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉ ਨ੍ਹਾਂ ਕਿਹਾ ਕਿ ਬਿਜਲੀ ’ਤੇ ਨਿਰਭਰ ਛੋਟੇ ਦੁਕਾਨਦਾਰਾਂ, ਵਪਾਰੀਆਂ ਤੇ ਹੋਰ ਕਾਰੋਬਾਰੀਆਂ ਦਾ ਕੰਮਕਾਜ ਠੱਪ ਹੋ ਗਿਆ ਹੈ। ਅਨੁਰਾਗ ਸ਼ਰਮਾ ਨੇ ਕਿਹਾ ਕਿ ‘ਆਪ’ ਲਾਰਿਆਂ ਦੀ ਰਾਜਨੀਤੀ ਛੱਡ ਕੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇਵੇ। ਜੇਕਰ ਬਿਜਲੀ ਸਪਲਾਈ ਦੀ ਇਹ ਸਥਿਤੀ ਜਾਰੀ ਰਹੀ ਅਤੇ ਸ਼ਹਿਰ ਵਾਸੀਆਂ ਨੂੰ ਇਸੇ ਤਰ੍ਹਾਂ ਪ੍ਰੇਸ਼ਾਨ ਕੀਤਾ ਗਿਆ ਤਾਂ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੰਧਾਵਾ, ਵੰਗਲ ਅਤੇ ਸੀਰਵਾਲੀ ਵਿਖੇ ਦਸਤਾਵੇਜ਼ੀ ਫ਼ਿਲਮ ਵਿਖਾਈ ਅਗਲੀ ਖ਼ਬਰ 16 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ
Ad Position 24