17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਠਿੰਡਾ ’ਚ ਕਿਸਾਨ ਮੇਲਾ 25 ਨੂੰ ਕਣਕ ਦੀ ਨਵੀਂ ਕਿਸਮ ਪੀ . ਬੀ . ਡਬਲਯੂ . 837 ਰਹੇਗੀ ਖਿੱਚ ਦਾ ਕੇਂਦਰ

ਬਠਿੰਡਾ, 17 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਕਿਸਾਨ ਮੇਲਾ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਡਾ.

Ad Position 21
No active advertisement
ਡਾ. ਕਰਮਜੀਤ ਸਿੰਘ ਸੇਖੋਂ, ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ ਜਾਣਕਾਰੀ ਦਿੰਦੇ ਹੋਏ। 18-09-2026
ਬਠਿੰਡਾ, 17 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਕਿਸਾਨ ਮੇਲਾ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਡਾ. ਕਰਮਜੀਤ ਸਿੰਘ ਸੇਖੋਂ, ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਡਾ. ਸੇਖੋਂ ਨੇ ਦੱਸਿਆ ਕਿ ਕਿਸਾਨ ਮੇਲੇ ਦਾ ਮੁੱਖ ਉਦੇਸ਼ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਹੈ। ਮੇਲੇ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਸਬਜ਼ੀਆਂ ਦੀ ਪਨੀਰੀ ਅਤੇ ਫਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਕਣਕ ਦੀ ਨਵੀਂ ਕਿਸਮ ਪੀ.ਬੀ.ਡਬਲਯੂ.-837 ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਮੇਤ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਅਦਾਰਿਆਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਵੀ ਮੌਕੇ ‘ਤੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਸਬੰਧੀ ਨੁਮਾਇਸ਼ ਵੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ ਖੇਤੀ ਸਾਹਿਤ ਵੀ ਮੁਹੱਈਆ ਕਰਵਾਇਆ ਜਾਵੇਗਾ। ਪੰਜਾਬ ਦੇ ਕੈਬਨਿਟ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਮੇਲੇ ਦੇ ਮੁੱਖ ਮਹਿਮਾਨ ਹੋਣਗੇ, ਜਦਕਿ ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਕਰਨਗੇ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਕਿਸਾਨ ਮੇਲੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਦੀ ਚੌਥੀ ਵਾਰ ਚੋਣ ਲੜ ਰਹੇ ਨਰੇਸ਼ ਗੌੜ ਨੂੰ ਜਿਤਾਉਣ ਦਾ ਸੱਦਾ ਅਗਲੀ ਖ਼ਬਰ ਸਿੱਖਿਆ ਅਧਿਕਾਰੀ ਮੇਵਾ ਸਿੰਘ ਸਿੱਧੂ ਦਾ ਦਿਹਾਂਤ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24