17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਯੂਨੀਵਰਸਿਟੀ ਕਾਲਜ ਫੂਲ ਦੇ ਸਟਾਫ਼ ਰੂਮ ’ਚ ਕਥਿਤ ਅਸ਼ਲੀਲ ਫ਼ੋਟੋਆਂ ਦਾ ਮਾਮਲਾ ਸੁਰੱਖਿਆ ਗਾਰਡ ਹਿਰਾਸਤ ’ਚ

ਰਾਮਪੁਰਾ ਫੂਲ, 17 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬੀ ਯੂਨੀਵਰਸਿਟੀ ਦੇ ਟੀ. ਪੀ.

Ad Position 21
No active advertisement
ਅਜੀਤ ਡੈਸਕ 18-09-2026
ਰਾਮਪੁਰਾ ਫੂਲ, 17 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬੀ ਯੂਨੀਵਰਸਿਟੀ ਦੇ ਟੀ.ਪੀ.ਡੀ. ਮਾਲਵਾ ਕਾਲਜ, ਰਾਮਪੁਰਾ ਫੂਲ-ਮਹਿਰਾਜ ਨਾਲ ਸਬੰਧਿਤ ਯੂਨੀਵਰਸਿਟੀ ਕਾਲਜ ਫੂਲ ਵਿਖੇ ਸਟਾਫ਼ ਰੂਮ ’ਚ ਕਥਿਤ ਤੌਰ ’ਤੇ ਅਸ਼ਲੀਲ ਤਸਵੀਰਾਂ, ਇਤਰਾਜ਼ਯੋਗ ਸ਼ਬਦਾਵਲੀ ਅਤੇ ਹੋਰ ਗਲਤ ਹਰਕਤਾਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਪੁਲਿਸ ਤੱਕ ਪਹੁੰਚਣ ਤੋਂ ਬਾਅਦ ਥਾਣਾ ਫੂਲ ਦੀ ਪੁਲਿਸ ਵਲੋਂ ਇੱਕ ਸੁਰੱਖਿਆ ਗਾਰਡ ਨੂੰ ਹਿਰਾਸਤ ’ਚ ਲਏ ਜਾਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਵਲੋਂ ਮਾਮਲੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ । ਜਾਣਕਾਰੀ ਅਨੁਸਾਰ ਕਾਲਜ ਦੇ ਸਾਂਝੇ ਸਟਾਫ਼ ਰੂਮ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਮੌਕਾ ਮਿਲਣ ’ਤੇ ਕਿਸੇ ਵਿਅਕਤੀ ਵਲੋਂ ਕਥਿਤ ਤੌਰ ’ਤੇ ਅਸ਼ਲੀਲ ਤਸਵੀਰਾਂ ਅਤੇ ਇਤਰਾਜ਼ਯੋਗ ਸ਼ਬਦ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਸਨ। ਇਨ੍ਹਾਂ ਘਟਨਾਵਾਂ ਕਾਰਨ ਸਟਾਫ਼ ਵਿਚ, ਖ਼ਾਸ ਕਰਕੇ ਮਹਿਲਾ ਸਟਾਫ਼ ਵਿਚ, ਚਿੰਤਾ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਦੱਸਿਆ ਜਾਂਦਾ ਹੈ। ਹਾਲਾਂਕਿ ਸ਼ੁਰੂਆਤੀ ਦੌਰ ਵਿਚ ਇਨ੍ਹਾਂ ਹਰਕਤਾਂ ਪਿੱਛੇ ਕਿਸ ਵਿਅਕਤੀ ਦਾ ਹੱਥ ਹੈ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਸੀ। ਦੱਸਿਆ ਜਾਂਦਾ ਹੈ ਕਿ ਸਟਾਫ਼ ਵਲੋਂ ਇਸ ਸਬੰਧੀ ਕਾਲਜ ਪ੍ਰਸ਼ਾਸਨ ਨੂੰ ਵੀ ਜਾਣੂ ਕਰਵਾਇਆ ਜਾਂਦਾ ਰਿਹਾ। ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਸਟਾਫ਼ ਰੂਮ ਵਿਚ ਕੈਮਰੇ ਦੀ ਰਿਕਾਰਡਿੰਗ ਕੀਤੀ ਗਈ, ਜਿਸ ਵਿਚ ਕਥਿਤ ਤੌਰ ’ਤੇ ਇੱਕ ਸੁਰੱਖਿਆ ਗਾਰਡ ਦੀਆਂ ਹਰਕਤਾਂ ਸਾਹਮਣੇ ਆਈਆਂ। ਇਸ ਤੋਂ ਬਾਅਦ ਮਾਮਲਾ ਪੁਲਿਸ ਤੱਕ ਪਹੁੰਚਿਆ ਅਤੇ ਥਾਣਾ ਫੂਲ ਦੀ ਪੁਲਿਸ ਵਲੋਂ ਸਬੰਧਿਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਥਾਣਾ ਫੂਲ ਦੇ ਮੁਖੀ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇੱਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਘਟਨਾ ਨਾਲ ਸਬੰਧਿਤ ਤੱਥਾਂ, ਰਿਕਾਰਡਿੰਗ ਅਤੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਲਜ ਸਟਾਫ਼ ਵਲੋਂ ਵੀ ਸਖ਼ਤ ਕਾਰਵਾਈ ਦੀ ਮੰਗ ਇਸੇ ਦੌਰਾਨ ਕਾਲਜ ਦੇ ਸਟਾਫ਼ ਵਲੋਂ ਪ੍ਰਿੰਸੀਪਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਕਾਲਜ ਪ੍ਰਸ਼ਾਸਨ ਵਲੋਂ ਵੀ ਸਟਾਫ਼ ਦੀਆਂ ਭਾਵਨਾਵਾਂ ਅਤੇ ਸ਼ਿਕਾਇਤ ਸੰਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਜਾਣੂ ਕਰਵਾਏ ਜਾਣ ਦੀ ਜਾਣਕਾਰੀ ਮਿਲੀ ਹੈ। ਬੀਕੇਯੂ ਕ੍ਰਾਂਤੀਕਾਰੀ ਨੇ ਉਠਾਏ ਜਾਂਚ ਦੀ ਪਾਰਦਰਸ਼ਤਾ ਦੇ ਸਵਾਲ : ਦੂਜੇ ਪਾਸੇ ਭਾਕਿਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਅਤੇ ਸੀਨੀਅਰ ਆਗੂ ਮਿੱਠੂ ਵੈਦ ਨੇ ਮਾਮਲੇ ਨੂੰ ਗੰਭੀਰ ਦੱਸਦਿਆਂ ਪੁਲਿਸ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ ਤਾਂ ਘਟਨਾਕ੍ਰਮ ਨਾਲ ਸਬੰਧਿਤ ਹੋਰ ਤੱਥ ਵੀ ਸਾਹਮਣੇ ਆ ਸਕਦੇ ਹਨ ਅਤੇ ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਫੂਲ ਵਿਖੇ ਇਕ ਰੋਜ਼ਾ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ- ਬੇਸਬਾਲ ਅੰਡਰ-17 ‘ਚ ਫ਼ਿਰੋਜ਼ਪੁਰ ਤੇ ਪਟਿਆਲਾ ਦੇ ਲੜਕਿਆਂ ਦੀਆਂ ਟੀਮਾਂ ਫਾਈਨਲ ’ਚ ਪੁੱਜੀਆਂ
Ad Position 24