17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਫੂਲ ਵਿਖੇ ਇਕ ਰੋਜ਼ਾ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਲਗਾਇਆ

ਰਾਮਪੁਰਾ ਫੂਲ, 17 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ਬਲਾਕ ਫੂਲ ਦੇ ਪਿੰਡ ਫੂਲ ਵਿਖੇ ਪਿੰਡ ਪੱਧਰੀ ਇਕ ਰੋਜ਼ਾ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ’ਚ ਹੀ ਸੰਭਾਲਣ ਦੀਆਂ ਵਿਗਿਆਨਕ ਅਤੇ ਉਪਯੋਗੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 18-09-2026
ਰਾਮਪੁਰਾ ਫੂਲ, 17 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ਬਲਾਕ ਫੂਲ ਦੇ ਪਿੰਡ ਫੂਲ ਵਿਖੇ ਪਿੰਡ ਪੱਧਰੀ ਇਕ ਰੋਜ਼ਾ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ’ਚ ਹੀ ਸੰਭਾਲਣ ਦੀਆਂ ਵਿਗਿਆਨਕ ਅਤੇ ਉਪਯੋਗੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ (ਸਿ.), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨਾ ਨਾ ਤਾਂ ਕਿਸਾਨ ਦੇ ਹਿੱਤ ’ਚ ਹੈ ਅਤੇ ਨਾ ਹੀ ਮਿੱਟੀ, ਪਾਣੀ ਅਤੇ ਵਾਤਾਵਰਨ ਲਈ ਠੀਕ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਖੇਤ ਵਿਚ ਹੀ ਪ੍ਰਬੰਧਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਮਸ਼ੀਨਾਂ ਅਤੇ ਤਕਨੀਕਾਂ ਦੀ ਵਰਤੋਂ ਕਰਨ। ਸੁਪਰ ਸੀਡਰ, ਹੈਪੀ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਵਰਗੀ ਮਸ਼ੀਨਰੀ ਦੀ ਯੋਗ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਖੇਤ ਵਿਚ ਹੀ ਸੰਭਾਲ ਸਕਦੇ ਹਨ ਅਤੇ ਕਣਕ ਦੀ ਬਿਜਾਈ ਸਮੇਂ-ਸਿਰ ਕਰ ਸਕਦੇ ਹਨ। ਕੈਂਪ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਹਾ ਕਿ ਪਰਾਲੀ ਪ੍ਰਬੰਧਨ ਸਿਰਫ਼ ਵਾਤਾਵਰਨ ਨਾਲ ਸਬੰਧਤ ਮਸਲਾ ਨਹੀਂ, ਸਗੋਂ ਇਹ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਖੇਤੀ ਦੀ ਲੰਮੇ ਸਮੇਂ ਦੀ ਸਥਿਰਤਾ ਨਾਲ ਵੀ ਜੁੜਿਆ ਹੋਇਆ ਹੈ। ਡਾ. ਬਲਜੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਡਾ. ਸੁਖਬੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਠਿੰਡਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਵੱਖ-ਵੱਖ ਮਸ਼ੀਨਰੀ ਦੀ ਕਾਰਜਪ੍ਰਣਾਲੀ ਅਤੇ ਇਸ ਦੀ ਢੁਕਵੀਂ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਰਮਨਦੀਪ ਕੌਰ, ਬਾਗ਼ਬਾਨੀ ਵਿਕਾਸ ਅਫ਼ਸਰ, ਬਠਿੰਡਾ ਨੇ ਪਰਾਲੀ ਦੀ ਵਰਤੋਂ ਸਬੰਧੀ ਬਾਗ਼ਾਂ ਅਤੇ ਸਬਜ਼ੀਆਂ ਵਿਚ ਮਲਚਿੰਗ ਦੇ ਤੌਰ ’ਤੇ ਵਰਤਣ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹੋਟਲ ਦੀ ਤੀਜੀ ਮੰਜ਼ਿਲ ਤੋਂ 7-8 ਏ.ਸੀ. ਦੀਆਂ ਕਾਪਰ ਪਾਈਪਾਂ ਚੋਰੀ- ਪੁਲਿਸ ਮਾਮਲੇ ‘ਚ ਜੁਟੀ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਫੂਲ ਦੇ ਸਟਾਫ਼ ਰੂਮ ’ਚ ਕਥਿਤ ਅਸ਼ਲੀਲ ਫ਼ੋਟੋਆਂ ਦਾ ਮਾਮਲਾ ਸੁਰੱਖਿਆ ਗਾਰਡ ਹਿਰਾਸਤ ’ਚ
Ad Position 24