ਸੰਗਤ ਮੰਡੀ-ਗੁਰਥੜੀ ਲਿੰਕ ਸੜਕ ਦਾ ਨਿਰਮਾਣ ਕਾਰਜ ਕਰੀਬ ਤਿੰਨ ਸਾਲਾਂ ਬਾਅਦ ਮੁੜ ਸ਼ੁਰੂ
ਸੰਗਤ ਮੰਡੀ, 18 ਸਤੰਬਰ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਨੂੰ ਅੰਮ੍ਰਿਤਸਰ-ਜਾਮਨਗਰ ਭਾਰਤ ਮਾਲਾ ਮੁੱਖ ਮਾਰਗ ਨਾਲ ਪਿੰਡ ਗੁਰਥੜੀ ਤੱਕ ਜੋੜਨ ਵਾਲੀ ਲਿੰਕ ਸੜਕ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਅੱਜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਅਤੇ ਸਾਬਕਾ ਐਸ.
ਸ
ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਾਉਂਦੇ ਹੋਏ ਹਲਕਾ ਇੰਚਾਰਜ ਗੋਪਾਲ ਸਿੰਘ ਅਤੇ ਹੋਰ। ਤਸਵੀਰ: ਅੰਮ੍ਰਿਤਪਾਲ ਸ਼ਰਮਾ
19-09-2026
ਸੰਗਤ ਮੰਡੀ, 18 ਸਤੰਬਰ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਨੂੰ ਅੰਮ੍ਰਿਤਸਰ-ਜਾਮਨਗਰ ਭਾਰਤ ਮਾਲਾ ਮੁੱਖ ਮਾਰਗ ਨਾਲ ਪਿੰਡ ਗੁਰਥੜੀ ਤੱਕ ਜੋੜਨ ਵਾਲੀ ਲਿੰਕ ਸੜਕ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਅੱਜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਅਤੇ ਸਾਬਕਾ ਐਸ.ਡੀ.ਐਮ . ਗੋਪਾਲ ਸਿੰਘ ਵਲੋਂ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰੀਆਂ ਦੀ ਦੇਖਰੇਖ ਹੇਠ ਲਿੰਕ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਇਸ ਮੌਕੇ ਜਾਣਕਾਰੀ ਦਿੰਦਿਆਂ ਗੋਪਾਲ ਸਿੰਘ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਠੇਕੇਦਾਰ ਵੱਲੋਂ ਇਸ ਸੜਕ ਦਾ ਕੰਮ ਅਧੂਰਾ ਛੱਡ ਦਿੱਤਾ ਗਿਆ ਸੀ, ਜਿਸ ਕਾਰਨ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹੁਣ ਲੋਕਾਂ ਦੀ ਮੰਗ ਅਤੇ ਟ੍ਰੇਡ ਕਮਿਸ਼ਨ ਦੀਆਂ ਮੀਟਿੰਗਾਂ ਨੂੰ ਧਿਆਨ ਵਿਚ ਰੱਖਦਿਆਂ ਪੀ. ਡਬਲਯੂ. ਡੀ. ਵਿਭਾਗ ਵਲੋਂ ਨਵੇਂ ਠੇਕੇਦਾਰ ਰਾਹੀਂ ਇਸ ਸੜਕ ਦਾ ਨਿਰਮਾਣ ਕਾਰਜ ਦੁਬਾਰਾ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ 2.82 ਕਿੱਲੋਮੀਟਰ ਲੰਬੀ ਸੜਕ 47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਕਰੀਬ 20 ਦਿਨਾਂ ਅੰਦਰ ਇਹ ਸੜਕ ਬਣ ਕੇ ਲੋਕਾਂ ਲਈ ਤਿਆਰ ਹੋ ਜਾਵੇਗੀ। ਪਿੰਡ ਗੁਰਥੜੀ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਬਣ ਜਾਣ ਨਾਲ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੁਖਾਲੀ ਹੋਵੇਗੀ। ਉਨ੍ਹਾਂ ਨੇ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਗੋਪਾਲ ਸਿੰਘ ਅਤੇ ਵਿਭਾਗ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪਿੰਡ ਗੁਰਥੜੀ ਦੇ ਸਰਪੰਚ ਕਾਲਾ ਸਿੰਘ, ਨਰੇਸ਼ ਕੁਮਾਰ ਗੋਇਲ ਚੇਅਰਮੈਨ ਟ੍ਰੇਡ ਵਿੰਗ, ਸੁਰਿੰਦਰ ਕੁਮਾਰ ਚੇਅਰਮੈਨ ਅਗਰਵਾਲ ਵੈੱਲਫੇਅਰ ਬੋਰਡ, ਰਵੀ ਕੁਮਾਰ ਗੋਇਲ ਬਲਾਕ ਪ੍ਰਧਾਨ, ਜਸਵੰਤ ਸਿੰਘ ਸੋਮਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਪ੍ਰਦੀਪ ਕੁਮਾਰ ਨਿੱਕੂ, ਨਿਤਿਨ ਕੁਮਾਰ, ਆਦਿ ਉਥੇ ਮੌਜੂਦ ਸਨ।