ਚੱਕ ਅੱਤਰ ਵਾਲਾ ਦੇ ਸਰਕਾਰੀ ਮਿਡਲ ਸਕੂਲ ’ਚ ਨਾਨਕ ਬਗੀਚੀ ਤਹਿਤ 500 ਬੂਟੇ ਲਗਾਏ
ਸੰਗਤ ਮੰਡੀ, 18 ਸਤੰਬਰ (ਸੁਖਤੇਜ ਧਾਲੀਵਾਲ)- ਨੇੜਲੇ ਪਿੰਡ ਚੱਕ ਅੱਤਰ ਸਿੰਘ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਵਣ ਵਿਭਾਗ ਬਠਿੰਡਾ ਵਲੋਂ ਸਕੂਲ ਪ੍ਰਬੰਧਕਾਂ ਅਤੇ ਪੰਚਾਇਤ ਦੇ ਸਹਿਯੋਗ ਨਾਲ ‘ਨਾਨਕ ਬਗੀਚੀ’ ਮੁਹਿੰਮ ਤਹਿਤ ਵੱਖ-ਵੱਖ ਕਿਸਮਾਂ ਦੇ ਕਰੀਬ 500 ਬੂਟੇ ਲਗਾਏ ਗਏ। ਇਹ ਬੂਟੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਲਗਾਏ ਗਏ।
ਸੰਗਤ ਮੰਡੀ, 18 ਸਤੰਬਰ (ਸੁਖਤੇਜ ਧਾਲੀਵਾਲ)- ਨੇੜਲੇ ਪਿੰਡ ਚੱਕ ਅੱਤਰ ਸਿੰਘ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਵਣ ਵਿਭਾਗ ਬਠਿੰਡਾ ਵਲੋਂ ਸਕੂਲ ਪ੍ਰਬੰਧਕਾਂ ਅਤੇ ਪੰਚਾਇਤ ਦੇ ਸਹਿਯੋਗ ਨਾਲ ‘ਨਾਨਕ ਬਗੀਚੀ’ ਮੁਹਿੰਮ ਤਹਿਤ ਵੱਖ-ਵੱਖ ਕਿਸਮਾਂ ਦੇ ਕਰੀਬ 500 ਬੂਟੇ ਲਗਾਏ ਗਏ। ਇਹ ਬੂਟੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਲਗਾਏ ਗਏ। ਇਸ ਸਬੰਧੀ ਸੰਗਤ ਦੇ ਰੇਂਜ ਅਫ਼ਸਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਵਣ ਮੰਡਲ ਅਫ਼ਸਰ ਬਠਿੰਡਾ ਅਮਿਤ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਨਾਨਕ ਬਗੀਚੀ’ (ਮਿੰਨੀ ਜੰਗਲ) ਮੁਹਿੰਮ ਤਹਿਤ ਪਿੰਡਾਂ ਦੇ ਸਰਕਾਰੀ ਸਕੂਲਾਂ ਅਤੇ ਹੋਰਨਾਂ ਸਾਂਝੀਆਂ ਥਾਵਾਂ ‘ਤੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਣ ਰੇਂਜ ਅਫ਼ਸਰ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਚੱਕ ਅੱਤਰ ਸਿੰਘ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਨਾਨਕ ਬਗੀਚੀ ਸਥਾਪਿਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਹੜੇ ਵਿਚ ਕਰੀਬ 40 ਕਿਸਮਾਂ ਦੇ 500 ਛਾਂਦਾਰ, ਫਲਦਾਰ ਅਤੇ ਸਜਾਵਟੀ ਬੂਟੇ ਲਗਾਏ ਗਏ ਹਨ। ਇਸ ਉਪਰਾਲੇ ਦਾ ਮੁੱਖ ਮਕਸਦ ਸਕੂਲੀ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਚੇਤਨਾ ਪੈਦਾ ਕਰਨਾ ਹੈ। ਪਿੰਡ ਦੀ ਸਰਪੰਚ ਹਰਬੰਸ ਕੌਰ ਨੇ ਵਣ ਵਿਭਾਗ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਜਿੱਥੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਵਿਚ ਮਦਦ ਮਿਲੇਗੀ, ਉਥੇ ਬੱਚਿਆਂ ਅੰਦਰ ਵੀ ਰੁੱਖਾਂ ਪ੍ਰਤੀ ਪਿਆਰ ਪੈਦਾ ਹੋਵੇਗਾ। ਇਸ ਮੌਕੇ ਪੰਚ ਦਿਲਬਾਗ ਸਿੰਘ, ਸਕੂਲ ਇੰਚਾਰਜ ਸੁਖਬੀਰ ਕੌਰ, ਅਧਿਆਪਕਾ ਮਨਜੀਤ ਕੌਰ, ਅਨੁ ਜਿੰਦਲ, ਵਿਜੇ ਪਾਲ, ਵਣ ਰੇਂਜ ਦੇ ਬੀਟ ਇੰਚਾਰਜ ਲਖਦੀਪ ਸਿੰਘ ਅਤੇ ਆਲਮਦੀਪ ਕੌਰ ਸਮੇਤ ਆਦਿ ਹਾਜ਼ਰ ਸਨ।