18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜਸ਼ਨਪ੍ਰੀਤ ਕੌਰ ਨੇ ਪੰਜਾਬ ਪੱਧਰੀ ਵੁਸ਼ੂ ਖੇਡ ’ਚ ਜਿੱਤਿਆ ਸੋਨ ਤਗਮਾ, ਰਾਸ਼ਟਰੀ ਪੱਧਰ ਲਈ ਹੋਈ ਚੋਣ

ਸੀਂਗੋ ਮੰਡੀ, 18 ਸਤੰਬਰ (ਲਕਵਿੰਦਰ ਸ਼ਰਮਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੀ ਹੋਣਹਾਰ ਖਿਡਾਰਨ ਜਸ਼ਨਪ੍ਰੀਤ ਕੌਰ ਲਹਿਰੀ ਨੇ ਪੰਜਾਬ ਪੱਧਰੀ ਵੁਸ਼ੂ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਤੇ ਲਹਿਰੀ ਦਾ ਨਾਂਅ ਰੌਸ਼ਨ ਕੀਤਾ ਜਿਸ ਤੋਂ ਬਾਅਦ ਹੁਣ ਜਸ਼ਨਪ੍ਰੀਤ ਕੌਰ ਦੀ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਅੱਜ ਜਦੋਂ ਜਸ਼ਨਪ੍ਰੀਤ ਕੌਰ ਕਾਮਯਾਬੀ ਤੋਂ ਬਾਅਦ ਪਿੰਡ ਲਹਿਰੀ ਪਹੁੰਚੀ ਤਾਂ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਤੇ ਪਿੰਡ ਦੇ ਮੋਹਤਬਰਾਂ ਵਲੋਂ ਬੱਸ ਸਟੈਂਡ ਵਿਖੇ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-09-2026
ਸੀਂਗੋ ਮੰਡੀ, 18 ਸਤੰਬਰ (ਲਕਵਿੰਦਰ ਸ਼ਰਮਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੀ ਹੋਣਹਾਰ ਖਿਡਾਰਨ ਜਸ਼ਨਪ੍ਰੀਤ ਕੌਰ ਲਹਿਰੀ ਨੇ ਪੰਜਾਬ ਪੱਧਰੀ ਵੁਸ਼ੂ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਤੇ ਲਹਿਰੀ ਦਾ ਨਾਂਅ ਰੌਸ਼ਨ ਕੀਤਾ ਜਿਸ ਤੋਂ ਬਾਅਦ ਹੁਣ ਜਸ਼ਨਪ੍ਰੀਤ ਕੌਰ ਦੀ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਅੱਜ ਜਦੋਂ ਜਸ਼ਨਪ੍ਰੀਤ ਕੌਰ ਕਾਮਯਾਬੀ ਤੋਂ ਬਾਅਦ ਪਿੰਡ ਲਹਿਰੀ ਪਹੁੰਚੀ ਤਾਂ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਤੇ ਪਿੰਡ ਦੇ ਮੋਹਤਬਰਾਂ ਵਲੋਂ ਬੱਸ ਸਟੈਂਡ ਵਿਖੇ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰਨ ਨੂੰ ਹਾਰ ਪਹਿਨਾ ਕੇ ਉਸ ਦੀ ਹੌਸਲਾ ਅਫਜ਼ਾਈ ਕੀਤੀ ਗਈ ਤੇ ਗੋਲਡ ਮੈਡਲ ਜਿੱਤਣ ’ਤੇ ਨੈਸ਼ਨਲ ਪੱਧਰ ਲਈ ਚੁਣੇ ਜਾਣ ’ਤੇ ਵਧਾਈ ਦਿੱਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਵਿੱਚ ਵੀ ਖਿਡਾਰਨ ਦੀ ਇਸ ਪ੍ਰਾਪਤੀ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਜਸ਼ਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ। ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਸਕੂਲ ਸਟਾਫ਼ ਨੇ ਵੀ ਜਸ਼ਨਪ੍ਰੀਤ ਕੌਰ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕੀਤੀ ਤੇ ਸਕੂਲ ਕਮੇਟੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਪਰਮਜੀਤ ਕੌਰ ਸੇਖੋਂ ਨੇ ਖਿਡਾਰਨ ਜਸ਼ਨਪ੍ਰੀਤ ਕੌਰ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਲਿਖਣਸਰ ਸਾਹਿਬ ਸਰੋਵਰ ਦੀ ਕਾਰ ਸੇਵਾ 20 ਸਤੰਬਰ ਨੂੰ- ਜਥੇਦਾਰ ਬਾਬਾ ਟੇਕ ਸਿੰਘ ਅਗਲੀ ਖ਼ਬਰ ਸਰਕਾਰੀ ਅਧਿਆਪਕ ਵਰਿੰਦਰ ਕੁਮਾਰ ਦੇ ਬੇਟੇ ਨੇ ਲੈਫਟੀਨੈਂਟ ਬਣ ਕੇ ਗੁਰਦਾਸਪੁਰ ਦਾ ਨਾਂਅ ਕੀਤਾ ਰੌਸ਼ਨ-ਤਰਸੇਮ ਸਹੋਤਾ
Ad Position 24