ਤਖਤ ਸ੍ਰੀ ਦਮਦਮਾ ਸਾਹਿਬ ਦੇ ਲਿਖਣਸਰ ਸਾਹਿਬ ਸਰੋਵਰ ਦੀ ਕਾਰ ਸੇਵਾ 20 ਸਤੰਬਰ ਨੂੰ- ਜਥੇਦਾਰ ਬਾਬਾ ਟੇਕ ਸਿੰਘ
ਤਲਵੰਡੀ ਸਾਬੋ, 18 ਸਤੰਬਰ (ਰਾਜੂ)- ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਲਿਖਣਸਰ ਸਾਹਿਬ ਦੇ ਸਰੋਵਰ ਦੀ ਸਫ਼ਾਈ ਅਤੇ ਕਾਰ ਸੇਵਾ ਦਾ ਕਾਰਜ 20 ਸਤੰਬਰ ਨੂੰ ਸ਼ਰਧਾ, ਭਾਵਨਾ ਅਤੇ ਗੁਰਮਤਿ ਮਰਿਆਦਾ ਅਨੁਸਾਰ ਆਰੰਭ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਲਿਖਣਸਰ ਸਾਹਿਬ ਦਾ ਸਰੋਵਰ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ।
ਤਲਵੰਡੀ ਸਾਬੋ, 18 ਸਤੰਬਰ (ਰਾਜੂ)- ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਲਿਖਣਸਰ ਸਾਹਿਬ ਦੇ ਸਰੋਵਰ ਦੀ ਸਫ਼ਾਈ ਅਤੇ ਕਾਰ ਸੇਵਾ ਦਾ ਕਾਰਜ 20 ਸਤੰਬਰ ਨੂੰ ਸ਼ਰਧਾ, ਭਾਵਨਾ ਅਤੇ ਗੁਰਮਤਿ ਮਰਿਆਦਾ ਅਨੁਸਾਰ ਆਰੰਭ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਲਿਖਣਸਰ ਸਾਹਿਬ ਦਾ ਸਰੋਵਰ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ। 20 ਸਤੰਬਰ ਨੂੰ ਸਵੇਰੇ ਅਰਦਾਸ ਤੋਂ ਉਪਰੰਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰੋਵਰ ਦੀ ਸਫ਼ਾਈ ਅਤੇ ਗਾਰ ਕੱਢਣ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ।ਸਿੰਘ ਸਾਹਿਬ ਨੇ ਸਮੂਹ ਗੁਰੂ-ਨਾਮ ਲੇਵਾ ਸੰਗਤਾਂ, ਧਾਰਮਿਕ ਸੁਸਾਇਟੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਨੌਜਵਾਨ ਸਭਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 20 ਸਤੰਬਰ ਨੂੰ ਵੱਡੀ ਤੋਂ ਵੱਡੀ ਗਿਣਤੀ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਦੁਆਰਾ ਲਿਖਣਸਰ ਸਾਹਿਬ ਪਹੁੰਚ ਕੇ ਆਪਣੇ ਹੱਥੀਂ ਕਾਰ ਸੇਵਾ ਵਿਚ ਹਿੱਸਾ ਪਾਉਣ । ਉਨ੍ਹਾਂ ਦੱਸਿਆ ਕਿ ਕਾਰ ਸੇਵਾ ਦੌਰਾਨ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ ਅਤੇ ਛਬੀਲ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।