ਭਾਕਿਯੂ (ਡਕੌਂਦਾ) ਦੇ ਵਿਰੋਧ ਸਦਕਾ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲੀ
23 ਗ੍ਰਾਮ ਚਿੱਟਾ ਬਰਾਮਦ-ਮੁਕੱਦਮੇ ਦਰਜ
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨੇੜਲੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਸੁਰਜੀਤ ਸਿੰਘ ਦੀ ਜ਼ਮੀਨ ਦੀ ਕੁਰਕੀ ਦੇ ਵਿਰੋਧ ’ਚ ਸਥਾਨਕ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਇਕ ਆੜ੍ਹਤੀਏ ਵਲੋਂ ਪ੍ਰਨੋਟ ਦੇ ਆਧਾਰ ’ਤੇ ਇਹ ਕੁਰਕੀ ਪੈਸਿਆਂ ਬਦਲੇ ਲਿਆਂਦੀ ਗਈ ਸੀ।
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨੇੜਲੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਸੁਰਜੀਤ ਸਿੰਘ ਦੀ ਜ਼ਮੀਨ ਦੀ ਕੁਰਕੀ ਦੇ ਵਿਰੋਧ ’ਚ ਸਥਾਨਕ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਇਕ ਆੜ੍ਹਤੀਏ ਵਲੋਂ ਪ੍ਰਨੋਟ ਦੇ ਆਧਾਰ ’ਤੇ ਇਹ ਕੁਰਕੀ ਪੈਸਿਆਂ ਬਦਲੇ ਲਿਆਂਦੀ ਗਈ ਸੀ। ਵਿਰੋਧ ਦੇ ਚੱਲਦਿਆਂ ਕੋਈ ਵੀ ਅਧਿਕਾਰੀ ਬੋਲੀ ਕਰਨ ਨਹੀਂ ਆਇਆ। ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਕਰਜ਼ੇ ਬਦਲੇ ਜ਼ਮੀਨ, ਘਰ ਅਤੇ ਖੇਤੀਬਾੜੀ ਸੰਦਾਂ ਦੀ ਨਿਲਾਮੀ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਵਾਜਬ ਭਾਅ ਨਾ ਮਿਲਣ ਕਰ ਕੇ ਕਿਸਾਨ ਕਰਜ਼ੇ ਦੇ ਬੋਝ ਹੇਠਾਂ ਦਬ ਰਹੇ ਹਨ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਭਖਦੀਆਂ ਕਿਸਾਨੀ ਮੰਗਾਂ ਤੁਰੰਤ ਮੰਨੀਆਂ ਜਾਣ। ਇਸ ਮੌਕੇ ਬਲਜੀਤ ਸਿੰਘ ਭੈਣੀਬਾਘਾ, ਕਾਲਾ ਸਿੰਘ ਅਕਲੀਆ, ਮੱਖਣ ਸਿੰਘ ਅਤਲਾ, ਕਰਨੈਲ ਸਿੰਘ ਖੀਵਾ, ਜਗਜੀਤ ਸਿੰਘ, ਗੁਰਮੀਤ ਸਿੰਘ ਜੋਗਾ, ਮਹਿੰਦਰ ਸਿੰਘ ਹੀਰੋਂ, ਸੁਖਦੇਵ ਸਿੰਘ, ਲੀਲਾ ਸਿੰਘ ਮੂਸਾ ਆਦਿ ਹਾਜ਼ਰ ਸਨ।