ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਮਾਡਰਨ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਭੀਖੀ, 19 ਸਤੰਬਰ (ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਅੰਡਰ-19 ਜੈਵਲਿਨ ਥਰੋਅ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਪ੍ਰਿੰਸਜੋਤ ਸਿੰਘ ਨੇ ਤੀਜਾ ਸਥਾਨ ਮੱਲਿਆ।
ਭੀਖੀ, 19 ਸਤੰਬਰ (ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਅੰਡਰ-19 ਜੈਵਲਿਨ ਥਰੋਅ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਪ੍ਰਿੰਸਜੋਤ ਸਿੰਘ ਨੇ ਤੀਜਾ ਸਥਾਨ ਮੱਲਿਆ। ਇਸੇ ਤਰ੍ਹਾਂ 100 ਮੀਟਰ ਅਤੇ 200 ਮੀਟਰ ਦੌੜ ਵਿਚ ਅੰਡਰ-19 ਉਮਰ ਵਰਗ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜਗਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਕੁੜੀਆਂ ਦੇ ਮੁਕਾਬਲਿਆਂ ਵਿਚ ਅੱਠਵੀਂ ਜਮਾਤ ਦੀ ਗੁਰਲੀਨ ਕੌਰ ਨੇ ਸ਼ਾਟਪੁੱਟ ’ਚ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ। ਖਿਡਾਰੀਆਂ ਵਲੋਂ ਮੈਡਲ ਜਿੱਤਣ ’ਤੇ ਪ੍ਰਿੰਸੀਪਲ ਅਮਨਦੀਪ ਕੌਰ ਦੌਦਰੀਆ ਨੇ ਜੇਤੂਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।