20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਸਰਕਾਰ ਅਤੇ ‘ਆਪ’ ਚੋਣਾਂ ਤੋਂ ਪਹਿਲਾਂ ਸੂਬੇ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ-ਮਹਿਰਾਜ

ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 20-09-2026
ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਐਸ.ਸੀ. ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਬਟਾਲਾ ਵਿਚ ਅੰਡਿਆਂ ਵਗੈਰਾ ਨਾਲ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਸੱਤਾਧਾਰੀ ਧਿਰ ‘ਤੇ ਇਸ ਹਮਲੇ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਚੋਣਾਂ ਤੋਂ ਪਹਿਲਾਂ ਅਜਿਹੀਆਂ ਘਿਨੌਣੀਆਂ ਵਾਰਦਾਤਾਂ ਕਰਵਾ ਕੇ ਸੂਬੇ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਾ ਘਰ-ਘਰ ਫੈਲ ਚੁੱਕਾ ਹੈ, ਜਿਸ ਨੂੰ ਕੰਟਰੋਲ ਕਰਨ ਵਿਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਤੇ ਹੁਣ ਜਦੋਂ ਭਾਜਪਾ ਇਸ ਨਸ਼ੇ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਅੰਦਰ ਨਸ਼ਾ ਵਿਰੋਧੀ ਯਾਤਰਾ ਸ਼ੁਰੂ ਕਰ ਰਹੀ ਤਾਂ ਉਸ ਤੋਂ ਘਬਰਾਈ ਸੂਬਾ ਸਰਕਾਰ ਸੱਚ ‘ਤੇ ਪਰਦਾ ਪਾਉਣ ਲਈ ਭਾਜਪਾ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਇਸ ਯਾਤਰਾ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਜਸਵੀਰ ਸਿੰਘ ਮਹਿਰਾਜ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਨੀਤੀ ਅਤੇ ਨੀਅਤ ਤੋਂ ਭਲੀ ਭਾਂਤ ਜਾਣੂ ਹਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪ ਨੂੰ ਚਲਦਾ ਕਰਦੇ ਹੋਏ ਸੂਬੇ ‘ਚ ਭਾਜਪਾ ਦੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਿੱਧ ਬਾਬਾ ਪ੍ਰੀਤਮ ਨਾਥ ਜੀ ਦੀ 64ਵੀਂ ਬਰਸੀ ਦੇ ਸਬੰਧ ਚ ਪਿੰਡ ਘੜੈਲੀ ਵਿਖੇ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਜੋੜ ਮੇਲਾ ਸ਼ੁਰ... ਅਗਲੀ ਖ਼ਬਰ ਮਾਂ ਮਾਨਸਾ ਦੇਵੀ ਕੀਰਤਨ ਮੰਡਲੀ ਵਲੋਂ 14ਵਾਂ ਵਿਸ਼ਾਲ ਸਾਲਾਨਾ ਜਾਗਰਣ ਕਰਵਾਇਆ
Ad Position 24