20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਵਿੱਛੜੀ ਮਹਿਲਾ ਨੂੰ ਪਰਿਵਾਰ ਨਾਲ ਮਿਲਾਇਆ

ਸੰਗਤ ਮੰਡੀ, 19 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ ਦੀ ਸੜਕ ਸੁਰੱਖਿਆ ਫੋਰਸ ਟੀਮ ਵੱਲੋਂ ਗਸ਼ਤ ਦੌਰਾਨ ਮਿਲੀ ਮਹਿਲਾ ਨੂੰ ਉਸ ਦੇ ਪਰਿਵਾਰ ਨਾਲ ਮਿਲਾ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਗਸ਼ਤ ਦੌਰਾਨ ਸੜਕ ਸੁਰੱਖਿਆ ਫੋਰਸ ਟੀਮ ਨੂੰ ਟੋਲ ਪਲਾਜ਼ਾ ਜੱਸੀ ਬਾਗ਼ਵਾਲੀ ਨੇੜੇ ਇੱਕ ਮਹਿਲਾ ਇਕੱਲੀ ਮਿਲੀ।

Ad Position 21
No active advertisement
ਅਜੀਤ ਡੈਸਕ 20-09-2026
ਸੰਗਤ ਮੰਡੀ, 19 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ ਦੀ ਸੜਕ ਸੁਰੱਖਿਆ ਫੋਰਸ ਟੀਮ ਵੱਲੋਂ ਗਸ਼ਤ ਦੌਰਾਨ ਮਿਲੀ ਮਹਿਲਾ ਨੂੰ ਉਸ ਦੇ ਪਰਿਵਾਰ ਨਾਲ ਮਿਲਾ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਗਸ਼ਤ ਦੌਰਾਨ ਸੜਕ ਸੁਰੱਖਿਆ ਫੋਰਸ ਟੀਮ ਨੂੰ ਟੋਲ ਪਲਾਜ਼ਾ ਜੱਸੀ ਬਾਗ਼ਵਾਲੀ ਨੇੜੇ ਇੱਕ ਮਹਿਲਾ ਇਕੱਲੀ ਮਿਲੀ। ਟੀਮ ਵੱਲੋਂ ਜਦੋਂ ਮਹਿਲਾ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਬੂਲਾ ਸਿੰਘ ਪਤਨੀ ਰਾਜੂ ਸਿੰਘ ਵਾਸੀ ਪੱਛਮੀ ਬੰਗਾਲ ਦੱਸਿਆ। ਉਨ੍ਹਾਂ ਦੱਸਿਆ ਕਿ ਮਹਿਲਾ ਆਪਣੇ ਪਰਿਵਾਰ ਸਬੰਧੀ ਪੂਰੀ ਜਾਣਕਾਰੀ ਦੇਣ ਦੀ ਸਥਿਤੀ ਵਿਚ ਨਹੀਂ ਸੀ ਪਰ ਟੀਮ ਨੂੰ ਮਹਿਲਾ ਤੋਂ ਮਿਲੀ ਥੋੜ੍ਹੀ-ਬਹੁਤ ਜਾਣਕਾਰੀ ਦੇ ਆਧਾਰ ‘ਤੇ ਉਸ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪਤਾ ਲੱਗਾ ਕਿ ਮਹਿਲਾ ਆਪਣੇ ਪਰਿਵਾਰ ਨਾਲ ਘੁੰਮਣ ਆਈ ਸੀ ਤੇ ਰਸਤੇ ਵਿਚ ਪਰਿਵਾਰਕ ਮੈਂਬਰਾਂ ਤੋਂ ਵਿੱਛੜ ਗਈ, ਜਦੋਂ ਕਿ ਪਰਿਵਾਰਕ ਮੈਂਬਰ ਵੀ ਉਸ ਦੀ ਭਾਲ ਕਰ ਰਹੇ ਸਨ। ਸੜਕ ਸੁਰੱਖਿਆ ਫੋਰਸ ਟੀਮ ਵੱਲੋਂ ਲੋੜੀਂਦੀ ਕਾਰਵਾਈ ਕਰਦਿਆਂ ਉਕਤ ਮਹਿਲਾ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਮਹਿਲਾ ਦੇ ਪਰਿਵਾਰ ਵੱਲੋਂ ਸੜਕ ਸੁਰੱਖਿਆ ਫੋਰਸ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੜਕ ਸੁਰੱਖਿਆ ਫੋਰਸ ਟੀਮ ਦੇ ਇੰਚਾਰਜ ਅੰਗਰੇਜ਼ ਸਿੰਘ, ਕਾਂਸਟੇਬਲ ਹਰਦੀਪ ਸਿੰਘ, ਲੇਡੀ ਕਾਂਸਟੇਬਲ ਜਸਵੀਰ ਕੌਰ ਤੇ ਲੇਡੀ ਕਾਂਸਟੇਬਲ ਜਸਵਿੰਦਰ ਕੌਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਪ ਦੌਰਾਨ 70 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਸਿੱਧ ਬਾਬਾ ਪ੍ਰੀਤਮ ਨਾਥ ਜੀ ਦੀ 64ਵੀਂ ਬਰਸੀ ਦੇ ਸਬੰਧ ਚ ਪਿੰਡ ਘੜੈਲੀ ਵਿਖੇ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਜੋੜ ਮੇਲਾ ਸ਼ੁਰ...
Ad Position 24