‘ਆਪਣੀ ਖੇਤੀ’ ਫਾਊਂਡੇਸ਼ਨ ਵਲੋਂ ਨਰਮਾ ਕਾਸ਼ਤਕਾਰ ਕਿਸਾਨਾਂ ਨੂੰ ਮਿੱਟੀ ਜਾਂਚ ਰਿਪੋਰਟ ਸੌਂਪੀ ਗਈ
ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਬਾਬੂ ਸਿੰਘ ਰੋਮਾਣਾ ਨੂੰ ਪਾਰਟੀ ਦੇ ਐਸ. ਸੀ.
ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਬਾਬੂ ਸਿੰਘ ਰੋਮਾਣਾ ਨੂੰ ਪਾਰਟੀ ਦੇ ਐਸ. ਸੀ. ਵਿੰਗ ਦਾ ਜ਼ਿਲ੍ਹਾ ਬਠਿੰਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁੱਕਤੀ ਸ਼੍ਰੋ.ਅ.ਦ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਐਸ. ਸੀ. ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਵਲੋਂ ਜਿਲ੍ਹਾ ਜਥੇਬੰਦੀ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਕੀਤੀ ਗਈ ਹੈ। ਬਾਬੂ ਸਿੰਘ ਰੋਮਾਣਾ ਐਸ.ਸੀ. ਵਿੰਗ ਦੇ ਬਠਿੰਡਾ ਸ਼ਹਿਰੀ ਪ੍ਰਧਾਨ ਅਤੇ ਸਰਕਲ ਥਰਮਲ-2 ਦੇ ਪ੍ਰਧਾਨ ਵੀ ਰਹੇ ਹਨ ਤੇ ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਤੇ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਐਸ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਦੀ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ।ਉਹ ਸਾਬਕਾ ਸੰਸਦ ਮੈਂਬਰ ਤੇ ਪਾਰਟੀ ਦੇ ਉੱਪ-ਪ੍ਰਧਾਨ ਪਰਮਜੀਤ ਕੌਰ ਗੁਲਸ਼ਨ ਦੇ ਅਤੀ ਨਜ਼ਦੀਕੀ ਹਨ, ਜਿੰਨਾਂ ਦੇ ਨਾਲ ਉਹ ਸ਼੍ਰੋ.ਅ.ਦ. ਪੁਨਰ ਸੁਰਜੀਤ ਦਾ ਹਿੱਸਾ ਬਣੇ ਸਨ। ਬਾਬੂ ਸਿੰਘ ਰੋਮਾਣਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਐਸ.ਸੀ. ਵਿੰਗ ਪ੍ਰਧਾਨ ਹਰਵੇਲ ਸਿੰਘ ਮਾਧੋਪੁਰੀ, ਪਰਮਜੀਤ ਕੌਰ ਗੁਲਸ਼ਨ ਤੇ ਹਾਈਕਮਾਂਡ ਸਮੇਤ ਜਿਲ੍ਹਾ ਜਥੇਬੰਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਪਣੀ ਜਿੰਮੇਵਾਰੀ ਨੂੰ ਹੋਰ ਤਨਦੇਹੀ ਨਾਲ ਨਿਭਾਉਣਗੇ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋ ੜਣਗੇ। ਰੋਮਾਣਾ ਥਰਮਲ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਉੱਪ-ਪ੍ਰਧਾਨ ਵੀ ਰਹੇ ਹਨ, ਜਿੰਨਾਂ ਨੇ ਮੁਲਾਜ਼ਮਾਂ ਦੇ ਹਿੱਤਾਂ ਲਈ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜੀ ਹੈ। ਸ਼੍ਰੋ.ਅ.ਦ. (ਪੁਨਰ ਸੁਰਜੀਤ) ਦੇ ਜਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲਪੱਤੀ, ਉੱਪ-ਪ੍ਰਧਾਨ ਸਰਬਜੀਤ ਸਿੰਘ ਡੂੰਮਵਾਲੀ, ਉੱਪ-ਪ੍ਰਧਾਨ ਦੀਵਾਨ ਸਿੰਘ ਡਿੱਖ, ਸੁਖਮਨਦੀਪ ਸਿੰਘ, ਰਾਜਵਿੰਦਰ ਸਿੰਘ ਰਾਣਾ, ਬਿਕਰਮ ਸਿੰਘ ਧਿੰਗੜ, ਬਲਜਿੰਦਰ ਸਿੰਘ, ਬਲਤੇਜ ਸਿੰਘ, ਗੁਰਮੀਤ ਸਿੰਘ, ਮਾਨ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਜੰਟ ਸਿੰਘ, ਮੱਖਣ ਸਿੰਘ ਲਹਿਰਾ ਖਾਨਾ, ਗੁਰਮੇਲ ਸਿੰਘ ਮਹਿਰਾਜ, ਜਸਮੇਲ ਸਿੰਘ ਗਹਿਰੀ, ਰਣਜੀਤ ਸਿੰਘ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਬਾਬੂ ਸਿੰਘ ਰੋਮਾਣਾ ਨੂੰ ਵਧਾਈ ਦਿੰਦਿਆਂ ਪਾਰਟੀ ਪ੍ਰਧਾਨ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ।