20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਨੈਤਿਕ ਕਦਰਾਂ-ਕੀਮਤਾਂ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ

ਤਲਵੰਡੀ ਸਾਬੋ, 19 ਸਤੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਧਾਰਮਿਕ ਗਤੀਵਿਧੀਆਂ ਕਮੇਟੀ, ਸੋਸ਼ਿਆਲੋਜੀ ਵਿਭਾਗ ਤੇ ਮਾਤਾ ਨਾਨਕੀ ਜੀ ਅਕਾਦਮਿਕ ਤੇ ਧਾਰਮਿਕ ਮੁਫ਼ਤ ਵਿਦਿਆ ਯੋਜਨਾ ਕਮੇਟੀ ਵਲੋਂ ਸਾਂਝੇ ਤੌਰ ‘ਤੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ‘ਨੈਤਿਕ ਕਦਰਾਂ-ਕੀਮਤਾਂ’ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਪ੍ਰਬੰਧਕਾਂ ਦੱਸਿਆ ਕਿ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਜੀਵਨ ਵਿਚ ਸੱਚਾਈ, ਇਮਾਨਦਾਰੀ, ਨਿਮਰਤਾ, ਅਨੁਸ਼ਾਸਨ, ਸੇਵਾ-ਭਾਵਨਾ, ਸਹਿਣਸ਼ੀਲਤਾ ਅਤੇ ਚੰਗੇ ਚਰਿੱਤਰ ਵਰਗੀਆਂ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 20-09-2026
ਤਲਵੰਡੀ ਸਾਬੋ, 19 ਸਤੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਧਾਰਮਿਕ ਗਤੀਵਿਧੀਆਂ ਕਮੇਟੀ, ਸੋਸ਼ਿਆਲੋਜੀ ਵਿਭਾਗ ਤੇ ਮਾਤਾ ਨਾਨਕੀ ਜੀ ਅਕਾਦਮਿਕ ਤੇ ਧਾਰਮਿਕ ਮੁਫ਼ਤ ਵਿਦਿਆ ਯੋਜਨਾ ਕਮੇਟੀ ਵਲੋਂ ਸਾਂਝੇ ਤੌਰ ‘ਤੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ‘ਨੈਤਿਕ ਕਦਰਾਂ-ਕੀਮਤਾਂ’ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਪ੍ਰਬੰਧਕਾਂ ਦੱਸਿਆ ਕਿ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਜੀਵਨ ਵਿਚ ਸੱਚਾਈ, ਇਮਾਨਦਾਰੀ, ਨਿਮਰਤਾ, ਅਨੁਸ਼ਾਸਨ, ਸੇਵਾ-ਭਾਵਨਾ, ਸਹਿਣਸ਼ੀਲਤਾ ਅਤੇ ਚੰਗੇ ਚਰਿੱਤਰ ਵਰਗੀਆਂ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਮੁੱਖ ਬੁਲਾਰਿਆਂ ਨੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿਚ ਉੱਚੇ ਨੈਤਿਕ ਮੁੱਲਾਂ, ਚੰਗੇ ਚਰਿੱਤਰ ਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰਨਾ ਵੀ ਹੈ। ਸੈਮੀਨਾਰ ਦੌਰਾਨ ਡਾ. ਇੰਦਰਪ੍ਰੀਤ ਕੌਰ ਨੇ ਮੁੱਖ ਬੁਲਾਰਿਆਂ ਦਾ ਸਵਾਗਤ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਲੁਧਿਆਣਾ, ਜਸਪ੍ਰੀਤ ਕੌਰ ਲੁਧਿਆਣਾ ਤੇ ਦਮਨਪ੍ਰੀਤ ਕੌਰ ਲੁਧਿਆਣਾ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਰੋਜ਼ਾਨਾ ਜੀਵਨ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰੋ. ਸ਼ਾਲਿਨੀ ਸਹਿਗਲ ਨੇ ਕਾਲਜ ਵੱਲੋਂ ਮੁੱਖ ਬੁਲਾਰਿਆਂ ਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਜੀਵਨ-ਮੁੱਲਾਂ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪ੍ਰੋ. ਸਰਬਜੀਤ ਕੌਰ, ਪ੍ਰੋ. ਕੁਲਜੀਤ ਸਿੰਘ, ਡਾ ਅਰਸ਼ਵੀਰ ਸਿੰਘ ਤੇ ਪ੍ਰੋ. ਅਰਸ਼ਦੀਪ ਸਿੰਘ ਨੇ ਸੈਮੀਨਾਰ ਦੇ ਸੁਚੱਜੇ ਪ੍ਰਬੰਧ ਵਿਚ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜਗਸੀਰ ਸਿੰਘ ਸਿੱਧੂ ਸਹਿਕਾਰੀ ਸਭਾ ਨਾਥਪੁਰਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ
Ad Position 24