ਮੁੱਦਈ ਨਿਆਂ ਲਈ ਭਟਕਣ ਤੇ ਕੈਦੀਆਂ ਨੂੰ ਮਿਲ ਰਹੀਆਂ ਨੇ ਸਹੂਲਤਾਂ- ਸਰੂਪ ਸਿੰਘ ਸਿੱਧੂ
ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)- ਭਾਰਤ ਵਿਚ ਅਪਰਾਧ ਅੱਜ ਸਾਰੀਆਂ ਹੱਦਾਂ ਪਾਰ ਕਰ ਚੁੱਕਿਆ ਹੈ। ਲੋਕਾਂ ਨੂੰ ਆਪਣੇ ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਆਪਣੀ ਜਾਨ ਦੀ ਸੁਰੱਖਿਆ ਦੀ ਵੀ ਚਿੰਤਾ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।
ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)- ਭਾਰਤ ਵਿਚ ਅਪਰਾਧ ਅੱਜ ਸਾਰੀਆਂ ਹੱਦਾਂ ਪਾਰ ਕਰ ਚੁੱਕਿਆ ਹੈ। ਲੋਕਾਂ ਨੂੰ ਆਪਣੇ ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਆਪਣੀ ਜਾਨ ਦੀ ਸੁਰੱਖਿਆ ਦੀ ਵੀ ਚਿੰਤਾ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਇਹ ਪ੍ਰਗਟਾਵਾ ਸਰੂਪ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਬੀਕੇਯੂ ਲੱਖੋਵਾਲ ਟਿਕੈਤ ਨੇ ਕਰਦਿਆਂ ਕਾਨੂੰਨ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਸ੍ਰ. ਸਿੱਧੂ ਨੇ ਕਿਹਾ ਕਿ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਲੋੜ ਤੋਂ ਵੱਧ ਸਹੂਲਤਾਂ ਦੇਣ ਦੀ ਬਜਾਏ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪਰਾਧਾਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਮੁੱਦਈ ਨੂੰ ਆਪਣਾ ਨੁਕਸਾਨ ਸਹਿਣ ਦੇ ਨਾਲ-ਨਾਲ ਨਿਆਂ ਪ੍ਰਾਪਤ ਕਰਨ ਲਈ ਵੀ ਲੰਮੀ ਪ੍ਰਕਿਰਿਆ ਵਿਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਮਾਨਯੋਗ ਜੱਜਾਂ ਨੂੰ ਅਪੀਲ ਕੀਤੀ ਕਿ ਕੈਦੀਆਂ ਦੇ ਮਾਮਲਿਆਂ ਦੇ ਨਾਲ-ਨਾਲ ਮੁੱਦਈ ਅਤੇ ਪੀੜਤ ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਵੀ ਗੰਭੀਰਤਾ ਨਾਲ ਸੁਣਿਆ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਨੂੰ ਸਮੇਂ ਸਿਰ ਨਿਆਂ ਮਿਲਣਾ ਬਹੁਤ ਜ਼ਰੂਰੀ ਹੈ, ਕਿਉਂਕਿ ਨਿਆਂ ਵਿਚ ਦੇਰੀ ਕਾਰਨ ਲੋਕਾਂ ਦਾ ਪ੍ਰਬੰਧ ਅਤੇ ਨਿਆਂ ਪ੍ਰਣਾਲੀ ਤੋਂ ਵਿਸ਼ਵਾਸ ਪ੍ਰਭਾਵਿਤ ਹੁੰਦਾ ਹੈ। ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ, ਪ੍ਰਸ਼ਾਸਨ, ਨਿਆਂਪਾਲਿਕਾ ਅਤੇ ਸਮਾਜ ਨੂੰ ਸਾਂਝੇ ਤੌਰ ‘ਤੇ ਯਤਨ ਕਰਨੇ ਚਾਹੀਦੇ ਹਨ। ਆਮ ਨਾਗਰਿਕ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। 19ਬੀਟੀਡੀ25 ਸਰੂਪ ਸਿੰਘ ਸਿੱਧੂ।