20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਲਿਖਣਸਰ ਸਾਹਿਬ ਸਰੋਵਰ ’ਚੋਂ ਗਾਰ ਕੱਢਣ ਦੀ ਸੇਵਾ ’ਚ ਸੈਂਕੜੇ ਸੰਗਤਾਂ ਹੋਈਆਂ ਸ਼ਾਮਿਲ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਗੁਰਦੁਆਰਾ ਲਿਖਣਸਰ ਸਾਹਿਬ ਦੇ ਇਤਿਹਾਸਿਕ ਮਹੱਤਤਾ ਰੱਖਣ ਵਾਲੇ ਪਾਵਨ ਸਰੋਵਰ ਵਿਚੋਂ ਕਾਰ ਸੇਵਾ ਰਾਹੀਂ ਗਾਰ ਕੱਢਣ ਦੇ ਕਾਰਜ ਵਿਚ ਅੱਜ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਈਆਂ । ਪਾਵਨ ਸਰੋਵਰ ਦੀ ਕਾਰ ਸੇਵਾ ਦੇ ਕਾਰਜ ਦੀ ਆਰੰਭਤਾ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਅਰਦਾਸ ਉਪਰੰਤ ਪੰਜ ਪਿਆਰਿਆਂ, ਜਿਨ੍ਹਾਂ ’ਚ ਕਾਰ ਸੇਵਾ ਦਿੱਲੀ ਵਾਲਿਆਂ ਦੇ ਮੁੱਖ ਬਾਬਾ ਬਚਨ ਸਿੰਘ ਦਿੱਲੀ ਵਾਲੇ, ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਜਥੇਦਾਰ ਮੋਹਨ ਸਿੰਘ ਬੰਗੀ, ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਅਤੇ ਬਾਬਾ ਚਰਨਜੀਤ ਸਿੰਘ ਕਾਰ ਸੇਵਾ ਵਾਲੇ ਸ਼ਾਮਿਲ ਸਨ, ਵਲੋਂ ਰਸਮੀ ਟੱਕ ਲਗਾਉਣ ਨਾਲ ਸ਼ੁਰੂ ਹੋਈ ।

Ad Position 21
No active advertisement
ਅਜੀਤ ਡੈਸਕ 21-09-2026
ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਗੁਰਦੁਆਰਾ ਲਿਖਣਸਰ ਸਾਹਿਬ ਦੇ ਇਤਿਹਾਸਿਕ ਮਹੱਤਤਾ ਰੱਖਣ ਵਾਲੇ ਪਾਵਨ ਸਰੋਵਰ ਵਿਚੋਂ ਕਾਰ ਸੇਵਾ ਰਾਹੀਂ ਗਾਰ ਕੱਢਣ ਦੇ ਕਾਰਜ ਵਿਚ ਅੱਜ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਈਆਂ । ਪਾਵਨ ਸਰੋਵਰ ਦੀ ਕਾਰ ਸੇਵਾ ਦੇ ਕਾਰਜ ਦੀ ਆਰੰਭਤਾ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਅਰਦਾਸ ਉਪਰੰਤ ਪੰਜ ਪਿਆਰਿਆਂ, ਜਿਨ੍ਹਾਂ ’ਚ ਕਾਰ ਸੇਵਾ ਦਿੱਲੀ ਵਾਲਿਆਂ ਦੇ ਮੁੱਖ ਬਾਬਾ ਬਚਨ ਸਿੰਘ ਦਿੱਲੀ ਵਾਲੇ, ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਜਥੇਦਾਰ ਮੋਹਨ ਸਿੰਘ ਬੰਗੀ, ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਅਤੇ ਬਾਬਾ ਚਰਨਜੀਤ ਸਿੰਘ ਕਾਰ ਸੇਵਾ ਵਾਲੇ ਸ਼ਾਮਿਲ ਸਨ, ਵਲੋਂ ਰਸਮੀ ਟੱਕ ਲਗਾਉਣ ਨਾਲ ਸ਼ੁਰੂ ਹੋਈ । ਸੈਂਕੜਿਆਂ ਦੀ ਗਿਣਤੀ ’ਚ ‘ਆਪ’ ਮੁਹਾਰੇ ਸ਼ਰਧਾ ਭਾਵਨਾ ਨਾਲ ਪੁੱਜੀਆਂ ਸੰਗਤਾਂ ਨੇ ਗਾਰ ਕੱਢਣ ਦੇ ਕੰਮ ਨੂੰ ਇੰਨੀ ਤੇਜ਼ੀ ਦਿੱਤੀ ਕਿ ਦੁਪਹਿਰ ਤੱਕ ਅੱਧੋਂ ਵਧੇਰੇ ਕੰਮ ਸੰਪੂਰਨ ਹੋ ਗਿਆ ਲੱਗਦਾ ਸੀ। ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਇਸ ਮੌਕੇ ਗੱਲ ਕਰਦਿਆਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਰੰਭ ਹੋਈ ਕਾਰ ਸੇਵਾ ‘ਚ ਸੰਗਤਾਂ ਦਾ ਜਜ਼ਬੇ ਨਾਲ ਸ਼ਾਮਿਲ ਹੋਣਾ ਇਸ ਗੱਲ ਦਾ ਗਵਾਹ ਹੈ ਕਿ ਸੰਗਤਾਂ ਦੀ ਗੁਰਧਾਮਾਂ ਦੇ ਨਾਲ ਨਾਲ ਆਪਣੇ ਪਾਵਨ ਸਰੋਵਰਾਂ ਲਈ ਵੀ ਅਥਾਹ ਸ਼ਰਧਾ ਹੈ । ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਨੇ ਸਮੁੱਚੇ ਪ੍ਰਬੰਧ ਵਲੋਂ ਕਾਰ ਸੇਵਾ ‘ਚ ਸ਼ਾਮਿਲ ਹੋਈਆਂ ਸ਼ਖ਼ਸੀਅਤਾਂ ਤੇ ਖ਼ਾਸ ਤੌਰ ‘ਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਤਖਤ ਸਾਹਿਬ ਪ੍ਰਬੰਧਕਾਂ ਵਲੋਂ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਸੇਵਾ ‘ਚ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਬਾਬਾ ਬੂਟਾ ਸਿੰਘ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਤਖਤ ਸਾਹਿਬ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਕਥਾਵਾਚਕ ਗਿਆਨੀ ਆਲਮ ਸਿੰਘ, ਬਾਬਾ ਅਜੀਤ ਸਿੰਘ ਕੀਰਤਨਪੁਰੇ ਵਾਲੇ, ਭਾਈ ਰਵਿੰਦਰ ਸਿੰਘ ਖ਼ਾਲਸਾ ਪ੍ਰਿੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ, ਸੁਰਿੰਦਰ ਸਿੰਘ ਮੰਡੇਰ, ਗੁਰਚਰਨ ਸਿੰਘ ਜੀਦਾ ਸਾਰੇ ਮੀਤ ਮੈਨੇਜਰ, ਭਾਈ ਬਲਵੰਤ ਸਿੰਘ ਸੇਵਾਮੁਕਤ ਹੈੱਡ ਗ੍ਰੰਥੀ, ਠਾਣਾ ਸਿੰਘ ਚੱਠਾ ਤੇ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਵੱਡੀ ਗਿਣਤੀ ਨੁਮਾਇੰਦੇ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਕਿਰਪਾਲ ਆਸ਼ਰਮ ਵਿਖੇ ਸੰਤ ਰਾਜਿੰਦਰ ਸਿੰਘ ਮਹਾਰਾਜ ਦਾ 80ਵਾਂ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਝੁਨੀਰ ’ਚ ਕਿਸਾਨਾਂ ਨੇ ਨੰਗੇ ਧੜ ਹੋ ਕੇ ਰੋਸ ਮਾਰਚ ਕੱਢਣ ਉਪਰੰਤ ਸੜਕ ’ਤੇ ਜਾਮ ਲਗਾਇਆ
Ad Position 24