03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

’ ਬੰਦੀ ਸਿੰਘ ਰਿਹਾਈ ਮਾਰਚ’ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਹੋਇਆ ਸਮਾਪਤ

ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਕੀਤਾ ਗਿਆ ‘ਬੰਦੀ ਸਿੰਘ ਰਿਹਾਈ ਮਾਰਚ’ ਅੱਜ ਸ਼ਾਮ ਸਮੇਂ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੰਨ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ,ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ‘ਬੰਦੀ ਸਿੰਘ ਰਿਹਾਈ ਮਾਰਚ’ ਦਾ ਇਲਾਕੇ ਚ ਦਾਖਿਲ ਹੁੰਦਿਆਂ ਹੀ ਇਲਾਕੇ ਦੀ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਨੇ ਮਾਰਚ ‘ਚ ਸ਼ਾਮਿਲ ਹੁੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 04-10-2026
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਕੀਤਾ ਗਿਆ ‘ਬੰਦੀ ਸਿੰਘ ਰਿਹਾਈ ਮਾਰਚ’ ਅੱਜ ਸ਼ਾਮ ਸਮੇਂ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੰਨ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ,ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ‘ਬੰਦੀ ਸਿੰਘ ਰਿਹਾਈ ਮਾਰਚ’ ਦਾ ਇਲਾਕੇ ਚ ਦਾਖਿਲ ਹੁੰਦਿਆਂ ਹੀ ਇਲਾਕੇ ਦੀ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਨੇ ਮਾਰਚ ‘ਚ ਸ਼ਾਮਿਲ ਹੁੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਇੱਥੋਂ ਤੱਕ ਕਿ ਮਾਰਚ ਦੇ ਸਭ ਤੋਂ ਪਹਿਲਾਂ ਪਿੰਡ ਜਗਾ ਰਾਮ ਤੀਰਥ ਚ ਦਾਖਿਲ ਹੋਣ ’ਤੇ ਸੱਤਾਧਿਰ ਵਲੋਂ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਦਾਦੀ ਅਤੇ ਖਾੜਕੂ ਲਹਿਰ ਦੇ ਸ਼ਹੀਦ ਭਾਈ ਸੁਖਪਾਲ ਸਿੰਘ ਪਾਲਾ ਦੇ ਮਾਤਾ ਮਲਕੀਤ ਕੌਰ,ਵਿਧਾਇਕਾ ਦੇ ਪਿਤਾ ਤੇ ਪੰਥਕ ਆਗੂ ਜਥੇਦਾਰ ਦਰਸ਼ਨ ਸਿੰਘ ਨੇ ਮਾਰਚ ’ਚ ਸ਼ਾਮਿਲ ਹੁੰਦਿਆਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਤਲਵੰਡੀ ਸਾਬੋ ਪੁੱਜਣ ’ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਅਤੇ ਮਰਹੂਮ ਸਿੱਖ ਆਗੂ ਸੰਦੀਪ ਸਿੰਘ ਦੀਪ ਸਿੱਧੂ ਦੇ ਭਰਾ ਭਾਈ ਮਨਦੀਪ ਸਿੰਘ ਸਿੱਧੂ ਨੇ ਮਾਰਚ ’ਚ ਸ਼ਮੂਲੀਅਤ ਕੀਤੀ। ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ’ਤੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਭੇਟ ਕੀਤੇ ਅਤੇ ਮਾਰਚ ਦੀ ਸਮਾਪਤੀ ਦੀ ਅਰਦਾਸ ਕੀਤੀ। ਸਮਾਪਤੀ ਮੌਕੇ ਗੱਲਬਾਤ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂ ਭਾਈ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸਿੱਖ ਬੰਦੀਆਂ ਲਈ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ ਜਿਸ ਕਾਰਣ ਸਮੁੱਚੀ ਕੌਮ ਵਿਚ ਰੋਹ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ‘ਸਰਬੱਤ ਖ਼ਾਲਸਾ’ ਬੁਲਾਉਣਾ ਚਾਹੀਦਾ ਹੈ ਤਾਂਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੋਈ ਠੋਸ ਫ਼ੈਸਲਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਗਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਮੁਆਫ਼ ਨਹੀਂ ਕੀਤੀ ਜਾਂਦੀ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਜੀ ਨੂੰ ਮਿਲਣ ਲਈ ਪੈਰੋਲ ਨਹੀ ਦਿੱਤੀ ਜਾਂਦੀ ਤਾਂ ਸੰਗਤਾਂ ਨੂੰ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦਿੱਤਾ ਜਾਵੇਗਾ। ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਿੱਖ ਕੌਮ ਨਾਲ ਸਰਕਾਰਾਂ ਵਲੋਂ ਪੈਰ ਪੈਰ ’ਤੇ ਵਿਤਕਰਾ ਕੀਤਾ ਜਾ ਰਿਹੈ ਤੇ ਇਨ੍ਹਾਂ ਵਿਤਕਰਿਆਂ ਨੂੰ ਸਿੱਖ ਕੌਮ ਹੁਣ ਸਮਝ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਸਿੱਖ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਚ ਸਿੱਖਾਂ ਨੂੰ ਵਾਰ-ਵਾਰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਇਕ ਪਾਸੇ ਅਦਾਲਤਾਂ ਤੋਂ ਸਜ਼ਾਯਾਫ਼ਤਾ ਸਾਧ ਨੂੰ ਨਿਯਮ ਕਾਨੂੰਨ ਛਿੱਕੇ ਟੰਗ ਕੇ ਵੀ ਵਾਰ-ਵਾਰ ਫਰਲੋ ਦਿੱਤੀ ਜਾਂਦੀ ਹੈ ਤੇ ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਵਰ੍ਹਿਆਂ ਤੋਂ ਜੇਲ੍ਹਾਂ ‘ਚ ਬੰਦ ਸਿੱਖਾਂ ਨੂੰ ਪਰਿਵਾਰਾਂ ਨਾਲ ਵੀ ਮਿਲਣ ਲਈ ਪੈਰੋਲ ਨਹੀ ਦਿੱਤੀ ਜਾਂਦੀ। ਦਲ ਖ਼ਾਲਸਾ ਦੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਕੌਮੀ ਯੋਧਿਆਂ ਦੇ ਰਿਹਾਈ ਲਈ ਸਮੁੱਚੀ ਸਿੱਖ ਕੌਮ ਨੂੰ ਇਕ ਮੰਚ ਤੇ ਆਉਣਾ ਪੈਣਾ ਹੈ ਤਾਂ ਹੀ ਭਵਿੱਖ ਚ ਕੋਈ ਠੋਸ ਹੱਲ ਨਿਕਲੇਗਾ। ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਭਾਈ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜਿਨ੍ਹਾਂ ਨੇ ਕੌਮ ਦੀ ਆਨ ਬਾਨ ਅਤੇ ਸ਼ਾਨ ਲਈ ਜੇਲ੍ਹਾਂ ਦਾ ਰਾਸਤਾ ਚੁਣਿਆ, ਹੁਣ ਉਨ੍ਹਾਂ ਨੂੰ ਜੇਲ੍ਹਾਂ ‘ਚੋਂ ਬਾਹਰ ਲਿਆਉਣਾ ਕੌਮ ਦਾ ਫ਼ਰਜ਼ ਬਣਦਾ ਹੈ ਤੇ ਲੋੜ ਕੌਮੀ ਇਕਜੁਟਤਾ ਦੀ ਹੈ। ਮਾਰਚ ਦੀ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਿੱਠੂ ਸਿੰਘ ਕਾਨ੍ਹੇਕੇ, ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਭਾਈ ਰਾਜਾਰਾਜ ਸਿੰਘ ਨਿਹੰਗ ਆਗੂ, ਦਮਦਮੀ ਟਕਸਾਲ ਦੇ ਭਾਈ ਅਮਰਜੀਤ ਸਿੰਘ ਮਰਿਯਾਦਾ, ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ ) ਦੇ ਸੂਬਾ ਜਨ: ਸਕੱਤਰ ਕਾਕਾ ਸਿੰਘ ਕੋਟੜਾ ਤੇ ਰੇਸ਼ਮ ਸਿੰਘ ਯਾਤਰੀ, ਬੁੱਢਾ ਦਲ ਦੇ ਬਾਬਾ ਦਲੇਰ ਸਿੰਘ, ਬਾਬਾ ਦੀਪ ਸਿੰਘ ਗ੍ਰੰਥੀ ਸਭਾ ਪੰਜਾਬ ਦੇ ਪ੍ਰਧਾਨ ਬਾਬਾ ਜੱਸਾ ਸਿੰਘ ਜਗਾ ਰਾਮ ਤੀਰਥ, ਨਵਜੋਤ ਕੌਰ ਲੰਬੀ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਗੋਸਲ, ਪ੍ਰਦੀਪ ਸਿੰਘ ਸੋਨੀ ਬਾਬਾ, ਪੱਪੀ ਸਿੰਘ ਮਲਕਾਣਾ ਸਮੇਤ ਵੱਡੀ ਗਿਣਤੀ ਸਿੱਖ ਆਗੂ ਤੇ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਹਰ ਸ਼ਨੀਵਾਰ ‘ਨੋ ਵਰਕ ਡੇ’ ਰੱਖਣ ਦੇ ਫ਼ੈਸਲੇ ਤਹਿਤ ਵਕੀਲਾਂ ਵਲੋਂ ਕੰਮਕਾਜ ਬੰਦ ਅਗਲੀ ਖ਼ਬਰ ਫ਼ਤਹਿ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਧਮਾਕੇਦਾਰ ਆਗਾਜ਼
Ad Position 24