ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਭਾਗੀਦਾਰੀ ਜ਼ਰੂਰੀ - ਵਿਧਾਇਕ ਸਿੱਧੂ
ਮਹਿਰਾਜ, 3 ਅਕਤੂਬਰ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਨਗਰ ਮਹਿਰਾਜ ਵਿਖੇ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ‘ਤੇ ਜ਼ੋਰ ਦਿੱਤਾ।
ਨ
ਨਸ਼ਿਆਂ ਖ਼ਿਲਾਫ਼ ਮਹਿਰਾਜ ਵਿਖੇ ਮੀਟਿੰਗ ਦੌਰਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਹੋਰ ਆਗੂ। ਤਸਵੀਰ: ਸੁਖਪਾਲ ਮਹਿਰਾਜ।
04-10-2026
ਮਹਿਰਾਜ, 3 ਅਕਤੂਬਰ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਨਗਰ ਮਹਿਰਾਜ ਵਿਖੇ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਸਾਂਝੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੇ ਵਿਕਾਸ ਸਮੇਤ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰਚਨਾਤਮਿਕ ਗਤੀਵਿਧੀਆਂ ਨਾਲ ਜੋੜਨ ਲਈ ਪਿੰਡ ਪੱਧਰ ‘ਤੇ ਵੀ ਲਗਾਤਾਰ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਾ-ਵਿਰੋਧੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਬਠਿੰਡਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ, ਐਮ ਸੀ ਲੱਖਾ ਸਿੰਘ, ਨਵਤੇਜ ਨੇਜਾ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।