04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੰਡੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਰਾਹੁਲ ਗੋਇਲ ਨੇ ਬੀਬਾ ਬਾਦਲ ਨਾਲ ਕੀਤੀ ਮੁਲਾਕਾਤ

ਸੰਗਤ ਮੰਡੀ, 3 ਅਕਤੂਬਰ (ਸੁਖਤੇਜ ਧਾਲੀਵਾਲ)- ਨਗਰ ਕੌਂਸਲ ਸੰਗਤ ਮੰਡੀ ਦੇ ਪ੍ਰਧਾਨ ਰਾਹੁਲ ਕੁਮਾਰ ਗੋਇਲ ਨੇ ਪਿੰਡ ਬਾਦਲ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਮੰਡੀ ਵਾਸੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਲੋਕਾਂ ਦੀਆਂ ਮੁੱਖ ਮੰਗਾਂ ਬੀਬਾ ਬਾਦਲ ਦੇ ਧਿਆਨ ਵਿਚ ਲਿਆਂਦੀਆਂ।

Ad Position 21
No active advertisement
ਨਗਰ ਕੌਂਸਲ ਸੰਗਤ ਮੰਡੀ ਦੇ ਪ੍ਰਧਾਨ ਰਾਹੁਲ ਕੁਮਾਰ ਗੋਇਲ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮਿਲਦੇ ਹੋਏ। ਤਸਵੀਰ: ਸੁਖਤੇਜ ਧਾਲੀਵਾਲ 04-10-2026
ਸੰਗਤ ਮੰਡੀ, 3 ਅਕਤੂਬਰ (ਸੁਖਤੇਜ ਧਾਲੀਵਾਲ)- ਨਗਰ ਕੌਂਸਲ ਸੰਗਤ ਮੰਡੀ ਦੇ ਪ੍ਰਧਾਨ ਰਾਹੁਲ ਕੁਮਾਰ ਗੋਇਲ ਨੇ ਪਿੰਡ ਬਾਦਲ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਮੰਡੀ ਵਾਸੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਲੋਕਾਂ ਦੀਆਂ ਮੁੱਖ ਮੰਗਾਂ ਬੀਬਾ ਬਾਦਲ ਦੇ ਧਿਆਨ ਵਿਚ ਲਿਆਂਦੀਆਂ। ਰਾਹੁਲ ਗੋਇਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਇਲਾਕੇ ਵਿਚ ਆਰ.ਓ. ਸਿਸਟਮ ਲਗਾਏ ਗਏ ਸਨ, ਪਰ ਇਹ ਸਿਸਟਮ ਪਿਛਲੇ ਲਗਭਗ ਪੰਜ ਸਾਲਾਂ ਤੋਂ ਬੰਦ ਪਏ ਹਨ। ਉਨ੍ਹਾਂ ਇਨ੍ਹਾਂ ਨੂੰ ਮੁੜ ਚਾਲੂ ਕਰਵਾਉਣ ਅਤੇ ਮੰਡੀ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਦੀ ਮੰਗ ਕੀਤੀ। ਬੀਬਾ ਹਰਸਿਮਰਤ ਕੌਰ ਬਾਦਲ ਨੇ ਮੰਡੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਬੰਧਿਤ ਮਸਲੇ ਸਬੰਧਿਤ ਪੱਧਰ ‘ਤੇ ਉਠਾ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਸਿਸਟਮ ਲਗਾਉਣ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਦੇ ਓ.ਐੱਸ.ਡੀ. ਗੁਰਚਰਨ ਸਿੰਘ ਅਤੇ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਹਿਰੀ ਭਾਗੀ ਦੇ ਘਰ ਤੋਂ ਨਕਦੀ ਤੇ ਸੋਨਾ ਚੋਰੀ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਭਾਗੀਦਾਰੀ ਜ਼ਰੂਰੀ - ਵਿਧਾਇਕ ਸਿੱਧੂ
Ad Position 24