ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਦੌਰਾਨ 176 ਪ੍ਰਾਣੀ ਲੱਗੇ ਗੁਰੂ ਦੇ ਲੜ
ਤਲਵੰਡੀ ਸਾਬੋ, 4 ਅਕਤੂਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਹਫ਼ਤਾਵਾਰੀ ਗੁਰਮਤਿ ਸਮਾਗ ਕਰਵਾਇਆ ਗਿਆ । ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਢਾਡੀ ਦਰਬਾਰ ਅਤੇ ਕਥਾ ਵਿਚਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਬੀਰ ਰਸੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕੌਮੀ ਇਤਿਹਾਸ ਨਾਲ ਜੋੜਿਆ, ਨਾਲ ਹੀ ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮ੍ਰਿਤ ਸੰਚਾਰ ਦੌਰਾਨ 176 ਪ੍ਰਾਣੀ ਖੰਡੇ-ਬਾਟੇ ਦੀ ਪਾਹੁਲ ਹਾਸਲ ਕਰਕੇ ਗੁਰੂ ਦੇ ਲੜ ਲੱਗੇ ।
ਅ
ਅੰਮ੍ਰਿਤ ਅਭਿਲਾਖੀ ਸੰਗਤਾਂ ਨਾਲ ਨਜ਼ਰ ਆ ਰਹੇ ਜਥੇਦਾਰ ਬਾਬਾ ਟੇਕ ਸਿੰਘ।
05-10-2026
ਤਲਵੰਡੀ ਸਾਬੋ, 4 ਅਕਤੂਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਹਫ਼ਤਾਵਾਰੀ ਗੁਰਮਤਿ ਸਮਾਗ ਕਰਵਾਇਆ ਗਿਆ । ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਢਾਡੀ ਦਰਬਾਰ ਅਤੇ ਕਥਾ ਵਿਚਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਬੀਰ ਰਸੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕੌਮੀ ਇਤਿਹਾਸ ਨਾਲ ਜੋੜਿਆ, ਨਾਲ ਹੀ ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮ੍ਰਿਤ ਸੰਚਾਰ ਦੌਰਾਨ 176 ਪ੍ਰਾਣੀ ਖੰਡੇ-ਬਾਟੇ ਦੀ ਪਾਹੁਲ ਹਾਸਲ ਕਰਕੇ ਗੁਰੂ ਦੇ ਲੜ ਲੱਗੇ । ਸਮਾਗਮ ’ਚ ਸ਼ਿਰਕਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਸਮੂਹ ਪ੍ਰਾਣੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਰਹਿਤ-ਮਰਿਆਦਾ ‘ਚ ਦ੍ਰਿੜ੍ਹ ਰਹਿ ਕੇ ਗੁਰਸਿੱਖੀ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਮਾਜਿਕ ਸਥਿਤੀ, ਰਾਜ ਵਿਚ ਦਿਨ-ਬ-ਦਿਨ ਵਧ ਰਹੇ ਨਸ਼ਿਆਂ ਦੇ ਕੋਹੜ ਅਤੇ ਇਸ ਕਾਰਨ ਤਬਾਹ ਹੋ ਰਹੀ ਨੌਜਵਾਨ ਪੀੜ੍ਹੀ ‘ਤੇ ਗੰਭੀਰ ਫ਼ਿਕਰ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣਾ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ, ਜਿਸ ਪ੍ਰਤੀ ਸਮੁੱਚੇ ਸਮਾਜ ਅਤੇ ਪੰਥ ਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ। ਸਿੰਘ ਸਾਹਿਬ ਨੇ ਸਰਕਾਰਾਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਅਨਿਆਂਪੂਰਨ ਰਵੱਈਏ ਤੋਂ ਵੀ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪੰਥਕ ਰਵਾਇਤਾਂ ਨਾਲ ਜੁੜਨ, ਬਾਣੀ ਤੇ ਬਾਣੇ ਦੇ ਧਾਰਨੀ ਬਣਨ। ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਧਰਮ ਪ੍ਰਚਾਰ ਉੱਪ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ, ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ।