ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
ਸੰਗਤ ਮੰਡੀ, 4 ਅਕਤੂਬਰ (ਸੁਖਤੇਜ ਧਾਲੀਵਾਲ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੰਗਤ ਦੀ ਪੁਲਿਸ ਨੇ ਇਕ ਨੌਜਵਾਨ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਲਈ ਇਲਾਕੇ ਵਿਚ ਗਸ਼ਤ ਕਰ ਰਹੇ ਸਨ।
ਸੰਗਤ ਮੰਡੀ, 4 ਅਕਤੂਬਰ (ਸੁਖਤੇਜ ਧਾਲੀਵਾਲ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੰਗਤ ਦੀ ਪੁਲਿਸ ਨੇ ਇਕ ਨੌਜਵਾਨ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਲਈ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਿੰਡ ਫੁੱਲੋ ਮਿੱਠੀ ਵੱਲ ਜਾ ਰਹੀ ਸੀ ਤਾਂ ਇਕ ਸ਼ੱਕੀ ਵਿਅਕਤੀ ਪੁਲਿਸ ਨੂੰ ਦੇਖ ਕੇ ਸ਼ੱਕ ਦੇ ਘੇਰੇ ਵਿਚ ਆ ਗਿਆ। ਪੁਲਿਸ ਵਲੋਂ ਸ਼ੱਕ ਦੇ ਆਧਾਰ ‘ਤੇ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਪਿੰਡ ਮਹਿਤਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਨਸ਼ਾ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।