ਜਿਸ ਸੂਬੇ ਦਾ ਮੁੱਖ ਮੰਤਰੀ ਖ਼ੁਦ ਨਸ਼ੇ ’ਚ ਟੁੰਨ ਰਹਿੰਦਾ ਹੋਵੇ, ਉੱਥੇ ਨਸ਼ੇ ਖ਼ਤਮ ਕਰਨਾ ਸੌਖਾ ਨਹੀਂ- ਹਰਸਿਮਰਤ ਕੌਰ ਬਾਦਲ
ਸੰਗਤ ਮੰਡੀ, 4 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਅੰਦਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ‘ਤੇ ਮੁੜ ਤਿੱਖਾ ਹਮਲਾ ਬੋਲਿਆ ਹੈ। ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਜਿਸ ਸੂਬੇ ਦਾ ਮੁੱਖ ਮੰਤਰੀ ਖ਼ੁਦ ਸਵੇਰ ਤੋਂ ਸ਼ਾਮ ਤੱਕ ਨਸ਼ੇ ‘ਚ ਟੁੰਨ ਰਹਿੰਦਾ ਹੋਵੇ, ਉੱਥੇ ਨਸ਼ਿਆਂ ਨੂੰ ਖ਼ਤਮ ਕਰਨਾ ਸੌਖਾ ਨਹੀਂ।
ਸੰਗਤ ਮੰਡੀ, 4 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਅੰਦਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ‘ਤੇ ਮੁੜ ਤਿੱਖਾ ਹਮਲਾ ਬੋਲਿਆ ਹੈ। ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਜਿਸ ਸੂਬੇ ਦਾ ਮੁੱਖ ਮੰਤਰੀ ਖ਼ੁਦ ਸਵੇਰ ਤੋਂ ਸ਼ਾਮ ਤੱਕ ਨਸ਼ੇ ‘ਚ ਟੁੰਨ ਰਹਿੰਦਾ ਹੋਵੇ, ਉੱਥੇ ਨਸ਼ਿਆਂ ਨੂੰ ਖ਼ਤਮ ਕਰਨਾ ਸੌਖਾ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਨਸ਼ਿਆਂ ਨਾਲ ਜੋੜ ਕੇ ਬਦਨਾਮ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਨਸ਼ਿਆਂ ਦੇ ਵਧ ਰਹੇ ਕਹਿਰ ‘ਤੇ ਚੁੱਪ ਕਿਉਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਕੋਈ ਪਿੰਡ ਜਾਂ ਸ਼ਹਿਰ ਅਜਿਹਾ ਨਹੀਂ ਜਿੱਥੇ ਨਸ਼ਾ ਧੜੱਲੇ ਨਾਲ ਨਾ ਵਿਕਦਾ ਹੋਵੇ ਅਤੇ ਨਸ਼ਿਆਂ ਕਾਰਨ ਹਰ ਰੋਜ਼ ਮਾਵਾਂ ਦੇ ਪੁੱਤ ਮੌਤ ਦੇ ਮੂੰਹ ਚ ਜਾ ਰਹੇ ਹਨ। ਬੀਬਾ ਬਾਦਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਕਥਿਤ ਤੌਰ ‘ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਮਾਮਲੇ ਦਾ ਜ਼ਿਕਰ ਕਰਦਿਆਂ ਵੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਨਸ਼ਿਆਂ ਦੇ ਮਾਮਲੇ ਵਿਚ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।