05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਨੂੰ

ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਹਾੜ੍ਹੀ 2026-27 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਲਈ ਆਤਮਾ ਸਕੀਮ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਬਲਵੰਤ ਗਾਰਗੀ ਆਡੀਟੋਰੀਅਮ, ਬਠਿੰਡਾ ਵਿਖੇ 7 ਅਕਤੂਬਰ ਨੂੰ ਸਵੇਰੇ 9 ਵਜੇ ਲਗਾਇਆ ਜਾਵੇਗਾ। ਕਿਸਾਨ ਮੇਲੇ ਵਿਚ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Ad Position 21
No active advertisement
ਹਰਪ੍ਰੀਤ ਪਾਲ ਕੌਰ। 05-10-2026
ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਹਾੜ੍ਹੀ 2026-27 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਲਈ ਆਤਮਾ ਸਕੀਮ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਬਲਵੰਤ ਗਾਰਗੀ ਆਡੀਟੋਰੀਅਮ, ਬਠਿੰਡਾ ਵਿਖੇ 7 ਅਕਤੂਬਰ ਨੂੰ ਸਵੇਰੇ 9 ਵਜੇ ਲਗਾਇਆ ਜਾਵੇਗਾ। ਕਿਸਾਨ ਮੇਲੇ ਵਿਚ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਨੇ ਸਾਂਝੀ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੇਲੇ ਵਿਚ ਲਗਭਗ 1500 ਕਿਸਾਨ ਹਿੱਸਾ ਲੈਣਗੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਮਹਿਕਮੇ ਦੇ ਉੱਚ ਅਧਿਕਾਰੀ ਵੀ ਭਾਗ ਲੈਣਗੇ। ਇਸ ਮੇਲੇ ਦੀ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਨੇ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਦਾ ਵੱਧ ਤੋਂ ਵੱਧ ਫ਼ਾਇਦਾ ਜ਼ਰੂਰ ਲਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਨਾਟਕ ਕਲੱਬ ਵਲੋਂ ਰਾਮਾਂ ਮੰਡੀ ਵਿਖੇ ਰਾਮਲੀਲ੍ਹਾ ਜਾਰੀ ਅਗਲੀ ਖ਼ਬਰ ਸਾਬਕਾ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਨਥੇਹਾ ਤੋਂ ਅਜ਼ਾਦ ਉਮੀਦਵਾਰ ਵਜੋਂ ਸ਼ੁਰੂ ਕੀਤਾ ਚੋਣ ਪ੍ਰਚਾਰ
Ad Position 24