04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮੀਟਿੰਗ

ਭਗਤਾ ਭਾਈਕਾ, 4 ਅਕਤੂਬਰ (ਸੁਖਪਾਲ ਸਿੰਘ ਸੋਨੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਲਾਕ ਚੇਅਰਮੈਨ ਡਾ. ਬਲਦੇਵ ਸਿੰਘ ਭੋਡੀਪੁਰਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 05-10-2026
ਭਗਤਾ ਭਾਈਕਾ, 4 ਅਕਤੂਬਰ (ਸੁਖਪਾਲ ਸਿੰਘ ਸੋਨੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਲਾਕ ਚੇਅਰਮੈਨ ਡਾ. ਬਲਦੇਵ ਸਿੰਘ ਭੋਡੀਪੁਰਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਵਿਖੇ ਹੋਈ। ਮੀਟਿੰਗ ਨੂੰ ਜ਼ਿਲ੍ਹਾ ਕੈਸ਼ੀਅਰ ਡਾ. ਭੁਪਿੰਦਰ ਸਿੰਘ ਗੁਰੂਸਰ ਅਤੇ ਡਾ. ਜਗਤਾਰ ਸਿੰਘ ਬਾਜਵਾ ਨੇ ਸੰਬੋਧਨ ਕੀਤਾ। ਇਸ ਸਮੇਂ ਬੁਲਾਰਿਆਂ ਵਲੋਂ ਸਾਥੀ ਡਾ. ਬਲਦੇਵ ਸਿੰਘ ਦੇ ਭਰਾ ਦੀ ਬੇਵਕਤੀ ਮੌਤ ’ਤੇ ਅਫ਼ਸੋਸ ਪ੍ਰਗਟ ਕੀਤਾ ਗਿਆ ਅਤੇ ਡਾਕਟਰ ਸਾਥੀਆ ਨੂੰ ਆ ਰਹੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ ਗਈ। ਸਰਕਾਰ ਨੂੰ ਜਲਦ ਮੰਗਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ ਗਈ। ਡਾ.ਸਾਥੀਆ ਨੂੰ ਵੱਧ ਤੋ ਵੱਧ ਸਮਾਜ ਸੇਵਾ ਕਰਨ ਦੀ ਅਪੀਲ ਕੀਤੀ। ਸਮਾਜ ਵਿਚ ਵੱਧ ਰਹੀਆਂ ਸਮਾਜਿਕ ਬੁਰਾਈਆਂ ਤੇ ਡੂੰਘੀ ਚਿੰਤਾ ਜਤਾਈ ਗਈ। ਸਟੇਜ ਦੀ ਕਾਰਵਾਈ ਡਾਕਟਰ ਸੁਖਜਿੰਦਰ ਸਿੰਘ ਕੋਠਾ ਗੁਰੂ ਨੇ ਨਿਭਾਈ। ਇਸ ਸਮੇਂ ਚੇਅਰਮੈਨ ਡਾ.ਬਲਦੇਵ ਸਿੰਘ ਭੋਡੀਪੁਰਾ, ਡਾ.ਗੁਰਜੰਟ ਭੋਡੀਪੁਰਾ ਕੈਸ਼ੀਅਰ, ਡਾ.ਕੁਲਵਿੰਦਰ ਸਿੰਘ ਹਮੀਰਗੜ੍ਹ, ਡਾ.ਮਲਕੀਤ ਗੁਰੂਸਰ, ਡਾ. ਕਰਮ ਹੁਸੈਨ ਜਲਾਲ, ਡਾ ਗੁਰਜਿੰਦਰ ਭੋਡੀਪੁਰਾ, ਡਾ. ਸਲੀਮ, ਡਾ.ਗੁਰਪ੍ਰੀਤ ਭੋਡੀਪੁਰਾ, ਡਾ.ਸੁਰਿੰਦਰ ਸਿੰਘ ਭੋਡੀਪੁਰਾ, ਡਾ.ਹਰਜਿੰਦਰ ਹਮੀਰਗੜ੍ਹ ਪ੍ਰੈਸ ਸਕੱਤਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਕਲੱਬ ਭੰਗ ਕਰਨ ਦੇ ਫ਼ੈਸਲੇ ਦਾ ਗੁਰਪ੍ਰੀਤ ਮਲੂਕਾ ਵਲੋਂ ਵਿਰੋਧ ਅਗਲੀ ਖ਼ਬਰ ਮਾਹੀ ਮਹੰਤ ਸਰਬੋਤਮ ਕਲਾਕਾਰ ਪੁਰਸਕਾਰ ਨਾਲ ਸਨਮਾਨਿਤ
Ad Position 24