04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

26 ਮਹੀਨੇ ਪਹਿਲਾਂ ਭੇਜੀ ਸ਼ਿਕਾਇਤ ’ਤੇ ਵੀ ਨਗਰ ਨਿਗਮ ਨੇ ਨਹੀਂ ਹਟਾਏ ਨਾਜਾਇਜ਼ ਕਬਜ਼ੇ

ਬਠਿੰਡਾ, 4 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਦੀਆਂ ਸੜਕਾਂ, ਗਲੀਆਂ ਅਤੇ ਫੁੱਟਪਾਥਾਂ ‘ਤੇ ਵੱਧ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਦੋਸ਼ ਹੈ ਕਿ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਦੇ ਨਾਂਅ ‘ਤੇ ਸਿਰਫ਼ ਖਾਨਾਪੂਰਤੀ ਕੀਤੀ ਜਾ ਰਹੀ ਹੈ, ਜਦਕਿ ਕਈ ਥਾਵਾਂ ‘ਤੇ ਕਬਜ਼ੇ ਲਗਾਤਾਰ ਬਰਕਰਾਰ ਹਨ।

Ad Position 21
No active advertisement
ਅਜੀਤ ਡੈਸਕ 05-10-2026
ਬਠਿੰਡਾ, 4 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਦੀਆਂ ਸੜਕਾਂ, ਗਲੀਆਂ ਅਤੇ ਫੁੱਟਪਾਥਾਂ ‘ਤੇ ਵੱਧ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਦੋਸ਼ ਹੈ ਕਿ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਦੇ ਨਾਂਅ ‘ਤੇ ਸਿਰਫ਼ ਖਾਨਾਪੂਰਤੀ ਕੀਤੀ ਜਾ ਰਹੀ ਹੈ, ਜਦਕਿ ਕਈ ਥਾਵਾਂ ‘ਤੇ ਕਬਜ਼ੇ ਲਗਾਤਾਰ ਬਰਕਰਾਰ ਹਨ। ਸ਼ਹਿਰ ਦੇ ਧੋਬੀ ਬਾਜ਼ਾਰ, ਮਿੱਡੂ ਮੱਲ ਵਾਲੀ ਗਲੀ, ਕੀਕਰ ਬਾਜ਼ਾਰ, ਬੈਂਕ ਬਾਜ਼ਾਰ, ਆਰੀਆ ਸਮਾਜ ਚੌਕ, ਮਹਿਣਾ ਚੌਕ, ਕਿਲ੍ਹਾ ਰੋਡ, ਕੋਰਟ ਰੋਡ, ਸਿਰਕੀ ਬਾਜ਼ਾਰ, ਸਦਰ ਬਾਜ਼ਾਰ, ਪੋਸਟ ਆਫ਼ਿਸ ਬਾਜ਼ਾਰ, ਹਾਥੀ ਮੰਦਰ ਵਾਲੀ ਗਲੀ, ਹਾਜੀ ਰਤਨ ਚੌਕ, ਸਬਜ਼ੀ ਮੰਡੀ ਰੋਡ, ਬੱਸ ਅੱਡੇ ਦੇ ਪਿਛਲੇ ਪਾਸੇ ਸੜਕ, ਜੀ.ਟੀ. ਰੋਡ ਅਤੇ ਅਮਰੀਕ ਸਿੰਘ ਰੋਡ ਸਮੇਤ ਕਈ ਇਲਾਕਿਆਂ ਵਿਚ ਫੁੱਟਪਾਥਾਂ ਅਤੇ ਸੜਕਾਂ ‘ਤੇ ਨਾਜਾਇਜ਼ ਕਬਜ਼ੇ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਮੌਕੇ ਆਰਟੀਆਈ ਐਕਟੀਵਿਸਟ ਸੰਜੀਵ ਗੋਇਲ ਨੇ ਦੱਸਿਆ ਕਿ ਸ਼ਹਿਰ ਦੇ ਜੀ.ਟੀ. ਰੋਡ ‘ਤੇ ਪੁਰਾਣੇ ਬੱਸ ਸਟੈਂਡ ਚੌਕ ਨੇੜੇ ਕੁਝ ਦੁਕਾਨਦਾਰਾਂ ਵਲੋਂ ਕਈ ਸਾਲਾਂ ਤੋਂ ਸਰਕਾਰੀ ਜਗਾ ਅਤੇ ਫੁੱਟਪਾਥ ‘ਤੇ ਕਬਜ਼ਾ ਕੀਤਾ ਹੋਇਆ ਹੈ। ਇਸ ਸਬੰਧੀ 29 ਜੁਲਾਈ 2024 ਨੂੰ ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ, ਡਿਪਟੀ ਕਮਿਸ਼ਨਰ ਬਠਿੰਡਾ ਅਤੇ ਨਗਰ ਨਿਗਮ ਕਮਿਸ਼ਨਰ ਸਮੇਤ ਸਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤ ਭੇਜੀ ਗਈ ਸੀ। ਇਸ ਸ਼ਿਕਾਇਤ ਨੂੰ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵਲੋਂ 1 ਅਗਸਤ 2024 ਨੂੰ ਅਗਲੀ ਕਾਰਵਾਈ ਲਈ ਭੇਜਿਆ ਗਿਆ। ਇਸ ਤੋਂ ਬਾਅਦ ਡਾਇਰੈਕਟੋਰੇਟ ਸਥਾਨਕ ਸਰਕਾਰ ਪੰਜਾਬ ਵਲੋਂ ਪੱਤਰ ਨੰਬਰ 2337 ਮਿਤੀ 20 ਸਤੰਬਰ 2024 ਰਾਹੀਂ ਮਾਮਲਾ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਕੋਲ ਭੇਜਿਆ ਗਿਆ ਸੀ। ਗੋਇਲ ਨੇ ਦੋਸ਼ ਲਗਾਏ ਕਿ ਇਸ ਦੇ ਬਾਵਜੂਦ ਕਰੀਬ 26 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਨਾ ਤਾਂ ਨਾਜਾਇਜ਼ ਕਬਜ਼ਾ ਹਟਾਇਆ ਗਿਆ ਅਤੇ ਨਾ ਹੀ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਕਾਰਨ ਫੁੱਟਪਾਥਾਂ ‘ਤੇ ਪੈਦਲ ਚੱਲਣ ਦੀ ਥਾਂ ਨਾ ਮਿਲਣ ਕਾਰਨ ਲੋਕਾਂ ਨੂੰ ਸੜਕਾਂ ‘ਤੇ ਚੱਲਣ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਦੇ ਨਾਲ ਹੀ ਵਾਹਨਾਂ ਦੀ ਪਾਰਕਿੰਗ ਅਤੇ ਟਰੈਫ਼ਿਕ ਜਾਮ ਦੀ ਸਮੱਸਿਆ ਵੀ ਵੱਧ ਰਹੀ ਹੈ। ਖ਼ਾਸ ਕਰਕੇ ਤਿਉਹਾਰੀਂ ਸੀਜ਼ਨ ਦੌਰਾਨ ਬਾਜ਼ਾਰਾਂ ਵਿਚ ਭੀੜ ਵੱਧਣ ਨਾਲ ਸਥਿਤੀ ਹੋਰ ਗੰਭੀਰ ਹੋਣ ਦਾ ਖ਼ਦਸ਼ਾ ਹੈ। ਸ਼ਿਕਾਇਤਕਰਤਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਫੁੱਟਪਾਥਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ ਅਤੇ ਮੁੜ ਕਬਜ਼ਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਲਾਕ ਗੋਨਿਆਣਾ ਦੇ ਜਸਵੀਰ ਸਿੰਘ ਆਕਲੀਆ ਕਲਾਂ ਭਾਜਪਾ ਦੇ ਮੀਡੀਆ ਇੰਚਾਰਜ ਨਿਯੁਕਤ ਅਗਲੀ ਖ਼ਬਰ ਸੀਵਰੇਜ ਓਵਰਫਲੋ ਕਾਰਨ ਵਾਰਡ ਨੰ:9 ਦੀ ਹਾਲਤ ਦਾ ਸਾਬਕਾ ਵਿਧਾਇਕ ਸਿੱਧੂ ਨੇ ਲਿਆ ਜਾਇਜ਼ਾ
Ad Position 24