04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬੇਬੇ ਗੁਰਮੇਲ ਕੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਾ ਕੇ ਬੇਹੱਦ ਖ਼ੁਸ਼ੀ ਮਿਲੀ : ਚੇਅਰਮੈਨ ਮਾਨ

ਭਾਈਰੂਪਾ, 4 ਅਕਤੂਬਰ (ਵਰਿੰਦਰ ਲੱਕੀ)-ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਆਪਣੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਆਦਮਪੁਰਾ ਦੀ ਵਸਨੀਕ ਬੇਬੇ ਗੁਰਮੇਲ ਕੌਰ ‘ਮੇਲੋ’ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮਿਲਾਉਣ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਦੇ ਮਨ ਨੂੰ ਬੇਹੱਦ ਖ਼ੁਸ਼ੀ ਅਤੇ ਸੰਤੁਸ਼ਟੀ ਮਿਲੀ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਬੇਬੇ ਗੁਰਮੇਲ ਕੌਰ ਦੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕਰਵਾਉਣਾ ਉਨ੍ਹਾਂ ਲਈ ਸਿਰਫ਼ ਇੱਕ ਮੁਲਾਕਾਤ ਨਹੀਂ, ਸਗੋਂ ਆਪਣੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਦਾ ਹਿੱਸਾ ਹੈ।

Ad Position 21
No active advertisement
ਅਜੀਤ ਡੈਸਕ 05-10-2026
ਭਾਈਰੂਪਾ, 4 ਅਕਤੂਬਰ (ਵਰਿੰਦਰ ਲੱਕੀ)-ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਆਪਣੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਆਦਮਪੁਰਾ ਦੀ ਵਸਨੀਕ ਬੇਬੇ ਗੁਰਮੇਲ ਕੌਰ ‘ਮੇਲੋ’ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮਿਲਾਉਣ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਦੇ ਮਨ ਨੂੰ ਬੇਹੱਦ ਖ਼ੁਸ਼ੀ ਅਤੇ ਸੰਤੁਸ਼ਟੀ ਮਿਲੀ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਬੇਬੇ ਗੁਰਮੇਲ ਕੌਰ ਦੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕਰਵਾਉਣਾ ਉਨ੍ਹਾਂ ਲਈ ਸਿਰਫ਼ ਇੱਕ ਮੁਲਾਕਾਤ ਨਹੀਂ, ਸਗੋਂ ਆਪਣੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਦੋਂ ਆਪਣੇ ਹਲਕੇ ਦੀ ਇੱਕ ਬਜ਼ੁਰਗ ਮਾਤਾ ਦੀ ਦਿਲੀ ਇੱਛਾ ਪੂਰੀ ਹੁੰਦੀ ਹੈ ਤਾਂ ਇਸ ਤੋਂ ਵੱਡੀ ਖ਼ੁਸ਼ੀ ਇੱਕ ਲੋਕ ਸੇਵਕ ਲਈ ਹੋਰ ਕੀ ਹੋ ਸਕਦੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਛੋਟੇ ਭਰਾ ਦੀ ਬੇਨਤੀ ਨੂੰ ਕਬੂਲ ਕਰਦਿਆਂ ਬੇਬੇ ਗੁਰਮੇਲ ਕੌਰ ‘ਮੇਲੋ’ ਨੂੰ ਮਿਲਣ ਲਈ ਸਮਾਂ ਦਿੱਤਾ। ਚੇਅਰਮੈਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਆਮ ਲੋਕਾਂ, ਖ਼ਾਸ ਕਰਕੇ ਬਜ਼ੁਰਗਾਂ ਪ੍ਰਤੀ ਦਿਖਾਇਆ ਜਾ ਰਿਹਾ ਸਤਿਕਾਰ ਅਤੇ ਆਪਣਾਪਣ ਹੀ ਉਨ੍ਹਾਂ ਦੀ ਲੋਕਪ੍ਰਿਯਤਾ ਦਾ ਸਭ ਤੋਂ ਵੱਡਾ ਕਾਰਨ ਹੈ। ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਆਮ ਲੋਕਾਂ ਦੀ ਗੱਲ ਸਿੱਧੀ ਮੁੱਖ ਮੰਤਰੀ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਲਾਸਰ ਧਾਮ ਲਈ ਪੈਦਲ ਯਾਤਰਾ 10 ਨੂੰ ਰਵਾਨਾ ਹੋਵੇਗੀ ਅਗਲੀ ਖ਼ਬਰ ‘ਆਪ’ ਅਤੇ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਾਜਾਇਜ਼ ਬਦਨਾਮ ਕੀਤਾ- ਬਲਕਾਰ ਸਿੰਘ ਬਰਾੜ/ ਦਲਜੀਤ ਸਿੰਘ ਗੁਰੂ
Ad Position 24