05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਕਿਯੂ ਉਗਰਾਹਾਂ ਵਲੋਂ 24 ਘੰਟਿਆਂ ਦੇ ਲੰਬੇ ਸਮੇਂ ਲਈ ਮਿੰਨੀ ਸਕੱਤਰੇਤ ਦਾ ਮੁਕੰਮਲ ਘਿਰਾਓ

ਬਠਿੰਡਾ , 5 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਕਿਸਾਨਾਂ-ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 24 ਘੰਟਿਆਂ ਦੇ ਲੰਬੇ ਸਮੇਂ ਲਈ ਬਠਿੰਡਾ ਦੇ ਮਿੰਨੀ ਸਕੱਤਰੇਤ ਦਾ ਮੁਕੰਮਲ ਤੌਰ ’ਤੇ ਘਿਰਾਓ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵਲੋਂ ਸਕੱਤਰੇਤ ਦੇ ਚਾਰੇ ਗੇਟਾਂ ਮੂਹਰੇ ਧਰਨੇ ਲਗਾ ਕੇ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ, ਜਿਸ ਨੂੰ ਦੇਖਦਿਆਂ ਵੱਡੇ ਅਧਿਕਾਰੀ ਸਕੱਤਰੇਤ ਵਿਚ ਦਾਖਲ ਹੋਣ ਤੋਂ ਟਾਲਾ ਵੱਟ ਗਏ, ਜਦਕਿ ਹੇਠਲੇ ਅਮਲੇ ਅਤੇ ਆਮ ਲੋਕਾਂ ਨੂੰ ਕਿਸਾਨਾਂ ਵਲੋਂ ਸਕੱਤਰੇਤ ਵਿਚ ਜਾਣ ਦੀ ਖੁੱਲ੍ਹ ਦਿੱਤੀ ਗਈ।

Ad Position 21
No active advertisement
ਬਠਿੰਡਾ ਵਿਖੇ ਮਿੰਨੀ ਸਕੱਤਰੇਤ ਦੇ ਘਿਰਾਓ ਦੌਰਾਨ ਗੇਟ ’ਤੇ ਧਰਨਾ ਲਗਾ ਕੇ ਬੈਠੇ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ : ਲਵਲੀ 06-10-2026
ਬਠਿੰਡਾ , 5 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਕਿਸਾਨਾਂ-ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 24 ਘੰਟਿਆਂ ਦੇ ਲੰਬੇ ਸਮੇਂ ਲਈ ਬਠਿੰਡਾ ਦੇ ਮਿੰਨੀ ਸਕੱਤਰੇਤ ਦਾ ਮੁਕੰਮਲ ਤੌਰ ’ਤੇ ਘਿਰਾਓ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵਲੋਂ ਸਕੱਤਰੇਤ ਦੇ ਚਾਰੇ ਗੇਟਾਂ ਮੂਹਰੇ ਧਰਨੇ ਲਗਾ ਕੇ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ, ਜਿਸ ਨੂੰ ਦੇਖਦਿਆਂ ਵੱਡੇ ਅਧਿਕਾਰੀ ਸਕੱਤਰੇਤ ਵਿਚ ਦਾਖਲ ਹੋਣ ਤੋਂ ਟਾਲਾ ਵੱਟ ਗਏ, ਜਦਕਿ ਹੇਠਲੇ ਅਮਲੇ ਅਤੇ ਆਮ ਲੋਕਾਂ ਨੂੰ ਕਿਸਾਨਾਂ ਵਲੋਂ ਸਕੱਤਰੇਤ ਵਿਚ ਜਾਣ ਦੀ ਖੁੱਲ੍ਹ ਦਿੱਤੀ ਗਈ। ਇਸ ਘਿਰਾਓ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਸੀਨੀਅਰ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ ਤੇ ਮਾਲਣ ਕੌਰ ਕੋਠਾ ਗੁਰੂ ਨੇ ਕਿਹਾ ਕਿ ਕਿਸਾਨਾਂ-ਮਜਦੂਰਾਂ ਦੀਆਂ 13 ਮੰਗਾਂ ਲਈ ਜਥੇਬੰਦੀ ਵਲੋਂ ਪਹਿਲਾਂ 30 ਅਗਸਤ ਤੋਂ 16 ਦਿਨ ਲਗਾਤਾਰ ਪੰਜਾਬ ਭਰ ਵਿਚ ਡੀ.ਸੀ. ਦਫ਼ਤਰਾਂ ਅੱਗੇ ਦਿਨ-ਰਾਤ ਦੇ ਧਰਨੇ ਲਗਾਏ ਗਏ ਸਨ, ਜਿਨ੍ਹਾਂ ਨੂੰ ਸੂਬਾ ਸਰਕਾਰ ਵਲੋਂ ਮੰਗਾਂ ਮੰਨਣ ਦੇ ਭਰੋਸੇ ’ਤੇ ਸਮਾਪਤ ਕੀਤਾ ਗਿਆ ਸੀ ਪਰ ਅਜੇ ਤੱਕ ਕਿਸੇ ਮੰਗ ਦਾ ਹੱਲ ਨਹੀਂ ਕੀਤਾ। ਸਗੋਂ ਪਿਛਲੇ ਦਿਨੀਂ ਕਿਸਾਨ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਵੀ ਮੰਗਾਂ ਦਾ ਹੱਲ ਕਰਨ ਤੋਂ ਹੱਥ ਖੜੇ ਕਰ ਗਏ। ਉਨ੍ਹਾਂ ਕਿਹਾ ਕਿ ਪਹਿਲਾਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ਮੁੜ ਪੰਜਾਬ ਭਰ ਵਿਚ ਡੀ.ਸੀ. ਦਫ਼ਤਰ ਮੂਹਰੇ 24 ਘੰਟੇ ਦੇ ਪੱਕੇ ਮੋਰਚੇ ਲਗਾਏ ਗਏ ਹਨ, ਜੋ ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹਿਣਗੇ, ਜੇਕਰ ਫੇਰ ਵੀ ਸਰਕਾਰ ਦੇ ਕੰਨਾਂ ’ਤੇ ਜੂੰ ਨਾ ਸਰਕੀ ਤਾਂ 24 ਘੰਟੇ ਬਾਅਦ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਰਾਤ ਨੂੰ 10 ਵਜੇ ਕਿਸਾਨ ਔਰਤਾਂ ਵਲੋਂ ਮਸਾਲ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਕਿਸਾਨਾਂ ਆਗੂਆਂ ਕਿਹਾ ਕਿ ਲੈਂਡ ਪੁਲਿੰਗ ਨੀਤੀ, ਭਾਰਤ-ਅਮਰੀਕਾ ਵਪਾਰ ਮੁਕਤ ਸਮਝੌਤਾ ਅਤੇ ਕਿਸਾਨ ਅੰਦੋਲਨ ਤੇ ਪਰਾਲੀ ਨਾਲ ਸੰਬੰਧਿਤ ਪੁਲਿਸ ਕੇਸ ਰੱਦ ਕਰਵਾਉਣ ਸਮੇਤ 13 ਭਖਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਟਿੱਬਾ ਕਾਲੋਨੀ ’ਚ ਫੈਲੀ ਗੰਦਗੀ ਦੇ ਰੋਸ ’ਚ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਮੌਤ
Ad Position 24