06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ-ਐਡਵੋਕੇਟ ਲੇਖਪ੍ਰੀਤ ਸਿੰਘ ਵਿੱਕੀ

ਭੁੱਚੋ ਮੰਡੀ, 5 ਅਕਤੂਬਰ (ਬਿੱਕਰ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਦੇ ਹਲਕਾ ਭੁੱਚੋ ਮੰਡੀ ਤੋਂ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਪਾਰਟੀ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਐਡਵੋਕੇਟ ਵਿੱਕੀ ਨੇ ਮਾਨ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 06-10-2026
ਭੁੱਚੋ ਮੰਡੀ, 5 ਅਕਤੂਬਰ (ਬਿੱਕਰ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਦੇ ਹਲਕਾ ਭੁੱਚੋ ਮੰਡੀ ਤੋਂ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਪਾਰਟੀ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਐਡਵੋਕੇਟ ਵਿੱਕੀ ਨੇ ਮਾਨ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ, ਵਪਾਰੀਆਂ ਨੂੰ ਵੱਖ-ਵੱਖ ਯੋਜਨਾਵਾਂ ਸਮੇਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਦੀ ਆਰਥਿਕ ਸਹਾਇਤਾ ਅਤੇ ਸਨਮਾਨ ਨਾਲ ਜੁੜੀ ਇਕ ਮਹੱਤਵਪੂਰਨ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਤਹਿਤ ਇਸ ਰਾਸ਼ੀ ਦੀ ਦੂਜੀ ਕਿਸ਼ਤ ਵੀ ਜਾਰੀ ਹੋ ਚੁੱਕੀ ਹੈ। ਐਡਵੋਕੇਟ ਲੇਖਪ੍ਰੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਖਰਚਿਆਂ ਲਈ ਵਧੇਰੇ ਆਰਥਿਕ ਸਹਾਰਾ ਦੇ ਸਕਦੀ ਹੈ ਅਤੇ ਉਨ੍ਹਾਂ ਦੀ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰਨ ਵਿਚ ਸਹਾਇਕ ਹੋ ਸਕਦੀ ਹੈ। ਇਸ ਮੌਕੇ ਵੱਡੀ ਗਿਣਤੀ ’ਚ ‘ਆਪ’ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ ਰਾਜ ਨੰਦਾ ਬਣੇ ਕਾਂਗਰਸ ਐਸ. ਸੀ. ਵਿਭਾਗ ਦੇ ਜ਼ਿਲ੍ਹਾ ਦਿਹਾਤੀ ਸਕੱਤਰ ਅਗਲੀ ਖ਼ਬਰ ਚਰਨਜੀਤ ਸ਼ਰਮਾ ਨੂੰ ਸਦਮਾ, ਭਰਾ ਪ੍ਰਵੀਨ ਕੁਮਾਰ ਸ਼ਰਮਾ ਦਾ ਦਿਹਾਂਤ
Ad Position 24