ਗੋਨਿਆਣਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ- ਜਗਸੀਰ ਸਿੰਘ ਹਲਕਾ ਵਿਧਾਇਕ
ਗੋਨਿਆਣਾ, 5 ਅਕਤੂਬਰ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਦੇ ਮੁੱਖ ਅਨਾਜ ਮੰਡੀ ਵਿਚ ਅੱਜ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ ਗਈ। ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਵਲੋਂ ਮੰਡੀ ਵਿਚ ਪਹੁੰਚਕੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ।
ਗੋਨਿਆਣਾ, 5 ਅਕਤੂਬਰ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਦੇ ਮੁੱਖ ਅਨਾਜ ਮੰਡੀ ਵਿਚ ਅੱਜ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ ਗਈ। ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਵਲੋਂ ਮੰਡੀ ਵਿਚ ਪਹੁੰਚਕੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕਿਸਾਨਾਂ ਅਤੇ ਮੰਡੀ ਨਾਲ ਸਬੰਧਿਤ ਅਧਿਕਾਰੀਆਂ ਵਲੋਂ ਸਰਕਾਰੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਹਲਕਾ ਵਿਧਾਇਕ ਨੇ ਮੰਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਫ਼ਸਲ ਦੀ ਤੋਲ ਅਤੇ ਖਰੀਦ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਗੋਨਿਆਣਾ ਅਤੇ ਇਸ ਦੇ ਨਾਲ ਲੱਗਦੇ ਸਮੂਹ ਝੋਨਾਂ ਮੰਡੀਆਂ ਵਿਚ ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਗੱਲ ਆਖੀ। ਇਸ ਮੌਕੇ ਕਿਸਾਨਾਂ ਨੇ ਸਰਕਾਰੀ ਖਰੀਦ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਇਸ ਸੀਜਨ ਦੌਰਾਨ ਫ਼ਸਲ ਦੀ ਖਰੀਦ ਅਤੇ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲੇਗਾ। ਸਰਕਾਰੀ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਆਗੂ ਹਰਸਿਮਰਨ ਸਿੰਘ ਆਪ, ਬਲਕਾਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ, ਰਾਕੇਸ਼ ਕੁਮਾਰ ਰੋਮਾ ਪ੍ਰਧਾਨ ਨਗਰ ਕੌਂਸਲ ਗੋਨਿਆਣਾ, ਮਨਪ੍ਰੀਤ ਸਿੰਘ ਪੀਤਾ ਸੀ/ਮੀਤ ਪ੍ਰਧਾਨ, ਵੱਖ-ਵੱਖ ਖਰੀਦ ਏਜੰਸੀਆਂ ਦੇ ਪ੍ਰਬੰਧਕ, ਗੁਰਦੀਪ ਸਿੰਘ ਭੋਖੜਾ, ਜਲੰਧਰ ਸਿੰਘ ਅਤੇ ਜਗਦੇਵ ਜੱਗਾ ਸਮੇਤ ਹੋਰ ਆੜ੍ਹਤੀਏ ਅਤੇ ਕਿਸਾਨ ਵੀ ਹਾਜ਼ਰ ਸਨ। ਚੋਰੀ ਕਰਨ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਬਠਿੰਡਾ, 5 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਚੋਰੀ ਕਰਨ ਦੇ ਮਾਮਲੇ ‘ਚ ਇਕ ਅਣਪਛਾਤੇ ਵਿਅਕਤੀ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਵਯੁਗਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਰੁਪਿੰਦਰ ਕੌਰ ਪਤਨੀ ਸਵਰਗਵਾਸੀ ਮਨਿੰਦਰ ਸਿੰਘ ਵਾਸੀ ਜਨਤਾ ਨਗਰ ਬਠਿੰਡਾ ਵਲੋਂ ਥਾਣਾ ਕੈਨਾਲ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ 1 ਅਕਤੂਬਰ 2026 ਨੂੰ ਕੋਈ ਨਾਮਾਲੂਮ ਨੂੰ ਵਿਅਕਤੀ ਮੇਰੇ ਘਰੋਂ 20,000 ਚੋਰੀ ਕਰਕੇ ਲੈ ਗਿਆ ਸੀ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ 5 ਅਕਤੂਬਰ ਨੂੰ ਕਾਰਵਾਈ ਕਰਦੇ ਹੋਏ ਚੋਰੀ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ‘ ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।