05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ਚਾਹ ’ਤੇ ਚਰਚਾ’ ਪ੍ਰੋਗਰਾਮ ਤਹਿਤ ਬਬਲੀ ਢਿੱਲੋਂ ਨੇ ਅਕਾਲੀ ਵਰਕਰਾਂ ਨਾਲ ਰਚਾਇਆ ਸਿੱਧਾ ਸੰਵਾਦ

ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ) ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਸਥਾਨਕ ਸ਼ਹਿਰ ਦੇ ਇਕ ਰਿਜ਼ੋਰਟ ਵਿਖੇ ‘ਚਾਹ ’ਤੇ ਚਰਚਾ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਹਲਕੇ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਬਠਿੰਡਾ ਵਿਖੇ ‘ਚਾਹ ਤੇ ਚਰਚਾ’ ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਬਬਲੀ ਢਿੱਲੋਂ। ਅਜੀਤ ਤਸਵੀਰ 06-10-2026
ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ) ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਸਥਾਨਕ ਸ਼ਹਿਰ ਦੇ ਇਕ ਰਿਜ਼ੋਰਟ ਵਿਖੇ ‘ਚਾਹ ’ਤੇ ਚਰਚਾ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਹਲਕੇ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਬਬਲੀ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੁਰੀ ਤਰ੍ਹਾਂ ਨਿਰਾਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸੂਬੇ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ ਪੰਜਾਬ ਵਿਚ ਬਿਜਲੀ, ਸੜਕਾਂ, ਸਿੱਖਿਆ, ਸਿਹਤ, ਸਿੰਚਾਈ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਵੱਡੇ ਪੱਧਰ ‘ਤੇ ਕੰਮ ਹੋਏ। ਬਠਿੰਡਾ ਸਮੇਤ ਮਾਲਵਾ ਖੇਤਰ ਵਿਚ ਲਿਆਂਦੇ ਕਈ ਵੱਡੇ ਪ੍ਰਾਜੈਕਟ ਦਾ ਅੱਜ ਵੀ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਬਬਲੀ ਢਿੱਲੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਬਿਜਲੀ, ਰੁਜ਼ਗਾਰ, ਕਿਸਾਨੀ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਵਿਕਾਸ ਕਾਰਜਾਂ ਸਮੇਤ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਵਰਕਰਾਂ ਨੂੰ ਲੋਕਾਂ ਵਿਚਕਾਰ ਜਾ ਕੇ ਅਕਾਲੀ ਸਰਕਾਰ ਦੇ ਕੰਮਾਂ ਅਤੇ ਮੌਜੂਦਾ ਸਰ ਕਾਰ ਦੀ ਕਾਰਗੁਜ਼ਾਰੀ ਬਾਰੇ ਤੱਥਾਂ ਸਮੇਤ ਗੱਲ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਗੁਰਚਰਨ ਸਿੰਘ ਓ.ਐਸ.ਡੀ., ਬਲਜੀਤ ਸਿੰਘ ਬੀੜ ਬਹਿਮਣ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਐਮਸੀ ਮੱਖਣ ਸਿੰਘ, ਕੋਆਰਡੀਨੇਟਰ ਆਕਾਸ਼ਦੀਪ ਸਿੰਘ ਮਿੱਡੂ ਖੇੜਾ, ਮੋਹਨਜੀਤ ਸਿੰਘ ਪੁਰੀ, ਐਡਵੋਕੇਟ ਦਲਜੀਤ ਸਿੰਘ ਬਰਾੜ, ਰੌਸ਼ਨ ਸਿੰਘ ਗਿਆਨਾ, ਇਸਤਰੀ ਵਿੰਗ ਦੀ ਸ਼ਹਿਰੀ ਪ੍ਰਧਾਨ ਬੀਬੀ ਬਲਵਿੰਦਰ ਕੌਰ, ਲਖਵਿੰਦਰ ਕੌਰ, ਬਿੱਟੂ ਸਿੰਘ ਮਹਿਣਾ, ਮਾਸਟਰ ਸਵਰਨਜੀਤ ਸਿੰਘ, ਨਰਿੰਦਰ ਪਾਲ ਸਿੰਘ ਲਾਡੀ, ਹਰਜਿੰਦਰ ਸਿੰਘ ਟੋਨੀ, ਬਲਜੀਤ ਸਿੰਘ ਬੱਲੀ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਰਮਜੀਤ ਕੌਰ, ਗੁਰਦਿੱਤ ਸਿੰਘ, ਹੰਸਰਾਜ ਸਿੰਘ ਹੰਸਾ, ਕੁਲਵੰਤ ਰਾਜੀ, ਕਸ਼ਮੀਰ ਸਿੰਘ, ਮਨਪ੍ਰੀਤ ਸਿੰਘ ਕਾਕਾ, ਕਮਲਜੀਤ ਸਿੰਘ, ਡਾ. ਧਰਮਿੰਦਰ ਸਿੰਘ ਗਹਿਰੀ, ਸੁਨੀਲ ਕੁਮਾਰ ਫ਼ੌਜੀ, ਸਤਵੀਰ ਸਿੰਘ ਸੱਤੀ, ਜਗਦੀਪ ਭਾਰਦਵਾਜ, ਰਵਿੰਦਰ ਕੁਮਾਰ ਮਾਥੁਰ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਦੀ ਕੁੱਟਮਾਰ ਦੇ ਦੋਸ਼ ਪੇਕੇ ਘਰ ਦਾ ਗੇਟ ਤੋੜ ਕੇ ਦਾਖ਼ਲ ਹੋਣ ਦਾ ਵੀ ਇਲਜ਼ਾਮ ਅਗਲੀ ਖ਼ਬਰ ਗੋਨਿਆਣਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ- ਜਗਸੀਰ ਸਿੰਘ ਹਲਕਾ ਵਿਧਾਇਕ
Ad Position 24