05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣ ਤੇ ਸਿੱਧੂ ਦੀ ਅਗਵਾਈ ’ਚ ਵਰਕਰਾਂ ਨੇ ਲੱਡੂ ਵੰਡੇ

ਮੌੜ ਮੰਡੀ, 5 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸ ਪਾਰਟੀ ਅੰਦਰ ਖ਼ੁਸ਼ੀ ਦੀ ਲਹਿਰ ਹੈ। ਹਲਕਾ ਮੌੜ ਅੰਦਰ ਅੱਜ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੇ ਦਫ਼ਤਰ ਵਿਖੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ, ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ।

Ad Position 21
No active advertisement
ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ’ਤੇ ਮੌੜ ਮੰਡੀ ਵਿਖੇ ਆਪਣੇ ਦਫ਼ਤਰ ਵਿਖੇ ਲੱਡੂ ਵੰਡਣ ਸਮੇਂ ਜੀਤ ਮਹਿੰਦਰ ਸਿੰਘ ਸਿੱਧੂ ਆਪਣੇ ਵਰਕਰਾਂ ਨਾਲ। 06-10-2026
ਮੌੜ ਮੰਡੀ, 5 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸ ਪਾਰਟੀ ਅੰਦਰ ਖ਼ੁਸ਼ੀ ਦੀ ਲਹਿਰ ਹੈ। ਹਲਕਾ ਮੌੜ ਅੰਦਰ ਅੱਜ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੇ ਦਫ਼ਤਰ ਵਿਖੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ, ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ । ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਪਰਗਟ ਸਿੰਘ ਉਪਰ ਆਪਣਾ ਵਿਸ਼ਵਾਸ ਜਤਾਉਂਦੇ ਹੋਏ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੀ ਕਾਂਗਰਸ ਪਾਰਟੀ ਵਿਚ ਇਸ ਨਿਯੁਕਤੀ ਨੂੰ ਲੈ ਕੇ ਬਹੁਤ ਜ਼ਿਆਦਾ ਉਤਸ਼ਾਹ ਹੈ। ਇਸ ਮੌਕੇ ਗੁਰਬਾਜ਼ ਸਿੰਘ ਸਿੱਧੂ,ਕਰਮਜੀਤ ਸਿੰਘ ਰਾਣਾ ਐੱਮ ਸੀ, ਸੁਖਮੰਦਰ ਸਿੰਘ ਜੋਧਪੁਰ, ਰਜਿੰਦਰ ਸਿੰਘ ਜੋਧਪੁਰ, ਡਾ. ਧੰਨਾ ਸਿੰਘ ਜੋਧਪੁਰ, ਰਾਜੇਸ਼ ਜੈਨ, ਕੁਲਵੰਤ ਸਿੰਘ ਸ਼ਹਿਰੀ ਪ੍ਰਧਾਨ, ਜਗਦੀਸ਼ ਸਿੰਘ ਦੀਸਾ, ਬੱਗਾ ਸਿੰਘ, ਦਰਸ਼ਨ ਸਿੰਘ ਕਮਾਲੂ, ਮੰਦਰ ਸਿੰਘ, ਬਘੇਰਾ ਸਿੰਘ, ਬਿੰਦਰ ਬਿੱਲਾ, ਅੰਗਰੇਜ ਸਿੰਘ ਮੌੜ ਚੜ੍ਹਤ, ਗੁਰਮੇਲ ਸਿੰਘ ਭੈਣੀ, ਜਗਦੀਪ ਸਿੰਘ ਲੱਖਾ, ਸੁੱਖਵਿੰਦਰ ਸਿੰਘ ਕੁੱਤੀਵਾਲ, ਲਾਭ ਸਿੰਘ ਮੌੜ ਕਲਾਂ, ਬਲਕਾਰ ਸਿੰਘ ਮੌੜ ਕਲਾਂ, ਗਮਦੂਰ ਸਿੰਘ ਚਾਉਕੇ , ਕੁਲਵਿੰਦਰ ਸਿੰਘ ਕਿੰਦੀ, ਸ਼ਮਸ਼ੇਰ ਸਿੰਘ ਲੋਵਾ, ਭੁਪਿੰਦਰ ਸ਼ਰਮਾ ਮਾਈਸਰਖਾਨਾ, ਜਗਸੀਰ ਸਿੰਘ ਕੋਟਭਾਰਾ, ਲਾਭ ਸਿੰਘ ਮੌੜ ਕਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਕੀਤੀ ਬੈਠਕ ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਵਲੋਂ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼
Ad Position 24