ਖੇਡਾਂ ਵਤਨ ਪੰਜਾਬ ਦੀਆਂ: ਜੈ ਤੇਗੰ ਗਤਕਾ ਅਖਾੜਾ ਮੱਲਵਾਲਾ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਰਾਮਾਂ ਮੰਡੀ, 6 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਠਿੰਡਾ ਜ਼ਿਲ੍ਹੇ ਵਿਚ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਜੈ ਤੇਗੰ ਗੱਤਕਾ ਅਖਾੜਾ ਮੱਲ ਵਾਲਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਅੰਡਰ-14 ਲੜਕਿਆਂ ਦੀ ਟੀਮ ਪ੍ਰਦਰਸ਼ਨ ਸ਼੍ਰੇਣੀ ਵਿੱਚ ਜੈ ਤੇਗੰ ਗੱਤਕਾ ਅਖਾੜਾ ਮੱਲਵਾਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ।
ਰਾਮਾਂ ਮੰਡੀ, 6 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਠਿੰਡਾ ਜ਼ਿਲ੍ਹੇ ਵਿਚ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਜੈ ਤੇਗੰ ਗੱਤਕਾ ਅਖਾੜਾ ਮੱਲ ਵਾਲਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਅੰਡਰ-14 ਲੜਕਿਆਂ ਦੀ ਟੀਮ ਪ੍ਰਦਰਸ਼ਨ ਸ਼੍ਰੇਣੀ ਵਿੱਚ ਜੈ ਤੇਗੰ ਗੱਤਕਾ ਅਖਾੜਾ ਮੱਲਵਾਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ। ਇਸ ਤੋਂ ਇਲਾਵਾ ਵਿਅਕਤੀਗਤ ਪ੍ਰਦਰਸ਼ਨ ਵਿੱਚ ਵੀ ਅਖਾੜੇ ਦੇ ਖਿਡਾਰੀ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ ਵਿਅਕਤੀਗਤ ਪ੍ਰਦਰਸ਼ਨ ਵਿੱਚ ਅਖਾੜੇ ਦੀ ਹੋਣਹਾਰ ਖਿਡਾਰਨ ਪਵਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ। ਬੱਚਿਆਂ ਦੀ ਇਸ ਪ੍ਰਾਪਤੀ ਨਾਲ ਪਿੰਡ ਮੱਲਵਾਲਾ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਜੈ ਤੇਗੰ ਗੱਤਕਾ ਅਖਾੜਾ ਦੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਮੱਲਵਾਲਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਜੇਤੂ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਮੋਹਨ ਸਿੰਘ ਬੰਗੀ, ਮੈਂਬਰ ਐਸ. ਜੀ. ਪੀ. ਸੀ., ਇੰਚਾਰਜ ਮੰਗਲ ਸਿੰਘ ਐਸ ਜੀ ਪੀ ਸੀ ਅਤੇ ਹਰਜਿੰਦਰ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਖੇਡਾਂ ਅਤੇ ਗੱਤਕੇ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।