07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਸ਼ਹੀਦ ਸੁਖਵੀਰ ਸਿੰਘ ਫ਼ੌਜੀ ਦੀ ਪਤਨੀ ਨੂੰ ਨਾ ਮਿਲਣ ਦੇਣ ਦਾ ਮਾਮਲਾ ਚਰਚਾ ’ਚ

ਝੁਨੀਰ, 6 ਅਕਤੂਬਰ (ਸੰਜੀਵ ਸਿੰਗਲਾ)- ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਵਿਖੇ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਜਿੱਥੇ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਦੀ ਕੋਸ਼ਿਸ਼ ਕੀਤੀ ਉੱਥੇ ਹੀ ਪ੍ਰੋਗਰਾਮ ਦੌਰਾਨ ਫੱਤਾ ਮਾਲੋਕਾ ਦੇ ਵਸਨੀਕ ਸ਼ਹੀਦ ਸੁਖਵੀਰ ਸਿੰਘ ਫ਼ੌਜੀ ਦੀ ਪਤਨੀ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਨਾ ਹੋਣ ਦੇਣ ਦਾ ਮਾਮਲਾ ਵੀ ਚਰਚਾ ਵਿਚ ਹੈ।

Ad Position 21
No active advertisement
ਅਜੀਤ ਡੈਸਕ 07-10-2026
ਝੁਨੀਰ, 6 ਅਕਤੂਬਰ (ਸੰਜੀਵ ਸਿੰਗਲਾ)- ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਵਿਖੇ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਜਿੱਥੇ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਦੀ ਕੋਸ਼ਿਸ਼ ਕੀਤੀ ਉੱਥੇ ਹੀ ਪ੍ਰੋਗਰਾਮ ਦੌਰਾਨ ਫੱਤਾ ਮਾਲੋਕਾ ਦੇ ਵਸਨੀਕ ਸ਼ਹੀਦ ਸੁਖਵੀਰ ਸਿੰਘ ਫ਼ੌਜੀ ਦੀ ਪਤਨੀ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਨਾ ਹੋਣ ਦੇਣ ਦਾ ਮਾਮਲਾ ਵੀ ਚਰਚਾ ਵਿਚ ਹੈ। ਜਾਣਕਾਰੀ ਅਨੁਸਾਰ ਪਿੰਡ ਫੱਤਾ ਮਾਲੋਕਾ ਨਾਲ ਸਬੰਧਿਤ ਸ਼ਹੀਦ ਦੀ ਪਤਨੀ ਮੁੱਖ ਮੰਤਰੀ ਨੂੰ ਮਿਲ ਕੇ ਆਪਣੀ ਸਮੱਸਿਆ ਦੱਸਣਾ ਚਾਹੁੰਦੀ ਸੀ ਪ੍ਰੰਤੂ ਉਹ ਮੁੱਖ ਮੰਤਰੀ ਤੱਕ ਨਹੀਂ ਪਹੁੰਚ ਸਕੀ। ਇਸ ਦੌਰਾਨ ਉਹ ਭਾਵੁਕ ਹੋ ਕੇ ਰੋਂਦੀ ਹੋਈ ਸਰਕਾਰ ਪ੍ਰਤੀ ਆਪਣਾ ਦੁੱਖ ਪ੍ਰਗਟ ਕਰਦੀ ਨਜ਼ਰ ਆਈ। ਸ਼ਹੀਦ ਦੀ ਪਤਨੀ ਨੇ ਰੋਂਦਿਆਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰ ਦੀ ਸਾਰ ਨਹੀਂ ਲਈ ਗਈ। ਉਹ ਆਪਣੀ ਗੱਲ ਮੁੱਖ ਮੰਤਰੀ ਤੱਕ ਪਹੁੰਚਾਉਣਾ ਚਾਹੁੰਦੀ ਸੀ। ਉਸ ਦੀ ਇਹ ਹਾਲਤ ਦੇਖ ਕੇ ਮੌਕੇ ’ਤੇ ਮੌਜੂਦ ਲੋਕਾਂ ’ਚ ਵੀ ਚਰਚਾ ਛਿੜ ਗਈ। ਇਸ ਦੇ ਨਾਲ ਹੀ ਪ੍ਰੋਗਰਾਮ ਦੀ ਕਵਰੇਜ ਨੂੰ ਲੈ ਕੇ ਵੀ ਸਥਾਨਕ ਪੱਤਰਕਾਰਾਂ ’ਚ ਨਾਰਾਜ਼ਗੀ ਦੇਖਣ ਨੂੰ ਮਿਲੀ। ਪੱਤਰਕਾਰਾਂ ਨੂੰ ਸੱਦਾ ਪੱਤਰ ਜ਼ਰੂਰ ਦਿੱਤਾ ਗਿਆ ਪਰ ਮੁੱਖ ਮੰਤਰੀ ਅਤੇ ਹੋਰ ਨੇਤਾਵਾਂ ਵਲੋਂ ਲੋਕਲ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ। ਦੋਸ਼ ਹੈ ਕਿ ਜ਼ਿਲ੍ਹਾ ਮਾਨਸਾ ਦੇ ਸਥਾਨਕ ਪੱਤਰਕਾਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਜਦਕਿ ਪ੍ਰੋਗਰਾਮ ਦੀ ਕਵਰੇਜ ਲਈ ਉੱਤਰ ਪ੍ਰਦੇਸ਼ ਤੋਂ ਵਿਸ਼ੇਸ਼ ਤੌਰ ’ਤੇ ਪੱਤਰਕਾਰ ਬੁਲਾਏ ਗਏ। ਇਸ ਮਾਮਲੇ ਨੂੰ ਲੈ ਕੇ ਸਥਾਨਕ ਪੱਤਰਕਾਰ ਭਾਈਚਾਰੇ ’ਚ ਵੀ ਸਵਾਲ ਉੱਠ ਰਹੇ ਹਨ। ਇਕ ਪਾਸੇ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲੋਕ ਮਿਲਣੀਆਂ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਆਪਣੇ ਹੀ ਪਿੰਡ ’ਚ ਇਕ ਸ਼ਹੀਦ ਦੀ ਪਤਨੀ ਦਾ ਮੁੱਖ ਮੰਤਰੀ ਤੱਕ ਨਾ ਪਹੁੰਚ ਸਕਣਾ ਪ੍ਰਸ਼ਾਸਨਿਕ ਪ੍ਰਬੰਧਾਂ ਅਤੇ ਲੋਕ ਮਿਲਣੀ ਦੇ ਮਕਸਦ ’ਤੇ ਸਵਾਲ ਖੜ੍ਹੇ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਚਾਵਲਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ-ਪੰਚ ਪ੍ਰਧਾਨੀ ਜਥਾ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ: ਜੈ ਤੇਗੰ ਗਤਕਾ ਅਖਾੜਾ ਮੱਲਵਾਲਾ ਦੇ ਬੱਚਿਆਂ ਨੇ ਮਾਰੀਆਂ ਮੱਲਾਂ
Ad Position 24