ਚਾਵਲਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ-ਪੰਚ ਪ੍ਰਧਾਨੀ ਜਥਾ
ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਚ ਪ੍ਰਧਾਨੀ ਜਥੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਪ੍ਰਧਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਜਥੇ ਦੇ ਆਗੂ ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿਚ ਵਾਪਰੀ ਕਥਿਤ ਘਟਨਾ ਨਾਲ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਗੁਰੂਘਰਾਂ ਦੀਆਂ ਸਰਾਵਾਂ ਦੀ ਸਾਖ ਨੂੰ ਵੀ ਠੇਸ ਪੁੱਜੀ ਹੈ।
ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਚ ਪ੍ਰਧਾਨੀ ਜਥੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਪ੍ਰਧਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਜਥੇ ਦੇ ਆਗੂ ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿਚ ਵਾਪਰੀ ਕਥਿਤ ਘਟਨਾ ਨਾਲ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਗੁਰੂਘਰਾਂ ਦੀਆਂ ਸਰਾਵਾਂ ਦੀ ਸਾਖ ਨੂੰ ਵੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਕਾਰਜਕਾਰਨੀ ਅਤੇ ਸਬੰਧਤ ਮੈਂਬਰਾਂ ਨੂੰ ਨੈਤਿਕ ਤੌਰ ’ਤੇ ਆਪਣੀ ਸਮੂਹਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਇਸ ਮਾਮਲੇ ਦੀ ਜਾਂਚ ਮੁਕੰਮਲ ਹੋਣ ਤੱਕ ਪ੍ਰਬੰਧਕੀ ਸੇਵਾ ਤੋਂ ਪਾਸੇ ਰਹਿਣਾ ਚਾਹੀਦਾ। ਪੰਥ ਸੇਵਕ ਭਾਈ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਕਿਹਾ ਕਿ ਮੌਜੂਦਾ ਹਾਲਾਤ ਪੰਥ ਲਈ ਗੰਭੀਰ ਅੰਦਰੂਨੀ ਮੰਥਨ ਦੀ ਮੰਗ ਕਰਦੇ ਹਨ।ਜਥੇ ਨੇ ਸ਼੍ਰੋਮਣੀ ਕਮੇਟੀ ਸਮੇਤ ਸਮੂਹ ਪੰਥਕ ਸੰਸਥਾਵਾਂ, ਜਥੇਬੰਦੀਆਂ, ਸਿੱਖ ਬੁੱਧੀਜੀਵੀਆਂ ਅਤੇ ਪੰਥਕ ਸ਼ਖ਼ਸੀਅਤਾਂ ਨੂੰ ਇਕੱਠੇ ਬੈਠ ਕੇ ਮਸਲੇ ਦਾ ਹੱਲ ਕੱਢਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਬ-ਪ੍ਰਵਾਨਿਤ ਜਾਂਚ ਕਮੇਟੀ ਬਣਾਈ ਜਾਵੇ ਅਤੇ ਗੁਰਮਤਿ ਵਿਧੀ-ਵਿਧਾਨ, ਖ਼ਾਲਸਾਈ ਸਿਧਾਂਤਾਂ ਤੇ ਪੰਥਕ ਰਵਾਇਤਾਂ ਅਨੁਸਾਰ ਸਾਂਝੇ ਫੈਸਲੇ ਲੈ ਕੇ ਸਿੱਖ ਸੰਸਥਾਵਾਂ ਦੀ ਸਾਖ ਬਹਾਲ ਕੀਤੀ ਜਾਵੇ।