07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵੋਟਰ ਜਾਗਰੂਕਤਾ ਸੰਬੰਧੀ ਵਿਦਿਆਰਥਣਾਂ ਨੇ ਕੱਢੀ ਰੈਲੀ

ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਡੀ.

Ad Position 21
No active advertisement
ਅਜੀਤ ਡੈਸਕ 07-10-2026
ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਅਮਨਦੀਪ ਸਿੰਘ ਮਾਵੀ ਦੀ ਰਹਿਨੁਮਾਈ ਹੇਠ ਸਹਾਇਕ ਸਵੀਪ ਨੋਡਲ ਅਫ਼ਸਰ ਸੁਭਾਸ਼ ਚੰਦ ਅਤੇ ਡਾ. ਮੀਨਾ ਭਾਰਤੀ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਅਤੇ ਸ਼ਹਿਰੀ-92 ਸਵੀਪ ਟੀਮ ਵਲੋਂ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਜਾਗਰੂਕਤਾ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ। ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥਣਾਂ ਨੇ ਹੱਥਾਂ ਵਿਚ ਵੋਟਰ ਜਾਗਰੂਕਤਾ ਸਬੰਧੀ ਤਖ਼ਤੀਆਂ ਫੜ ਕੇ ਨਾਅਰੇ ਲਗਾਉਂਦਿਆਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚ ਲੋਕਾਂ ਦਾ ਧਿਆਨ ਖਿੱਚਿਆ। ਧੋਬੀ ਬਾਜ਼ਾਰ ਅਤੇ ਕਿੱਕਰ ਬਾਜ਼ਾਰ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਵਿਦਿਆਰਥਣਾਂ ਨੇ ਵੋਟ ਦੀ ਮਹੱਤਤਾ, ਲੋਕਤੰਤਰ ਦੀ ਮਜ਼ਬੂਤੀ ਅਤੇ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਵਿਦਿਆਰਥਣਾਂ ਵਲੋਂ ਕੱਢੀ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਮੁੜ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਗੁਰਬਖ਼ਸ ਲਾਲ, ਜੋਨੀ ਸਿੰਗਲਾ, ਦੀਪਕ ਕੁਮਾਰ, ਨੀਰੂ ਚਾਵਲਾ ਅਤੇ ਨਵਨੀਤ ਸਮੇਤ ਸਵੀਪ ਟੀਮ ਦੇ ਮੈਂਬਰ ਅਤੇ ਸਕੂਲ ਸਟਾਫ਼ ਆਦਿ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਵੱਡੀ ਗਿਣਤੀ ਕਾਂਗਰਸੀਆਂ ਨੇ ਪਰਗਟ ਸਿੰਘ ਦੇ ਪ੍ਰਧਾਨ ਬਣਨ ਦੀ ਖੁਸ਼ੀ ’ਚ ਸਿੱਧੂ ਦੀ ਅਗਵਾਈ ਹੇਠ ਵੰਡੇ ਲੱਡੂ ਅਗਲੀ ਖ਼ਬਰ ਚਾਵਲਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ-ਪੰਚ ਪ੍ਰਧਾਨੀ ਜਥਾ
Ad Position 24