10.40 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
ਸੰਗਤ ਮੰਡੀ, 6 ਅਕਤੂਬਰ (ਸੁਖਤੇਜ ਧਾਲੀਵਾਲ)-ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ 10. 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਸੰਗਤ ਮੰਡੀ, 6 ਅਕਤੂਬਰ (ਸੁਖਤੇਜ ਧਾਲੀਵਾਲ)-ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ 10.40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗਿਆਨ ਚੰਦ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਝੂੰਬਾ ਵੱਲ ਜਾਂਦਿਆਂ ਦੋ ਸ਼ੱਕੀ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10.40 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਹਰਵੀਰ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਯੁੱਧਵੀਰ ਸਿੰਘ ਪੁੱਤਰ ਨਿਰਮਲ ਸਿੰਘ, ਵਾਸੀ ਦੇਸੂ ਮਲਕਾਣਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।