ਸ਼੍ਰੋਮਣੀ ਅਕਾਲੀ ਦਲ ਨੇ ਪਿੰਡ ਸੰਗਤ ਕਲਾਂ ’ਚ ਘਰ-ਘਰ ਵੋਟ ਮੁਹਿੰਮ ਦੀ ਕੀਤੀ ਸ਼ੁਰੂਆਤ
ਸੰਗਤ ਮੰਡੀ, 6 ਅਕਤੂਬਰ (ਅੰਮ੍ਰਿਤ ਸ਼ਰਮਾ): ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਤੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਬਠਿੰਡਾ ਦਿਹਾਤੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ ਸੰਗਤ ਕਲਾਂ ਵਿਖੇ ਘਰ-ਘਰ ਵੋਟਾਂ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਹ ਮੁਹਿੰਮ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੁਰਚਰਨ ਸਿੰਘ ਓ.
ਸੰਗਤ ਮੰਡੀ, 6 ਅਕਤੂਬਰ (ਅੰਮ੍ਰਿਤ ਸ਼ਰਮਾ): ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਤੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਬਠਿੰਡਾ ਦਿਹਾਤੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ ਸੰਗਤ ਕਲਾਂ ਵਿਖੇ ਘਰ-ਘਰ ਵੋਟਾਂ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਹ ਮੁਹਿੰਮ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੁਰਚਰਨ ਸਿੰਘ ਓ.ਐਸ.ਡੀ ਅਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ, ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਪਾਰਟੀ ਵਲੋਂ ਤਿਆਰ ਕੀਤੇ ਗਏ ਵਿਸ਼ੇਸ਼ ਫੀਡਬੈਕ ਫਾਰਮ ਵੀ ਭਰਵਾਏ। ਆਗੂਆਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਗਿੱਦੜਬਾਹਾ ਤੋਂ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ’ਚ 25 ਅਕਤੂਬਰ ਤੱਕ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਗੁਰਇਕਬਾਲ ਸਿੰਘ ਬਰਾੜ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮੈਂਬਰ ਸਿੰਘ ਮਛਾਣਾ ਸਰਕਲ ਪ੍ਰਧਾਨ ਸੰਗਤ, ਰਾਹੁਲ ਗੋਇਲ ਪ੍ਰਧਾਨ ਨਗਰ ਕੌਂਸਲ ਸੰਗਤ, ਰੇਸ਼ਮ ਸਿੰਘ ਸੰਗਤ, ਗੁਰਜੀਤ ਸਿੰਘ ਸਰਪੰਚ ਗਹਿਰੀ ਬੁੱਟਰ, ਕਮਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਡਾ. ਨਛੱਤਰ ਸਿੰਘ ਪ੍ਰਧਾਨ ਬੀਸੀ ਵਿੰਗ, ਬਲਵਿੰਦਰ ਸਿੰਘ ਸਰਪੰਚ ਜੱਸੀ ਬਾਗਵਾਲੀ, ਇਕਬਾਲ ਸਿੰਘ ਮਛਾਣਾ, ਸੰਦੀਪ ਸਿੰਘ, ਅਰਸ਼ਦੀਪ ਸਿੰਘ, ਵੇਦ ਪ੍ਰਕਾਸ਼, ਬੂਟਾ ਰਾਮ ਮਛਾਣਾ ਸਮੇਤ ਵੱਡੀ ਗਿਣਤੀ ’ਚ ਅਕਾਲੀ ਵਰਕਰ ਮੌਜੂਦ ਸਨ।