06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਠਿੰਡਾ ਦੀ ਦਾਣਾ ਮੰਡੀ ਵਿਖੇ ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਬਠਿੰਡਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਢੇਰੀ ਨੂੰ ਬੋਲੀ ਲਗਵਾਕੇ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਝੋਨੇ ਦੀ ਖਰੀਦ ਸਬੰਧੀ ਗੱਲਬਾਤ ਕਰਦਿਆਂ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 07-10-2026
ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਬਠਿੰਡਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਢੇਰੀ ਨੂੰ ਬੋਲੀ ਲਗਵਾਕੇ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਝੋਨੇ ਦੀ ਖਰੀਦ ਸਬੰਧੀ ਗੱਲਬਾਤ ਕਰਦਿਆਂ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਲ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਗਏ ਖਰੀਦ ਕੇਂਦਰਾਂ ਵਿਚ 14.74 ਲੱਖ ਮੀਟ੍ਰਿਕ ਟਨ ਮਿੱਥੇ ਗਏ ਟੀਚੇ ਤਹਿਤ ਝੋਨੇ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਲਈ ਸਮੂਹ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਭਰਾਈ ਲਈ ਏਜੰਸੀਆਂ ਕੋਲ ਲੋੜੀਂਦਾ ਬਾਰਦਾਨਾ ਵੀ ਆ ਚੁੱਕਾ ਹੈ। ਇਹ ਜਾਣਕਾਰੀ ਡੀ ਸੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਸਮੇਂ-ਸਿਰ ਖਰੀਦ ਹੋ ਸਕੇ। ਡੀ.ਸੀ. ਰਾਜੇਸ਼ ਧੀਮਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਜਾ ਚੁੱਕੀਆਂ ਹਨ ਕਿ ਮੰਡੀਆਂ ਵਿਚ ਬਾਰਦਾਨਾ ਸਮੇਂ-ਸਿਰ ਉਪਲੱਬਧ ਕਰਵਾਇਆ ਜਾਵੇ ਤੇ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਸਮੇਂ-ਸਿਰ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡੀ.ਸੀ. ਨੇ ਜ਼ਿਲ੍ਹੇ ਦੇ ਕੰਬਾਈਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਜੇਕਰ ਕਿਸੇ ਵੀ ਕੰਬਾਇਨ ਨੂੰ ਚਲਦਾ ਪਾਇਆ ਗਿਆ ਤਾਂ ਤਰੁੰਤ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬੱਲੀ ਬਲਜੀਤ, ਫ਼ੂਡ ਅਤੇ ਸਿਵਲ ਸਪਲਾਈ ਅਫਸਰ ਹਰਸ਼ਿਤ ਮਹਿਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਭਜਨ ਸਿੰਘ ਮਈਸਰਖਾਨਾ, ਯਾਦਵਿੰਦਰ ਸਿੰਘ ਜੈਮੀ ਅਤੇ ਰਾਜਦੀਪ ਸਿੰਘ ਕਾਲਾ ਨੂੰ ਅਕਾਲੀ ਦਲ ਨੇ ਬਣਾਇਆ ਪੀ. ਏ. ਸੀ. ਮੈਂਬਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਅਕਾਲੀ ਦਲ ਨੇ ਵਿੱਢੀ ਮੁਹਿੰਮ
Ad Position 24