06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਾਸ਼ ਯਾਦਗਾਰ ਮਾਮਲੇ ’ਚ ਆਗੂਆਂ ਨਾਲ ਧੱਕੇਸ਼ਾਹੀ ਖ਼ਿਲਾਫ਼ ਲੋਕ ਮੋਰਚਾ ਵਲੋਂ ਸੰਘਰਸ਼ ਦਾ ਸੱਦਾ

ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਲੋਕ ਮੋਰਚਾ ਪੰਜਾਬ ਨੇ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਨ ਸੰਬੰਧੀ ਸਮਾਗਮ ਦੀਆਂ ਤਿਆਰੀਆਂ ਕਰ ਰਹੇ ਆਗੂਆਂ ਤੇ ਵਰਕਰਾਂ ਨਾਲ ਪਿੰਡ ਤਲਵੰਡੀ ਸਲੇਮ ਵਿਚ ਕੀਤੀ ਕਥਿਤ ਗੁੰਡਾਗਰਦੀ ਅਤੇ ਜਾਤੀ ਸੂਚਕ ਗਾਲ੍ਹਾਂ ਕੱਢਣ ਦੇ ਮਾਮਲੇ ਨੂੰ ਲੈ ਕੇ ਐਲਾਨੇ ਸੰਘਰਸ਼ਾਂ ’ਚ ਵੱਡੀ ਗਿਣਤੀ ਲੋਕਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਮੋਰਚੇ ਦੇ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਦਹਾਕੇ ਪਹਿਲਾਂ ਬਣੀ ਇਨਕਲਾਬੀ ਕਵੀ ਪਾਸ਼ ਦੀ ਯਾਦਗਾਰ ਦਾ ਗੇਟ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀ ਪਿੱਠ ਥਾਪੜੀ ਹੈ, ਜਿਸ ਦੇ ਖ਼ਿਲਾਫ਼ ਜਥੇਬੰਦੀਆਂ ਵਲੋਂ 9 ਅਕਤੂਬਰ ਨੂੰ ਨਕੋਦਰ, 14 ਅਕਤੂਬਰ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਿੰਡ ਸੰਧਵਾਂ (ਕੋਟਕਪੂਰਾ) ਵਿਖੇ ਸਥਿਤ ਰਿਹਾਇਸ਼ ਮੂਹਰੇ ਅਤੇ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 07-10-2026
ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਲੋਕ ਮੋਰਚਾ ਪੰਜਾਬ ਨੇ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਨ ਸੰਬੰਧੀ ਸਮਾਗਮ ਦੀਆਂ ਤਿਆਰੀਆਂ ਕਰ ਰਹੇ ਆਗੂਆਂ ਤੇ ਵਰਕਰਾਂ ਨਾਲ ਪਿੰਡ ਤਲਵੰਡੀ ਸਲੇਮ ਵਿਚ ਕੀਤੀ ਕਥਿਤ ਗੁੰਡਾਗਰਦੀ ਅਤੇ ਜਾਤੀ ਸੂਚਕ ਗਾਲ੍ਹਾਂ ਕੱਢਣ ਦੇ ਮਾਮਲੇ ਨੂੰ ਲੈ ਕੇ ਐਲਾਨੇ ਸੰਘਰਸ਼ਾਂ ’ਚ ਵੱਡੀ ਗਿਣਤੀ ਲੋਕਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਮੋਰਚੇ ਦੇ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਦਹਾਕੇ ਪਹਿਲਾਂ ਬਣੀ ਇਨਕਲਾਬੀ ਕਵੀ ਪਾਸ਼ ਦੀ ਯਾਦਗਾਰ ਦਾ ਗੇਟ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀ ਪਿੱਠ ਥਾਪੜੀ ਹੈ, ਜਿਸ ਦੇ ਖ਼ਿਲਾਫ਼ ਜਥੇਬੰਦੀਆਂ ਵਲੋਂ 9 ਅਕਤੂਬਰ ਨੂੰ ਨਕੋਦਰ, 14 ਅਕਤੂਬਰ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਿੰਡ ਸੰਧਵਾਂ (ਕੋਟਕਪੂਰਾ) ਵਿਖੇ ਸਥਿਤ ਰਿਹਾਇਸ਼ ਮੂਹਰੇ ਅਤੇ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਤੁਰੰਤ ਪੁਲਿਸ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਨਕਲਾਬੀ ਕਵੀ ਪਾਸ਼ ਦੀ ਯਾਦਗਾਰ ਨੂੰ ਬਣਦੀ ਪ੍ਰਵਾਨਗੀ ਦਿੱਤੀ ਜਾਵੇ, ਨਹੀਂ ਤਾਂ ਜਥੇਬੰਦੀਆਂ ਸਾਂਝੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਹਾਕੀ ਟੀਮਾਂ ਵਲੋਂ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤਣ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਦਿੱਤੀ ਵਧਾਈ
Ad Position 24