07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਕਾਲ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਸੈਮੀਨਾਰ

ਤਲਵੰਡੀ ਸਾਬੋ, 7 ਅਕਤੂਬਰ (ਰਣਜੀਤ ਸਿੰਘ ਰਾਜੂ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਵਲੋਂ ਅੱਜ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸੂਬਾ ਪੱਧਰੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਬਾਬਾ ਕੇਵਲ ਸਿੰਘ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ,ਬਾਬਾ ਸੁਰਿੰਦਰ ਦਾਸ ਚਰਨਛੋਹ ਸੱਚਖੰਡ ਬੇਗ਼ਮਪੁਰਾ ਸ੍ਰੀ ਖੁਰਾਲਗੜ੍ਹ ਸਾਹਿਬ,ਪੰਜਾਬ ਵਿਧਾਨ ਸਭਾ ‘ਚ ‘ਆਪ’ ਦੇ ਚੀਫ਼ ਵ੍ਹਿਪ ਤੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋ.

Ad Position 21
No active advertisement
ਅਜੀਤ ਡੈਸਕ 08-10-2026
ਤਲਵੰਡੀ ਸਾਬੋ, 7 ਅਕਤੂਬਰ (ਰਣਜੀਤ ਸਿੰਘ ਰਾਜੂ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਵਲੋਂ ਅੱਜ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸੂਬਾ ਪੱਧਰੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਬਾਬਾ ਕੇਵਲ ਸਿੰਘ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ,ਬਾਬਾ ਸੁਰਿੰਦਰ ਦਾਸ ਚਰਨਛੋਹ ਸੱਚਖੰਡ ਬੇਗ਼ਮਪੁਰਾ ਸ੍ਰੀ ਖੁਰਾਲਗੜ੍ਹ ਸਾਹਿਬ,ਪੰਜਾਬ ਵਿਧਾਨ ਸਭਾ ‘ਚ ‘ਆਪ’ ਦੇ ਚੀਫ਼ ਵ੍ਹਿਪ ਤੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਡਾ. ਮਨਜਿੰਦਰ ਸਿੰਘ ਪੰਜਾਬੀ ਵਿਭਾਗ ਦੇ ਮੁਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਡਾ. ਗੁਰਮੇਲ ਸਿੰਘ ਉੱਪ ਕੁਲਪਤੀ ਅਕਾਲ ਯੂਨੀਵਰਸਿਟੀ ਨੇ ਗੁਰੂ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ ’ਤੇ ਚਾਨਣਾ ਪਾਇਆ । ਸੰਬੋਧਨ ਦੌਰਾਨ ਬਾਬਾ ਕੇਵਲ ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਉਸ ਵੇਲੇ ਸਮਾਨਤਾ ਅਤੇ ਸਿੱਖਿਆ ਨਾਲ ਜਾਗ ਦਾ ਹਨੇਰਾ ਦੂਰ ਕਰਨ ਦੀ ਗੱਲ ਕੀਤੀ, ਜਦੋਂ ਲੋਕਾਂ ਦੀ ਸਿੱਖਿਆ ਪ੍ਰਤੀ ਚੇਤਨਾ ਘੱਟ ਸੀ। ਬਾਬਾ ਸੁਰਿੰਦਰ ਦਾਸ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣਾ ਸਮੁੱਚਾ ਜੀਵਨ ਸਮਾਜਿਕ ਬਰਾਬਰਤਾ, ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਨਿਆਂ ਲਈ ਲਾ ਦਿੱਤਾ। ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ,ਡਰੋਨ ਸ਼ੋਅ,ਮੈਰਾਥਨ ਅਤੇ ਹੋਰ ਉਪਰਾਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ 650ਵਾਂ ਪ੍ਰਕਾਸ਼ ਦਿਹਾੜੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਐ। ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਬੇਗਮਪੁਰਾ ਸੰਕਲਪ ਨੂੰ ਅਮਲੀ ਰੂਪ ਦੇਣ ਲਈ ਸਾਰਿਆਂ ਨੂੰ ਸਮਾਜ ਵਿਚ ਇਕਸਾਰ ਯਤਨ ਕਰਨੇ ਚਾਹੀਦੇ ਹਨ। ਅਕਾਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਨੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਐੱਸ.ਡੀ.ਐੱਮ ਤਲਵੰਡੀ ਸਾਬੋ ਵੀਰਪਾਲ ਕੌਰ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਮਨੀਸ਼ ਕੁਮਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ’ਚ ਹਲਚਲ ਤੇਜ਼ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ‘ਚ ਡੋਰ-ਟੂ-ਡੋਰ ਮੁਹਿੰਮ... ਅਗਲੀ ਖ਼ਬਰ ‘ਆਪ’ ਸਰਕਾਰ ਹੀ ਲੋਕਾਂ ਦੀਆਂ ਹਰ ਉਮੀਦਾਂ ’ਤੇ ਖਰੀ ਉਤਰਣ ’ਚ ਸਫ਼ਲ ਹੋਈ-ਖੁੱਡੀਆਂ
Ad Position 24