ਨਗਰ ਕੌਂਸਲ ਦੀ ਕਾਰਵਾਈ, ਬਾਜ਼ਾਰ ਅੰਦਰ ਦੁਕਾਨਾਂ ਅੱਗੇ ਪਿਆ ਸਾਮਾਨ ਕੀਤਾ ਜ਼ਬਤ
ਮੌੜ ਮੰਡੀ, 8 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਮੌੜ ਮੰਡੀ ਦੇ ਵੱਖ-ਵੱਖ ਬਾਜ਼ਾਰਾਂ ਵਿਚ ਟਰੈਫ਼ਿਕ ਦਾ ਬਹੁਤ ਬੁਰਾ ਹਾਲ ਹੈ ਜਿਸ ਦੇ ਚੱਲਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਪੁਲਿਸ ਦੀ ਮਦਦ ਨਾਲ ਕਾਰਵਾਈ ਕਰਦੇ ਹੋਏ ਦੁਕਾਨਦਾਰਾਂ ਵਲੋਂ ਨਾਜਾਇਜ਼ ਤੌਰ ‘ਤੇ ਆਪਣੀ ਦੁਕਾਨਾਂ ਅੱਗੇ ਜੋ ਸਮਾਨ ਰੱਖਿਆ ਗਿਆ ਸੀ ਉਸ ਨੂੰ ਜ਼ਬਤ ਕੀਤਾ ਗਿਆ। ਭਾਵੇਂ ਕਿ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਦੀ ਇਸ ਕਾਰਵਾਈ ਦਾ ਥੋੜਾ ਵਿਰੋਧ ਵੀ ਕੀਤਾ ਗਿਆ ਪ੍ਰੰਤੂ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਆਪਣੀ ਕਾਰਵਾਈ ਨੂੰ ਸਹੀ ਤਰੀਕੇ ਨਾਲ ਅੰਜਾਮ ਦਿੱਤਾ।
ਮੌੜ ਮੰਡੀ, 8 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਮੌੜ ਮੰਡੀ ਦੇ ਵੱਖ-ਵੱਖ ਬਾਜ਼ਾਰਾਂ ਵਿਚ ਟਰੈਫ਼ਿਕ ਦਾ ਬਹੁਤ ਬੁਰਾ ਹਾਲ ਹੈ ਜਿਸ ਦੇ ਚੱਲਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਪੁਲਿਸ ਦੀ ਮਦਦ ਨਾਲ ਕਾਰਵਾਈ ਕਰਦੇ ਹੋਏ ਦੁਕਾਨਦਾਰਾਂ ਵਲੋਂ ਨਾਜਾਇਜ਼ ਤੌਰ ‘ਤੇ ਆਪਣੀ ਦੁਕਾਨਾਂ ਅੱਗੇ ਜੋ ਸਮਾਨ ਰੱਖਿਆ ਗਿਆ ਸੀ ਉਸ ਨੂੰ ਜ਼ਬਤ ਕੀਤਾ ਗਿਆ। ਭਾਵੇਂ ਕਿ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਦੀ ਇਸ ਕਾਰਵਾਈ ਦਾ ਥੋੜਾ ਵਿਰੋਧ ਵੀ ਕੀਤਾ ਗਿਆ ਪ੍ਰੰਤੂ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਆਪਣੀ ਕਾਰਵਾਈ ਨੂੰ ਸਹੀ ਤਰੀਕੇ ਨਾਲ ਅੰਜਾਮ ਦਿੱਤਾ। ਨਗਰ ਕੌਂਸਲ ਮੌੜ ਦੇ ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ ਨੇ ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਦੇ ਨਿਰਦੇਸ਼ਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਖ਼ਾਸ ਤੌਰ ‘ਤੇ ਹਸਪਤਾਲ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਸਮਾਨ ਆਪੋ ਆਪਣੀਆਂ ਦੁਕਾਨਾਂ ਦੀ ਹਦੂਦ ਦੇ ਅੰਦਰ ਰੱਖਣ ਲਈ ਕਿਹਾ ਜਾਂਦਾ ਰਿਹਾ ਹੈ ਪ੍ਰੰਤੂ ਦੁਕਾਨਦਾਰਾਂ ਵੱਲੋਂ ਕੋਈ ਵੀ ਅਮਲ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਮੌੜ ਪੁਲਿਸ ਦੀ ਮਦਦ ਨਾਲ ਦੁਕਾਨਾਂ ਦੇ ਅੱਗੇ ਨਾਜਾਇਜ਼ ਤੌਰ ‘ਤੇ ਲੱਗੇ ਬੋਰਡ, ਹੋਰ ਸਾਜੋ ਸਮਾਨ ਕਬਜ਼ੇ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਆਮ ਲੋਕਾਂ ਦੀ ਆਵਾਜਾਈ ਲਈ ਹਨ ਨਾ ਕਿ ਕਬਜ਼ੇ ਕਰਨ ਲਈ। ਉਨ੍ਹਾਂ ਕਿਹਾ ਕਿ ਹਸਪਤਾਲ ਬਾਜ਼ਾਰ ਵਿਚ ਵੀ ਬਹੁਤ ਜ਼ਿਆਦਾ ਸਮਾਨ ਬਾਹਰ ਰੱਖਿਆ ਹੋਇਆ ਸੀ ਜਿਸ ਕਾਰਨ ਇਸ ਰੋਡ ਦਾ ਟਰੈਫ਼ਿਕ ਅਕਸਰ ਜਾਮ ਰਹਿੰਦਾ ਸੀ ਲਈ ਲਈ ਇੱਥੇ ਖ਼ਾਸ ਤੌਰ ‘ਤੇ ਕਾਰਵਾਈ ਕੀਤੀ ਗਈ ਹੈ।