08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਆਲਮਗੀਰ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਕਰੜੀ ਨਿੰਦਾ

ਤਲਵੰਡੀ ਸਾਬੋ, 8 ਅਕਤੂਬਰ (ਰਣਜੀਤ ਸਿੰਘ ਰਾਜੂ)- ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ‘ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਬੇਹੱਦ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਨੇ ਭਾਵੇਂ ਮੁਸਤੈਦੀ ਦਿਖਾਉਂਦਿਆਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਇਆ ਹੈ ਅਤੇ ਨਜਾਇਜ਼ ਕਬਜ਼ੇ ਵੀ ਖਾਲੀ ਕਰਵਾ ਲਏ ਹਨ, ਪ੍ਰੰਤੂ ਅਜਿਹੀ ਘਟਨਾ ਪੰਜਾਬ ਦੇ ਅਮਨ-ਚੈਨ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਤਲਵੰਡੀ ਸਾਬੋ, 8 ਅਕਤੂਬਰ (ਰਣਜੀਤ ਸਿੰਘ ਰਾਜੂ)- ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ‘ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਬੇਹੱਦ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਨੇ ਭਾਵੇਂ ਮੁਸਤੈਦੀ ਦਿਖਾਉਂਦਿਆਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਇਆ ਹੈ ਅਤੇ ਨਜਾਇਜ਼ ਕਬਜ਼ੇ ਵੀ ਖਾਲੀ ਕਰਵਾ ਲਏ ਹਨ, ਪ੍ਰੰਤੂ ਅਜਿਹੀ ਘਟਨਾ ਪੰਜਾਬ ਦੇ ਅਮਨ-ਚੈਨ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਹੈ।ਸਿੰਘ ਸਾਹਿਬ ਨੇ ਸਪੱਸ਼ਟ ਕੀਤਾ ਕਿ ਗੁਰਦੁਆਰਾ ਸਾਹਿਬਾਨ ‘ਸਰਬੱਤ ਦੇ ਭਲੇ’ ਦੇ ਸਿਧਾਂਤ ‘ਤੇ ਚੱਲਦਿਆਂ ਹਰ ਲੋੜਵੰਦ ਤੇ ਗ਼ਰੀਬ ਲਈ ਲੰਗਰਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਹਨ, ਪ੍ਰੰਤੂ ਜੇਕਰ ਕੋਈ ਧਾੜਵੀ ਬਣ ਕੇ ਲੰਗਰ ਹਾਲ ਜਾਂ ਗੁਰੂ ਘਰ ‘ਤੇ ਹਮਲਾ ਕਰੇਗਾ ਤਾਂ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਸੂਬਾ ਸਰਕਾਰ ਨੂੰ ਇਸ ਘਟਨਾ ਤੋਂ ਤੁਰੰਤ ਗੰਭੀਰ ਸੇਧ ਲੈਂਦਿਆਂ ਇਹ ਯਕੀਨੀ ਬਣਾਉਣਾ ਚਾਹੀਦੈ ਕਿ ਪੰਜਾਬ ਦੀ ਪਾਵਨ ਧਰਤੀ ‘ਤੇ ਕੋਈ ਵੀ ਬਾਹਰੀ ਵਿਅਕਤੀ ਜਾਂ ਗੈਰ-ਕਾਨੂੰਨੀ ਅਨਸਰ ਅਜਿਹੀਆਂ ਹਰਕਤਾਂ ਨਾ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੁਧਿਆਣਾ ਪੁਲਿਸ ਪ੍ਰਸ਼ਾਸਨ ਫੜੇ ਗਏ ਹਮਲਾਵਰਾਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਠੋਸ ਯਤਨ ਕਰੇ ਤਾਂਕਿ ਮੁੜ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਬਾਰੇ ਸੋਚ ਵੀ ਨਾ ਸਕੇ।
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਸੂਬੇ ਦੇ ਸਾਰੇ ਹਲਕਿਆਂ ’ਚ ਮਜ਼ਬੂਤ ਪਹਿਚਾਣ ਬਣਾਈ- ਸਿਕੰਦਰ ਖੋਖਰ ਅਗਲੀ ਖ਼ਬਰ ਕਮਲਾ ਨਹਿਰੂ ਕਾਲੋਨੀ ’ਚ ਸੱਤ ਰੋਜ਼ਾ ਭਾਗਵਤ ਕਥਾ ਦਾ ਸਮਾਪਨ
Ad Position 24